ਫਿਰੋਜ਼ਪੁਰ (ਸੰਨੀ ਚੋਪੜਾ) : ਫਾਜ਼ਿਲਕਾ ਤੋਂ ਦਵਾਈ ਲੈ ਕੇ ਘਰ ਵਾਪਸ ਆ ਰਹੇ ਮੋਟਰਸਾਈਕਲ ਸਵਾਰ 2 ਭਰਾਵਾਂ ਨਾਲ ਰਸਤੇ ਵਿੱਚ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਿਸ ਨਾਲ ਦੋਵਾਂ ਦੀ ਮੌਤ ਹੋ ਗਈ। ਘਟਨਾ ਰਾਤ ਕਰੀਬ 8 ਵਜੇ ਦੀ ਦੱਸੀ ਜਾ ਰਹੀ ਹੈ। ਇਹ ਨੌਜਵਾਨ ਫਿਰੋਜ਼ਪੁਰ ਦੇ ਪਿੰਡ ਜਤਾਲਾ ਦੇ ਰਹਿਣ ਵਾਲੇ ਸਨ ਅਤੇ ਦੋਵੇਂ ਭਰਾ ਸਨ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਫਿਰੋਜ਼ਪੁਰ-ਫਾਜ਼ਿਲਕਾ ਰੋਡ 'ਤੇ ਸਥਿਤ ਪਿੰਡ ਅਲਫੂਕੇ ਨੇੜੇ ਵਾਪਰਿਆ।
ਖ਼ਬਰ ਇਹ ਵੀ : ਪੜ੍ਹੋ ਅੱਜ ਦੀਆਂ ਵੱਡੀਆਂ ਖ਼ਬਰਾਂ
ਜਾਣਕਾਰੀ ਅਨੁਸਾਰ ਮੰਨਾ ਰਾਮ ਪੁੱਤਰ ਬਾਗਾ ਰਾਮ ਆਪਣੇ ਭਰਾ ਗੱਜਣ ਰਾਮ ਦੀ ਦਵਾਈ ਲੈਣ ਸਵੇਰੇ ਫਾਜ਼ਿਲਕਾ ਗਿਆ ਸੀ ਅਤੇ ਜਦ ਰਾਤ ਦੇ ਸਮੇਂ ਘਰ ਵਾਪਸ ਆ ਰਹੇ ਸਨ ਤਾਂ ਰਸਤੇ ਵਿੱਚ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਇਕ ਦੀ ਮੌਕੇ 'ਤੇ ਹੀ ਮੌਤ ਹੋ ਗਈ ਸੀ ਤੇ ਦੂਸਰੇ ਨੇ ਹਸਪਤਾਲ ਲਿਜਾਂਦੇ ਸਮੇਂ ਦਮ ਤੋੜ ਦਿੱਤਾ। ਮੌਕੇ 'ਤੇ ਪਹੁੰਚੀ ਥਾਣਾ ਲੱਖੋਕੇ ਬਹਿਰਾਮ ਦੀ ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਨੂੰਹ ਨਾਲ ਜਬਰ-ਜ਼ਿਨਾਹ, ਸਹੁਰੇ ਖ਼ਿਲਾਫ਼ ਮਾਮਲਾ ਦਰਜ
ਨੂੰਹ ਨਾਲ ਜਬਰ-ਜ਼ਿਨਾਹ, ਸਹੁਰੇ ਖ਼ਿਲਾਫ਼ ਮਾਮਲਾ ਦਰਜ
NEXT STORY