ਮੁਕਤਸਰ ਸਾਹਿਬ, (ਪਵਨ ਤਨੇਜਾ, ਖੁਰਾਣਾ)- ਦੋ ਵੱਖ-ਵੱਖ ਮਾਮਲਿਆਂ ਵਿੱਚ ਪੁਲਸ ਨੇ 30 ਨਸ਼ੀਲੀ ਗੋਲੀਆਂ ਅਤੇ 2 ਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪਹਿਲੇ ਮਾਮਲੇ ਵਿੱਚ ਜਾਣਕਾਰੀ ਦਿੰਦੇ ਹੋਏ ਥਾਣਾ ਬਰੀਵਾਲਾ ਦੇ ਸਹਾਇਕ ਥਾਣੇਦਾਰ ਰਾਜਪਾਲ ਸਿੰਘ ਨੇ ਦੱਸਿਆ ਕਿ ਜਦੋਂ ਉਹ ਗਸ਼ਤ ਅਤੇ ਚੈਕਿੰਗ ਦੇ ਸਬੰਧ ਵਿੱਚ ਬਰੀਵਾਲਾ, ਸਰਾਏਨਾਗਾ, ਖੋਖਰ ਆਦਿ ਨੂੰ ਜਾ ਰਹੇ ਸੀ ਤਾਂ ਜਦ ਪੁਲਸ ਪਾਰਟੀ ਸੇਮ ਨਾਲਾ ਪੁਲ ਤੋਂ ਪਿੱਛੇ ਸੀ ਤਾਂ ਸਾਹਮਣੇ ਤੋਂ ਇਕ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ, ਜੋ ਪੁਲਸ ਦੀ ਗੱਡੀ ਨੂੰ ਦੇਖ ਕੇ ਘਬਰਾ ਕੇ ਇਕਦਮ ਪਿੱਛੇ ਮੁੜਨ ਲੱਗਿਆ।
ਪੁਲਸ ਨੇ ਉਕਤ ਵਿਅਕਤੀ ਨੂੰ ਕਾਬੂ ਕਰ ਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 30 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਵਿਅਕਤੀ ਦੀ ਪਛਾਣ ਮੋਹਿਤ ਕੁਮਾਰ ਵਾਸੀ ਵਾਰਡ ਨੰਬਰ 3 ਬਰੀਵਾਲਾ ਵਜੋਂ ਹੋਈ। ਇਸੇ ਤਰ੍ਹਾਂ ਦੂਜੇ ਮਾਮਲੇ ਵਿੱਚ ਥਾਣਾ ਸਦਰ ਸ਼੍ਰੀ ਮੁਕਤਸਰ ਸਾਹਿਬ ਪੁਲਸ ਨੇ ਆਕਾਸ਼ਦੀਪ ਸਿੰਘ ਉਰਫ਼ ਆਕਾਸ਼ ਵਾਸੀ ਸ਼੍ਰੀ ਮੁਕਤਸਰ ਸਾਹਿਬ ਨੂੰ 2 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰ ਲਿਆ ਹੈ।
ਮੈਰਿਜ ਪੈਲਸਾਂ ਦੀ ਚਾਰਦਿਵਾਰੀ ਤੋਂ ਬਾਹਰ ਵਾਹਨਾਂ ਦੀ ਪਾਰਕਿੰਗ ’ਤੇ ਪਾਬੰਦੀ
NEXT STORY