ਫਿਰੋਜ਼ਪੁਰ (ਪਰਮਜੀਤ ਸੋਢੀ): ਥਾਣਾ ਸਦਰ ਫਿਰੋਜ਼ਪੁਰ ਦੇ ਅਧੀਨ ਆਉਂਦੇ ਪਿੰਡ ਪੱਧਰੀ ਵਿਖੇ ਲੋਕਾਂ ਦੀਆਂ ਮੋਟਰਾਂ ’ਤੇ ਲੱਗੀਆਂ ਕੇਬਲਾਂ ਦੀਆਂ ਤਾਰਾਂ ਚੋਰੀ ਕਰਨ ਵਾਲੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ 303 (2) ਬੀ. ਐੱਨ. ਐੱਸ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ ਵਿਚ ਅਮਰੀਕ ਸਿੰਘ ਪੁੱਤਰ ਗੁਰਜੰਟ ਸਿੰਘ ਵਾਸੀ ਪਿੰਡ ਪੱਧਰੀ ਨੇ ਦੱਸਿਆ ਕਿ ਦੋਸ਼ੀ ਹਰਪ੍ਰੀਤ ਸਿੰਘ ਪੁੱਤਰ ਬਲਦੇਵ ਸਿੰਘ ਅਤੇ ਮਨਪ੍ਰੀਤ ਸਿੰਘ ਪੁੱਤਰ ਹਰਬੰਸ ਸਿੰਘ ਵਾਸੀਅਨ ਪਿੰਡ ਭੱਦਰੂ ਪਿੰਡਾਂ ਵਿਚ ਲੋਕਾਂ ਦੀਆਂ ਮੋਟਰਾਂ ’ਤੇ ਲੱਗੀਆਂ ਕੇਬਲ ਤਾਰਾਂ ਚੋਰੀ ਕਰਦੇ ਹਨ।
ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਗੁਰਨਾਮ ਸਿੰਘ ਨੇ ਦੱਸਿਆ ਕਿ ਪੁਲਸ ਨੇ ਉਕਤ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ ਮੋਟਰਾਂ ਤੇ ਚੋਰੀ ਕੀਤੀਆਂ ਕੇਬਲਾਂ ਤਾਰਾਂ ਬਰਾਮਦ ਕੀਤੀਆਂ ਹਨ। ਪੁਲਸ ਨੇ ਦੱਸਿਆ ਕਿ ਉਕਤ ਦੋਸ਼ੀਅਨ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
ਵੱਡਾ ਹਾਦਸਾ, ਮੁਰੰਮਤ ਕਰਦਿਆਂ ਅਚਾਨਕ ਡਿੱਗੀ ਘਰ ਦੀ ਛੱਤ
NEXT STORY