ਜਲਾਲਾਬਾਦ (ਬੰਟੀ ਦਹੂਜਾ/ਬਜਾਜ)- ਥਾਣਾ ਸਦਰ ਜਲਾਲਾਬਾਦ ਪੁਲਸ ਨੇ ਨਸ਼ਾ ਕਰਦਿਆਂ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਜਗਜੀਤ ਸਿੰਘ ਨੇ ਦੱਸਿਆ ਕਿ ਪੁਲਸ ਪਾਰਟੀ ਗਸ਼ਤ ਕਰਦੀ ਹੋਈ ਨਹਿਰ ਪੱਟੜੀ ਸੁਖੇਰਾ ਬੋਦਲਾ ਤੋਂ ਲੱਧੂਵਾਲਾ ਕੋਲ ਪੁੱਜੀ ਤਾਂ ਦੇਖਿਆ ਕਿ 2 ਵਿਅਕਤੀ ਨਸ਼ੇ ਦਾ ਸੇਵਨ ਕਰ ਰਹੇ ਸਨ, ਜਿਨ੍ਹਾਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ ਇਕ ਲਾਈਟਰ, ਪੇਪਰ ਪੰਨੀ ਅਤੇ 10 ਰੁਪਏ ਦਾ ਨੋਟ ਬਰਾਮਦ ਕੀਤਾ ਗਿਆ । ਵਿਅਕਤੀਆਂ ਦੀ ਪਛਾਣ ਦਵਿੰਦਰ ਸਿੰਘ ਤੇ ਜਸਵਿੰਦਰ ਸਿੰਘ ਵਾਸੀ ਪਿੰਡ ਫੱਤੂ ਵਾਲਾ ਵਜੋਂ ਹੋਈ, ਜਿਨ੍ਹਾਂ ਖਿਲਾਫ ਪਰਚਾ ਦਰਜ ਕੀਤਾ ਗਿਆ ਹੈ।
ਪੰਜਾਬ 'ਚ ED ਦੀ ਰੇਡ ਬਾਰੇ ਹਾਈ ਕੋਰਟ 'ਚ ਸੁਣਵਾਈ ਜਾਰੀ
NEXT STORY