ਫਿਰੋਜ਼ਪੁਰ (ਆਨੰਦ): ਥਾਣਾ ਸਿਟੀ ਫਿਰੋਜ਼ਪੁਰ ਪੁਲਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਚੋਰੀ ਦੇ 2 ਮੋਟਰਸਾਈਕਲਾਂ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਖਿਲਾਫ 303 (2) ਬੀਐੱਨਐੱਸ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਜਗਰੂਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਦੌਰਾਨੇ ਗਸ਼ਤ ਸੀ ਤਾਂ ਇਸ ਦੌਰਾਨ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਗੋਪਾਲ ਉਰਫ ਪਵਨ ਪੁੱਤਰ ਬਖੂ ਰਾਮ ਵਾਸੀ ਗੋਲਬਾਗ ਸੋਕੜ ਨਹਿਰ ਫਿਰੋਜ਼ਪੁਰ ਸ਼ਹਿਰ ਅਤੇ ਸੋਨੂੰ ਪੁੱਤਰ ਬਿਕਰਮ ਵਾਸੀ ਬਾਨੋ ਵਾਲਾ ਵਿਹੜਾ ਸੁੰਦਰ ਨਗਰ ਫਿਰੋਜ਼ਪੁਰ ਸ਼ਹਿਰ ਜੋ ਮੋਟਰਸਾਈਕਲ ਚੋਰੀ ਕਰਕੇ ਅੱਗੇ ਵੇਚਣ ਦੇ ਆਦੀ ਹਨ।
ਇਸ ਦੌਰਾਨ ਉਹ ਅੱਜ ਮੋਟਰਸਾਈਕਲ ਵੇਚਣ ਲਈ ਗਾਹਕਾਂ ਦਾ ਇੰਤਜ਼ਾਰ ਕਰ ਰਹੇ ਹਨ। ਪੁਲਸ ਨੇ ਦੱਸਿਆ ਕਿ ਉਕਤ ਦੋਸ਼ੀਅਨ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਚੋਰੀ ਦੇ 2 ਮੋਟਰਸਾਈਕਲ ਐੱਚਐੱਫ ਡੀਲਕਸ ਬਿਨ੍ਹਾ ਨੰਬਰੀ ਬਰਾਮਦ ਕੀਤੇ। ਪੁਲਸ ਨੇ ਦੱਸਿਆ ਕਿ ਉਕਤ ਦੋਸ਼ੀਅਨ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
ਠੱਗੀ ਮਾਰ ਗਿਆ ਸੇਲਸਮੈਨ! ਦੁਕਾਨ ਤੋਂ Stock ਚੋਰੀ ਕਰ ਹੋਇਆ ਫ਼ਰਾਰ
NEXT STORY