ਫ਼ਰੀਦਕੋਟ (ਰਾਜਨ)-ਸਥਾਨਕ ਜੇਲ੍ਹ ਅੰਦਰ ਸਾਮਾਨ ਸੁੱਟਣ ਆਏ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਇਨ੍ਹਾਂ ਪਾਸੋਂ 100 ਪੁਡ਼ੀਆਂ ਜ਼ਰਦਾ, 31 ਪੁੜੀਆ ਬੀੜੀਆਂ, 2 ਮੋਬਾਇਲ ਚਾਰਜਰ, 1 ਟੱਚ ਸਕਰੀਨ ਵਾਲਾ ਮੋਬਾਇਲ ਅਤੇ 1 ਸਿਮ ਬਰਾਮਦ ਕਰਕੇ ਸਥਾਨਕ ਥਾਣਾ ਸਿਟੀ ਵਿਖੇ ਮੁਕੱਦਮਾ ਦਰਜ ਕਰਨ ਉਪ੍ਰੰਤ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ ਜਦਕਿ ਇਸ ਮਾਮਲੇ ਵਿਚ ਇਕ ਹਵਾਲਾਤੀ ਸੰਦੀਪ ਸਿੰਘ ’ਤੇ ਵੀ ਮੁਕੱਦਮਾ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਖ਼ਤਰੇ ਦੇ ਮੂੰਹ 'ਚ ਪੰਜਾਬ ਦਾ ਇਹ ਜ਼ਿਲ੍ਹਾ, ਦੇਸ਼ ਦੇ ਸਭ ਤੋਂ ਵੱਧ ਪ੍ਰਦੂਸ਼ਿਤ ਜ਼ਿਲ੍ਹਿਆਂ ਦੀ ਸੂਚੀ 'ਚ ਸ਼ਾਮਲ
ਜੇਲ੍ਹ ਦੇ ਸਹਾਇਕ ਸੁਪਰਡੈਂਟ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਜਦੋਂ ਉਸਦੀ ਡਿਊਟੀ ਨਾਈਟ ਅਫਸਰ ਵਜੋਂ ਲੱਗੀ ਹੋਈ ਸੀ ਤਾਂ ਇਤਲਾਹ ਮਿਲੀ ਸੀ ਕਿ ਜੇਲ੍ਹ ਦੇ ਬਾਹਰ ਦੋ ਵਿਅਕਤੀ ਫੈਂਕਾਂ ਕਰਨ ਲਈ ਘੁੰਮ ਰਹੇ ਹਨ ਜਿਸ ’ਤੇ ਕੀਤੀ ਗਈ ਕਾਰਵਾਈ ਦੌਰਾਨ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਇਨ੍ਹਾਂ ਪਾਸੋਂ 24 ਗੇਂਦਾਂ ਬਰਾਮਦ ਹੋਈਆਂ ਜਿਨ੍ਹਾਂ ’ਚੋਂ ਉਕਤ ਸਾਮਾਨ ਬਰਾਮਦ ਹੋਇਆ। ਉਨ੍ਹਾਂ ਦੱਸਿਆ ਕਿ ਜਦ ਇਨ੍ਹਾਂ ਤੋਂ ਪੁੱਛ-ਗਿੱਛ ਕੀਤੀ ਗਈ ਤਾਂ ਇਨ੍ਹਾਂ ਦੱਸਿਆ ਕਿ ਇਹ ਹਵਾਲਾਤੀ ਸੰਦੀਪ ਸਿੰਘ ਦੇ ਕਹਿਣ ’ਤੇ ਸਾਮਾਨ ਸੁੱਟਣ ਆਏ ਹਨ।
ਇਹ ਵੀ ਪੜ੍ਹੋ- ਪੰਜਾਬ ਜ਼ਿਮਨੀ ਚੋਣਾਂ : ਕਾਂਗਰਸ ਦੇ ਗੜ੍ਹ ਡੇਰਾ ਬਾਬਾ ਨਾਨਕ ਸੀਟ 'ਤੇ ਦਿਲਚਸਪ ਹੋਵੇਗਾ ਮੁਕਾਬਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਪੁਲਸ ਦਾ ਸਾਬਕਾ ਐੱਸ.ਐੱਚ.ਓ. ਅਤੇ ਏ.ਐੱਸ.ਆਈ. ਗ੍ਰਿਫ਼ਤਾਰ
NEXT STORY