ਬਠਿੰਡਾ,(ਸੁਖਵਿੰਦਰ)—ਟਰੱਕ ਤੋਂ ਡਿੱਗਣ ਕਾਰਨ ਇਕ ਟਰੱਕ ਡਰਾਈਵਰ ਦੀ ਮੌਤ ਹੋਣ ਦਾ ਸਮਾਚਾਰ ਹੈ। ਜਾਣਕਾਰੀ ਅਨੁਸਾਰ ਮਾਨਸਾ ਰੋਡ ’ਤੇ ਗ੍ਰੋਥ ਸੈਂਟਰ ’ਚ ਡਰਾਈਵਰ ਟਰੱਕ ਤੋਂ ਤਿਰਪਾਲ ਉਤਾਰ ਰਿਹਾ ਸੀ। ਅਚਾਨਕ ਪੈਰ ਫਿਸਲਣ ਕਾਰਨ ਉਕਤ ਵਿਅਕਤੀ ਟਰੱਕ ਤੋਂ ਹੇਠਾਂ ਡਿੱਗ ਕੇ ਗੰਭੀਰ ਜ਼ਖਮੀ ਹੋ ਗਿਆ। ਸੂਚਨਾ ਮਿਲਣ ’ਤੇ ਸਹਾਰਾ ਲਾਈਫ ਸੇਵਿੰਗ ਬ੍ਰਿਗੇਡ ਦੇ ਵਰਕਰ ਵਿੱਕੀ ਕੁਮਾਰ ਅਤੇ ਗੌਤਮ ਗੋਇਲ ਮੌਕੇ ’ਤੇ ਪਹੁੰਚੇ ਅਤੇ ਜ਼ਖਮੀ ਡਰਾਈਵਰ ਨੂੰ ਸਰਕਾਰੀ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਮ੍ਰਿਤਕ ਦੀ ਪਛਾਣ ਕੁਲਵੰਤ ਸਿੰਘ (50) ਵਾਸੀ ਵਸੀਰਕੇ ਗਿੱਲਾ (ਅੰਮ੍ਰਿਤਸਰ) ਵਜੋਂ ਹੋਈ। ਸੰਸਥਾ ਵਲੋਂ ਮ੍ਰਿਤਕ ਦੇ ਵਾਰਸਾਂ ਨੂੰ ਸੂਚਿਤ ਕਰ ਦਿੱਤਾ ਗਿਅਾ।
ਨਸ਼ੇ ਦੇ ਮਰੀਜ਼ਾਂ ਨੇ ਦਵਾਈ ਨਾ ਮਿਲਣ ਕਰ ਕੇ ਕੀਤਾ ਰੋਸ ਪ੍ਰਦਰਸ਼ਨ
NEXT STORY