ਖਰੜ (ਅਮਰਦੀਪ ਸਿੰਘ ਸੈਣੀ) : ਸੀ.ਆਈ.ਏ. ਸਟਾਫ ਖਰੜ ਨੇ ਦੋ ਵੱਖ-ਵੱਖ ਮਾਮਲਿਆਂ ਵਿੱਚ ਕਾਰਵਾਈ ਕਰਦਿਆਂ 191 ਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ.ਆਈ.ਏ. ਸਟਾਫ ਇੰਚਾਰਜ ਇੰਸਪੈਕਟਰ ਹਰਮਿੰਦਰ ਸਿੰਘ ਅਤੇ ਐੱਸ.ਆਈ ਹਰਭੇਜ ਸਿੰਘ ਨੇ ਦੱਸਿਆ ਕਿ ਪਹਿਲੇ ਮਾਮਲੇ ਵਿੱਚ 16 ਜੂਨ ਨੂੰ ਗਸ਼ਤ ਦੌਰਾਨ ਲਾਂਡਰਾ ਰੋਡ ਨੇੜੇ ਸਿਵਾਂਤਾ ਐਰੋ ਹਾਈਟਸ ਦੇ ਬਣ ਰਹੇ ਫਲੈਟਾਂ ਕੋਲ ਖੜ੍ਹੀ ਇੱਕ ਇਨੋਵਾ ਕਾਰ ਵਿੱਚ ਬੈਠੇ ਮੋਹਨ ਲਾਲ ਵਾਸੀ ਪ੍ਰਾਈਮ ਸਿਟੀ ਖਰੜ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕੀਤਾ ਗਿਆ। ਤਲਾਸ਼ੀ ਦੌਰਾਨ ਕਾਰ ਵਿੱਚੋਂ 40 ਗ੍ਰਾਮ ਹੈਰੋਇਨ ਅਤੇ ਇੱਕ ਡਿਜ਼ੀਟਲ ਕੰਡਾ ਬਰਾਮਦ ਹੋਇਆ। ਇਸ ਤੋਂ ਇਲਾਵਾ ਨਸ਼ਾ ਸੇਵਨ ਲਈ ਵਰਤੀ ਜਾ ਰਹੀ ਸਮੱਗਰੀ ਵੀ ਬਰਾਮਦ ਕੀਤੀ ਗਈ।
ਦੂਜੇ ਮਾਮਲੇ ਵਿੱਚ ਭਗਤ ਘਾਟ ਖਰੜ ਨੇੜੇ ਲਗਾਏ ਨਾਕੇ ਦੌਰਾਨ ਇੱਕ ਨੌਜਵਾਨ ਪੁਲਸ ਨੂੰ ਦੇਖ ਕੇ ਭੱਜਣ ਲੱਗਾ ਅਤੇ ਆਪਣੀ ਜੇਬ ਵਿੱਚੋਂ ਇੱਕ ਲਿਫਾਫਾ ਸੁੱਟ ਦਿੱਤਾ। ਪੁਲਸ ਨੇ ਉਸ ਨੂੰ ਕਾਬੂ ਕਰ ਕੇ ਲਿਫਾਫੇ ਦੀ ਜਾਂਚ ਕੀਤੀ ਤਾਂ ਉਸ ਵਿੱਚੋਂ 151 ਗ੍ਰਾਮ ਹੈਰੋਇਨ ਬਰਾਮਦ ਹੋਈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਗੁਰਭਿੰਦਰ ਸਿੰਘ ਵਾਸੀ ਪਿੰਡ ਪੱਖੋਂਕੇ, ਜ਼ਿਲ੍ਹਾ ਤਰਨ ਤਾਰਨ ਵਜੋਂ ਹੋਈ।
ਪੁਲਸ ਅਨੁਸਾਰ ਗੁਰਭਿੰਦਰ ਸਿੰਘ ਦੀ ਉਮਰ ਕਰੀਬ 25 ਸਾਲ ਹੈ ਅਤੇ ਉਸ ਦੇ ਖ਼ਿਲਾਫ਼ ਹਿਮਾਚਲ ਪ੍ਰਦੇਸ਼ ਦੇ ਬਾਲੂਗੰਜ ਥਾਣੇ ਵਿੱਚ ਪਹਿਲਾਂ ਇੱਕ ਮਾਮਲਾ ਦਰਜ ਹੈ। ਦੋਵੇਂ ਮੁਲਜ਼ਮਾਂ ਨੂੰ ਖਰੜ ਅਦਾਲਤ ਵਿੱਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕੀਤਾ ਗਿਆ। ਪੁਲਸ ਵੱਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਇਹ ਹੈਰੋਇਨ ਕਿੱਥੋਂ ਲਿਆਂਦੀ ਜਾਂਦੀ ਸੀ ਅਤੇ ਕਿਸ-ਕਿਸ ਨੂੰ ਸਪਲਾਈ ਕੀਤੀ ਜਾਂਦੀ ਸੀ। ਇਸ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਵੀ ਜਲਦ ਕਾਰਵਾਈ ਕੀਤੀ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਆਯੁਸ਼ਮਾਨ ਅਰੋਗਿਆ ਕੇਂਦਰ 'ਚ ਚੋਰਾਂ ਦਾ ਧਾਵਾ, AC ਦੀਆਂ ਤਾਰਾਂ ਤੇ ਹੋਰ ਸਾਮਾਨ ਲੈ ਕੇ ਚੋਰ ਰਫੂਚੱਕਰ
NEXT STORY