ਬਠਿੰਡਾ, (ਵਰਮਾ)- ਥਾਣਾ ਕੈਂਟ ਪੁਲਸ ਨੇ ਮੋਟਰਸਾਈਕਲ ਚੋਰੀ ਕਰਨ ਵਾਲੇ ਇਕ ਗਿਰੋਹ ਦੇ 2 ਮੈਂਬਰਾਂ ਨੂੰ ਗ੍ਰਿਫਤਾਰ ਕਰ ਕੇ ਇਕ ਮੋਟਰਸਾਈਕਲ ਬਰਾਮਦ ਕੀਤਾ ਹੈ ਜਦਕਿ ਉਨ੍ਹਾਂ ਦਾ ਇਕ ਸਾਥੀ ਪੁਲਸ ਦੇ ਹੱਥ ਨਹੀਂ ਆ ਸਕਿਆ। ਜਾਣਕਾਰੀ ਅਨੁਸਾਰ ਐੱਸ. ਆਈ. ਬਲਵੰਤ ਸਿੰਘ ਨੂੰ ਸੂਚਨਾ ਮਿਲੀ ਸੀ ਕਿ ਮੁਲਜ਼ਮ ਗੁਰਪ੍ਰੀਤ ਸਿੰਘ, ਮਨਪ੍ਰੀਤ ਸਿੰਘ ਵਾਸੀ ਗੋਬਿੰਦਪੁਰਾ ਅਤੇ ਕੁਲਦੀਪ ਸਿੰਘ ਵਾਸੀ ਬੱਲੋਂ ਮਿਲ ਕੇ ਮੋਟਰਸਾਈਕਲ ਚੋਰੀ ਕਰਦੇ ਹਨ ਅਤੇ ਅੱਗੇ ਵੇਚਦੇ ਹਨ। ਸੂਚਨਾ ਦੇ ਆਧਾਰ ’ਤੇ ਪੁਲਸ ਨੇ ਨਾਕਾਬੰਦੀ ਕਰ ਕੇ 2 ਮੁਲਜ਼ਮਾਂ ਗੁਰਪ੍ਰੀਤ ਸਿੰਘ ਤੇ ਮਨਪ੍ਰੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ। ਪੁਲਸ ਨੇ ਮੌਕੇ ’ਤੇ ਕਬਜ਼ੇ ’ਚੋਂ ਇਕ ਮੋਟਰਸਾਈਕਲ ਵੀ ਬਰਾਮਦ ਕੀਤਾ ਜੋ ਚੋਰੀ ਦਾ ਦੱਸਿਆ ਜਾ ਰਿਹਾ ਹੈ। ਤੀਜਾ ਮੁਲਜ਼ਮ ਕੁਲਦੀਪ ਸਿੰਘ ਮੌਕੇ ’ਤੇ ਫਰਾਰ ਹੋਣ ਵਿਚ ਸਫਲ ਹੋ ਗਿਆ। ਪੁਲਸ ਨੇ ਉਕਤ ਤਿੰਨੇ ਮੁਲਜ਼ਮਾਂ ਖਿਲਾਫ ਕੇਸ ਦਰਜ ਕਰ ਲਿਆ ਹੈ ਤੇ ਫਰਾਰ ਮੁਲਜ਼ਮ ਦੀ ਤਲਾਸ਼ ਕੀਤੀ ਜਾ ਰਹੀ ਹੈ।
ਨੌਜਵਾਨ ਦੀ ਨਹਾਉਂਦੇ ਸਮੇਂ ਛੱਪਡ਼ ’ਚ ਡੁੱਬਣ ਨਾਲ ਮੌਤ
NEXT STORY