ਫ਼ਿਰੋਜ਼ਪੁਰ (ਕੁਮਾਰ) : ਨਾਰਕੋਟਿਕ ਕੰਟਰੋਲ ਸੈੱਲ ਦੀ ਪੁਲਸ ਨੇ ਏ.ਐੱਸ.ਆਈ ਮਨਜੀਤ ਸਿੰਘ ਦੀ ਅਗਵਾਈ ਹੇਠ ਅਤੇ ਥਾਣਾ ਆਰਿਫ ਕੇ ਦੀ ਪੁਲਸ ਨੇ ਏ.ਐੱਸ.ਆਈ ਹਰਜਿੰਦਰ ਸਿੰਘ ਦੀ ਅਗਵਾਈ ਹੇਠ ਵੱਖ ਵੱਖ ਜਗ੍ਹਾ ਤੋਂ ਦੋ ਨੌਜਵਾਨਾਂ ਨੂੰ ਹੈਰੋਇਨ ਨਾਲ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਦੇ ਖ਼ਿਲਾਫ਼ ਐੱਨ.ਡੀ.ਪੀ.ਐੱਸ ਐਕਟ ਤਹਿਤ ਮਾਮਲੇ ਦਰਜ ਕੀਤੇ ਗਏ ਹਨ ਅਤੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਫਿਰੋਜ਼ਪੁਰ ਛਾਉਣੀ ’ਚ 15 ਜਨਵਰੀ ਨੂੰ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਬਿਜਲੀ ਸਪਲਾਈ ਬੰਦ ਰਹੇਗੀ
ਇਹ ਜਾਣਕਾਰੀ ਦਿੰਦੇ ਹੋਏ ਮਨਜੀਤ ਸਿੰਘ ਨੇ ਦੱਸਿਆ ਕਿ ਪਿੰਡ ਵਾਂ ਦੇ ਏਰੀਆ ਚ ਜਦੋਂ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੀ ਸੀ ਤਾਂ ਪੁਲਸ ਨੂੰ ਸਾਹਮਣੇ ਤੋਂ ਇਕ ਸ਼ੱਕੀ ਨੌਜਵਾਨ ਆਉਂਦਾ ਦਿਖਾਈ ਦਿੱਤਾ, ਜੋ ਪੁਲਸ ਨੂੰ ਦੇਖ ਕੇ ਘਬਰਾ ਗਿਆ ਅਤੇ ਪਿੱਛੇ ਵੱਲ ਭੱਜਣ ਲੱਗਾ, ਜੋ ਸ਼ੱਕ ਹੋਣ ’ਤੇ ਕਾਬੂ ਕਰਕੇ ਜਦ ਤਲਾਸ਼ੀ ਲਈ ਤਾਂ ਉਸ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁੱਛਗਿੱਛ ਦੌਰਾਨ ਉਸਨੇ ਆਪਣਾ ਨਾਮ ਹਰਦੀਪ ਉਰਫ ਨਿੱਕਾ ਦੱਸਿਆ।
ਇਹ ਵੀ ਪੜ੍ਹੋ : ਪੰਜਾਬ ਰੋਡਵੇਜ਼ ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਨੇ ਡਿਪੂ ਅੱਗੇ ਲਗਾਇਆ ਪੱਕਾ ਧਰਨਾ : ਰੇਸ਼ਮ ਸਿੰਘ ਗਿੱਲ
ਦੂਜੇ ਪਾਸੇ ਹਰਜਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਪਿੰਡ ਧੀਰਾ ਘਾਰਾ ਦੇ ਏਰੀਆ ਵਿਚ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੇ ਸੀ ਤਾਂ ਪੁਲਸ ਨੂੰ ਇਕ ਸ਼ੱਕੀ ਵਿਅਕਤੀ ਦਿਖਾਈ ਦਿੱਤਾ, ਜਿਸਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਪੁੱਛਗਿੱਛ ਕੀਤੀ ਤਾਂ ਉਸ ਨੇ ਆਪਣਾ ਨਾਮ ਗੁਰਮੁਖ ਸਿੰਘ ਦੱਸਿਆ ਹੈ। ਤਲਾਸ਼ੀ ਲੈਣ ਤੇ ਉਸ ਕੋਲੋਂ 15 ਗ੍ਰਾਮ ਹੈਰੋਇਨ ਬਰਾਮਦ ਹੋਈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਚੋਣ ਮੈਨੀਫੈਸਟੋ ’ਚ ਸਰਕਾਰਾਂ ਵੀ ਬੱਚਿਆਂ ਨੂੰ ਦੇਣ ਲੱਗੀਆਂ ਬਾਹਰ ਭੇਜਣ ਦਾ ਲਾਲਚ
NEXT STORY