ਮੋਗਾ (ਆਜ਼ਾਦ)-ਨਸ਼ੀਲੇ ਪਦਾਰਥਾਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਮੋਗਾ ਪੁਲਸ ਨੇ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਕੁੱਲ੍ਹ 35 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਥਾਣਾ ਫਤਿਹਗੜ੍ਹ ਪੰਜਤੂਰ ਦੇ ਮੁਖੀ ਇੰਸਪੈਕਟਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਪੁਲਸ ਪਾਰਟੀ ਸਮੇਤ ਪਿੰਡ ਮਦਾਰਪੁਰ ਦੇ ਨੇੜੇ ਜਾ ਰਹੇ ਸਨ ਤਾਂ ਗੁਪਤ ਸੂਚਨਾ ਦੇ ਆਧਾਰ ’ਤੇ ਮਲਕੀਤ ਸਿੰਘ ਵਾਸੀ ਪਿੰਡ ਸ਼ੇਰੇ ਮਡਾਰ, ਮੱਖੂ ਨੂੰ ਕਾਬੂ ਕਰਕੇ ਉਸ ਕੋਲੋਂ 20 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।
ਇਸੇ ਤਰ੍ਹਾਂ ਥਾਣਾ ਮੁਖੀ ਦੇ ਅਧੀਨ ਸਹਾਇਕ ਥਾਣੇਦਾਰ ਸੰਤੋਖ ਸਿੰਘ ਨੇ ਗਸ਼ਤ ਦੌਰਾਨ ਜਸਪ੍ਰੀਤ ਸਿੰਘ ਵਾਸੀ ਰਾਊਕੇ ਕਲਾਂ ਨੂੰ ਕਾਬੂ ਕਰਕੇ ਉਸ ਕੋਲੋਂ 15 ਗ੍ਰਾਮ ਹੈਰੋਇਨ ਬਰਾਮਦ ਕੀਤੀ। ਉਨ੍ਹਾਂ ਦੱਸਿਆ ਕਿ ਦੋਵਾਂ ਮੁਲਜ਼ਮਾਂ ਖ਼ਿਲਾਫ਼ ਮਾਮਲੇ ਦਰਜ ਕੀਤੇ ਗਏ ਹਨ। ਪੁਲਸ ਵੱਲੋਂ ਪੁੱਛਗਿੱਛ ਕਰਨ ਉਪਰੰਤ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਕਤਲ ਦੇ 26 ਦਿਨਾਂ ਬਾਅਦ ਪਰਵਿੰਦਰ ਸਿੰਘ ਝੋਟਾ ਦਾ ਕੀਤਾ ਗਿਆ ਅੰਤਿਮ ਸੰਸਕਾਰ, ਵੱਡੀ ਗਿਣਤੀ 'ਚ ਉਮੜਿਆ ਸੈਲਾਬ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਜੂਸ ਦੀ ਦੁਕਾਨ ਨੇੜੇ ਵਿਕਰੀ ਲਈ ਰੱਖੇ ਪਟਾਕਿਆਂ ਨੂੰ ਲੱਗੀ ਅੱਗ ਲੱਗਣ, ਜਾਨੀ ਨੁਕਸਾਨ ਤੋਂ ਬਚਾਅ
NEXT STORY