ਮੋਗਾ (ਸੰਦੀਪ ਸ਼ਰਮਾ)- ਚੈੱਕ ਬਾਊਂਸ ਦੇ ਇਕ ਮਾਮਲੇ ਵਿਚ ਜੁਡੀਸ਼ੀਅਲ ਮੈਜਿਸਟ੍ਰੇਟ ਲਵਲੀਨ ਸੰਧੂ ਦੀ ਅਦਾਲਤ ਨੇ ਦੋਸ਼ੀ ਨੂੰ ਦੋ ਸਾਲ ਦੀ ਕੈਦ ਅਤੇ ਜੁਰਮਾਨੇ ਦੀ ਸਜ਼ਾ ਸੁਣਾਈ। ਮਾਣਯੋਗ ਅਦਾਲਤ ਦੇ ਹੁਕਮ ਅਨੁਸਾਰ ਜੇ ਜੁਰਮਾਨਾ ਅਦਾ ਨਾ ਕੀਤਾ ਗਿਆ ਤਾਂ ਦੋਸ਼ੀ ਨੂੰ ਇਕ ਮਹੀਨੇ ਦੀ ਵਾਧੂ ਕੈਦ ਕੱਟਣੀ ਪਵੇਗੀ। ਜਾਣਕਾਰੀ ਅਨੁਸਾਰ ਪਿੰਡ ਧੂੜਕੋਟ ਚੜ੍ਹਤ ਸਿੰਘ ਦੇ ਰਹਿਣ ਵਾਲੇ ਅਮਰਜੀਤ ਸਿੰਘ ਭੱਟੀ ਨੇ ਗਿੱਲ ਰੋਡ ਮੋਗਾ ਦੇ ਰਹਿਣ ਵਾਲੇ ਰੁਪਿੰਦਰ ਸ਼ਰਮਾ ਤੋਂ ਸਤੰਬਰ 2022 ਵਿਚ ਕੁਝ ਸਮੇਂ ਲਈ 50 ਹਜ਼ਾਰ ਰੁਪਏ ਉਧਾਰ ਲਏ ਸਨ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਵੱਲੋਂ 26 ਮਈ...
ਇਸ ਦੇ ਬਦਲੇ ਉਸ ਨੇ ਸ਼ਰਮਾ ਨੂੰ 50 ਹਜ਼ਾਰ ਰੁਪਏ ਦਾ ਚੈੱਕ ਜ਼ਿੰਮੇਵਾਰੀ ਵਜੋਂ ਦਿੱਤਾ ਸੀ ਪਰ ਜਦੋਂ ਸ਼ਰਮਾ ਨੇ 25 ਮਾਰਚ 2023 ਨੂੰ ਆਪਣੇ ਪੈਸਿਆਂ ਦੀ ਵਸੂਲੀ ਲਈ ਆਪਣੇ ਬੈਂਕ ਵਿਚ ਚੈੱਕ ਲਾਇਆ ਤਾਂ ਉਹ ਬਾਊਂਸ ਹੋ ਗਿਆ। ਇਸ ਤੋਂ ਬਾਅਦ ਸ਼ਰਮਾ ਨੇ ਆਪਣੇ ਵਕੀਲ ਰਾਹੀਂ ਅਮਰਜੀਤ ਭੱਟੀ ਨੂੰ ਪੈਸੇ ਵਾਪਸ ਕਰਨ ਲਈ ਕਾਨੂੰਨੀ ਨੋਟਿਸ ਭੇਜਿਆ, ਪਰ ਉਸ ਨੇ ਫਿਰ ਵੀ ਪੈਸੇ ਵਾਪਸ ਨਹੀਂ ਕੀਤੇ। ਇਸ ਉੱਤੇ ਰੂਪਿੰਦਰ ਨੇ ਅਮਰਜੀਤ ਖ਼ਿਲਾਫ਼ ਅਦਾਲਤ ਵਿਚ ਸ਼ਿਕਾਇਤ ਦਰਜ ਕਰਵਾ ਦਿੱਤੀ।
ਇਹ ਵੀ ਪੜ੍ਹੋ-ਪੰਜਾਬ ’ਚ ਇਸ ਬਿਮਾਰੀ ਨੇ ਧਾਰਿਆ ਭਿਆਨਕ ਰੂਪ, 60 ਹਜ਼ਾਰ ਤੋਂ ਵੱਧ ਨਵੇਂ ਮਰੀਜ਼
ਅਦਾਲਤ ਵੱਲੋਂ ਸਮਨ ਭੇਜੇ ਜਾਣ ਦੇ ਬਾਵਜੂਦ ਵੀ ਉਹ ਅਦਾਲਤ ਵਿਚ ਹਾਜ਼ਰ ਨਹੀਂ ਹੋਇਆ, ਜਿਸ ਕਰਕੇ ਅਦਾਲਤ ਨੇ ਉਸ ਨੂੰ ਇੱਕ ਵਾਰ ਇਸ ਮਾਮਲੇ ਵਿਚ ਭਗੌੜਾ ਵੀ ਕਰਾਰ ਦੇ ਦਿੱਤਾ ਸੀ। ਬਾਅਦ ਵਿਚ ਪੁਲਸ ਦੋਸ਼ੀ ਨੂੰ ਅਦਾਲਤ ਵਿਚ ਪੇਸ਼ ਕਰ ਕੇ ਲਿਆਈ ਅਤੇ ਮਾਮਲੇ ਦੀ ਸੁਣਵਾਈ ਸ਼ੁਰੂ ਹੋਈ। ਰੂਪਿੰਦਰ ਸ਼ਰਮਾ ਦੇ ਐਡਵੋਕੇਟ ਪ੍ਰਦੀਪ ਭਾਰਤੀ ਅਤੇ ਪ੍ਰਭਦੀਪ ਕੌਰ ਨੇ ਦੱਸਿਆ ਕਿ ਸਬੂਤਾਂ ਦੇ ਆਧਾਰ ’ਤੇ ਦੋਸ਼ੀ ਵਿਰੁੱਧ ਚੈੱਕ ਬਾਊਂਸ ਦਾ ਦੋਸ਼ ਸਾਬਤ ਹੋਣ ’ਤੇ ਅਦਾਲਤ ਨੇ ਉਸ ਨੂੰ ਦੋ ਸਾਲ ਦੀ ਕੈਦ ਅਤੇ 1000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਦੁਬਈ ਜਾ ਰਹੀ ਮਹਿਲਾ ਯਾਤਰੀ ਦੀ ਤਲਾਸ਼ੀ ਲੈਣ 'ਤੇ ਉਡੇ ਹੋਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਪੰਜਾਬ 'ਚ ਵੱਜਿਆ ਵੱਡਾ ਡਾਕਾ! ਕੈਮਰੇ 'ਚ ਕੈਦ ਹੋਇਆ ਖ਼ੌਫ਼ਨਾਕ ਮੰਜ਼ਰ
NEXT STORY