ਅਬੋਹਰ (ਸੁਨੀਲ) : ਖੁਈਆਂਸਰਵਰ ਥਾਣੇ ਦੀ ਪੁਲਸ ਨੇ ਇਕ ਟਰੱਕ ਡਰਾਈਵਰ ਨੂੰ ਭੁੱਕੀ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ, ਖੁਈਆਂ ਸਰਵਰ ਪੁਲਸ ਸਟੇਸ਼ਨ ਦੇ ਇੰਚਾਰਜ ਰਣਜੀਤ ਸਿੰਘ ਨੇ ਪੁਲਸ ਪਾਰਟੀ ਨਾਲ ਗੁਮਜਾਲ ਪਿੰਡ ਨੇੜੇ ਨਾਕਾਬੰਦੀ ਕੀਤੀ ਹੋਈ ਸੀ। ਸ਼ੱਕ ਦੇ ਆਧਾਰ ’ਤੇ ਰਾਜਸਥਾਨ ਤੋਂ ਆ ਰਹੇ ਇਕ ਟਰੱਕ ਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਸ ਵਿਚੋਂ 10 ਕਿਲੋ ਭੁੱਕੀ ਬਰਾਮਦ ਕੀਤੀ ਗਈ। ਗ੍ਰਿਫ਼ਤਾਰ ਕੀਤੇ ਗਏ ਡਰਾਈਵਰ ਦੀ ਪਛਾਣ ਵਿਦਿਆ ਸਾਗਰ ਵਾਸੀ ਗੁਰੂ ਕ੍ਰਿਪਾ ਕਲੋਨੀ, ਅਬੋਹਰ ਵਜੋਂ ਹੋਈ ਹੈ।
ਖੂਈਆਂ ਸਰਵਰ ਥਾਣੇ ਨੇ ਡਰਾਈਵਰ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਡਰਾਈਵਰ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿੱਥੇ ਮਾਣਯੋਗ ਜੁਡੀਸ਼ੀਅਲ ਮੈਜਿਸਟਰੇਟ ਚੇਤਨ ਸ਼ਰਮਾ ਨੇ ਉਸਨੂੰ ਪੁੱਛਗਿੱਛ ਲਈ ਪੁਲਸ ਰਿਮਾਂਡ ’ਤੇ ਭੇਜਣ ਦੇ ਹੁਕਮ ਦਿੱਤੇ।
ਪੰਜਾਬ ਦੀ ਬੱਲੇ-ਬੱਲੇ, ਮਿਲਣਗੇ ਇਹ ਦੋ ਵੱਕਾਰੀ ਸਨਮਾਨ
NEXT STORY