ਤਲਵੰਡੀ ਭਾਈ (ਗੁਲਾਟੀ) - ਤਲਵੰਡੀ ਭਾਈ ਦੇ ਪਿੰਡ ਹਰਾਜ ਤੋਂ ਲੱਲੇ ਰੋਡ 'ਤੇ ਟਰੱਕ ਅਤੇ ਮੋਟਰਸਾਈਕਲ ਵਿਚਕਾਰ ਜ਼ਬਰਦਸਤ ਟੱਕਰ ਹੋ ਜਾਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਬਲਵਿੰਦਰ ਸਿੰਘ ਉਮਰ 22 ਸਾਲ ਪੁੱਤਰ ਰਾਜਿੰਦਰ ਸਿੰਘ ਵਾਸੀ ਢਿੱਲੋਂ ਬਸਤੀ, ਤਲਵੰਡੀ ਭਾਈ ਵਜੋਂ ਹੋਈ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਜਾਣਕਾਰੀ ਅਨੁਸਾਰ ਮ੍ਰਿਤਕ ਬਲਵਿੰਦਰ ਆਪਣੇ ਪਿਤਾ ਨਾਲ ਰਾਤ ਕਰੀਬ 10 ਵਜੇ ਪਿੰਡ ਲੱਲੇ ਤੋਂ ਆਪਣੇ ਰਿਸ਼ਤੇਦਾਰਾਂ ਨੂੰ ਮਿਲ ਕੇ ਵਾਪਸ ਪਰਤ ਰਿਹਾ ਸੀ ਕਿ ਡੇਰਾ ਬਿਆਸ ਰਾਧਾ ਨੇੜੇ ਸਾਹਮਣੇ ਤੋਂ ਆ ਰਹੇ ਇਕ ਅਨਾਜ ਨਾਲ ਲੱਦੇ ਟਰੱਕ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਆਪਣੀ ਲਪੇਟ 'ਚ ਲੈ ਲਿਆ, ਜਿਸ ਕਾਰਨ ਬਲਵਿੰਦਰ ਸਿੰਘ ਦੀ ਮੌਕੇ 'ਤੇ ਮੌਤ ਹੋ ਗਈ। ਪੁਲਸ ਦੇ ਜਾਂਚ ਅਧਿਕਾਰੀ ਜਗਦੇਵ ਸਿੰਘ ਨੇ ਦੱਸਿਆ ਕਿ ਟਰੱਕ ਚਾਲਕ ਹਰਜੀਤ ਸਿੰਘ ਪੁੱਤਰ ਮੁਖਤਿਆਰ ਸਿੰਘ ਹਰਾਜ ਖਿਲਾਫ਼ ਮਾਮਲਾ ਦਰਜ ਕਰਕੇ ਉਸਨੂੰ ਮੌਕੇ 'ਤੇ ਕਾਬੂ ਕਰ ਲਿਆ ਸੀ, ਜਿਸ ਨੂੰ ਬਰ-ਜ਼ਮਾਨਤ ਰਿਹਾਅ ਕਰ ਦਿੱਤਾ ਗਿਆ ਹੈ।
ਪਟਿਆਲਾ 'ਚ ਪਤੀ ਨੇ ਗਲਾ ਵੱਢ ਕੇ ਕੀਤਾ ਪਤਨੀ ਦਾ ਕਤਲ (ਵੀਡੀਓ)
NEXT STORY