ਪਟਿਆਲਾ, (ਰਾਜੇਸ਼)—ਡਿਪਟੀ ਕਮਿਸ਼ਨਰ ਪਟਿਆਲਾ ਕੁਮਾਰ ਅਮਿਤ ਨੇ ਦੇਸ਼ ਦਾ ਆਜ਼ਾਦੀ ਦਿਹਾੜਾ ਇਕ ਪਵਿੱਤਰ ਤਿਉਹਾਰ ਦੀ ਤਰ੍ਹਾਂ ਮਨਾਉਣ ਦੀ ਅਪੀਲ ਕਰਦਿਆਂ ਜ਼ਿਲੇ ਦੇ ਸਮੂਹ ਵਸਨੀਕਾਂ ਨੂੰ ਆਜ਼ਾਦੀ ਦਿਹਾੜੇ ਦੇ ਸਮਾਗਮਾਂ 'ਚ ਵਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪਟਿਆਲਾ ਦੇ ਯਾਦਵਿੰਦਰਾ ਪਬਲਿਕ ਸਕੂਲ ਦੇ ਸਟੇਡੀਅਮ ਵਿਖੇ ਪੇਂਡੂ ਵਿਕਾਸ ਤੇ ਪੰਚਾਇਤਾਂ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵੱਲੋਂ ਤਿਰੰਗਾ ਝੰਡਾ ਲਹਿਰਾਇਆ ਜਾਵੇਗਾ। ਡਿਪਟੀ ਕਮਿਸ਼ਨਰ ਨੇ ਜ਼ਿਲਾ ਪੱਧਰੀ ਸਮਾਰੋਹ ਦੀਆਂ ਤਿਆਰੀਆਂ ਬਾਰੇ ਰਿਹਰਸਲਾਂਜ਼ਾ ਲੈਣ ਮਗਰੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਕ ਉੱਚ ਪੱਧਰੀ ਮੀਟਿੰਗ ਕਰ ਰਹੇ ਸਨ।ਉਨ੍ਹਾਂ ਕਿਹਾ ਕਿ ਆਜ਼ਾਦੀ ਦਿਹਾੜੇ ਦੇ ਸਮਾਗਮਾਂ ਦੌਰਾਨ ਸਟੇਡੀਅਮ ਵਿਖੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਹਾਜ਼ਰੀ ਯਕੀਨੀ ਬਣਾਈ ਜਾਵੇ ਤੇ ਵੱਖ-ਵੱਖ ਵਿਭਾਗਾਂ ਵੱਲੋਂ ਕੀਤੇ ਜਾਣ ਵਾਲੇ ਕਾਰਜਾਂ ਸਮੇਤ ਸਮੁੱਚੇ ਪ੍ਰਬੰਧ ਸੁਚਾਰੂ ਤੇ ਖੂਬਸੂਰਤ ਢੰਗ ਨਾਲ ਸਿਰ ਨੇਪਰੇ ਚੜ੍ਹਾ ਲਏ ਜਾਣ।
ਇਸ ਤੋਂ ਬਿਨਾ ਪੁਲਸ, ਆਈ. ਟੀ. ਬੀ. ਪੀ., ਐੱਨ. ਸੀ. ਸੀ., ਰੈਡ ਕਰਾਸ, ਸਕਾਊਟਸ ਤੇ ਗਾਇਡਜ ਦੀ ਪਰੇਡ, ਵੱਖ-ਵੱਖ ਵਿਭਾਗਾਂ ਦੇ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ ਸਮੇਤ ਸਕੂਲੀ ਬੱਚਿਆਂ ਦਾ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਤੇ ਮੁਟਿਆਰਾ ਦਾ ਗਿੱਧਾ ਤੇ ਨੌਜਵਾਨਾਂ ਦਾ ਭੰਗੜਾ ਵੀ ਪੇਸ਼ ਕੀਤਾ ਜਾਵੇਗਾ। ਮੀਟਿੰਗ ਦੌਰਾਨ ਆਈ. ਏ. ਐੱਸ. ਆਧਿਕਾਰੀ (ਸਿਖਲਾਈ ਅਧੀਨ) ਰਾਹੁਲ ਸਿੰਧੂ, ਏ. ਡੀ. ਸੀ. ਵਿਕਾਸ ਪੂਨਮਦੀਪ ਕੌਰ, ਐੱਸ. ਡੀ. ਐੱਮ. ਅਨਮੋਲ ਸਿੰਘ ਧਾਲੀਵਾਲ, ਸਹਾਇਕ ਕਮਿਸ਼ਨਰ (ਜ) ਸ੍ਰੀ ਨਮਨ ਮੜਕਨ, ਐੱਸ. ਪੀ. ਸਿਟੀ ਕੇਸਰ ਸਿੰਘ, ਡੀ. ਐੱਸ. ਪੀ. ਯੋਗੇਸ਼ ਸ਼ਰਮਾ ਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕੱਚਾ ਥਾਂਦੇਵਾਲਾ ਰੋਡ ਦੀ ਕਰਵਾਈ ਸਫਾਈ
NEXT STORY