ਫਾਜ਼ਿਲਕਾ (ਸੁਨੀਲ)- ਪਿੰਡ ਕਿੱਕਰਾਵਾਲਾ ਰੂਪਾ ’ਚ ਟ੍ਰਾਂਸਫਾਰਮਰ ਦੀ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਜਾ ਰਹੇ ਦੋ ਨੌਜਵਾਨਾਂ ਨੂੰ ਪੁਲਸ ਨੇ ਗ੍ਰਿਫਤਾਰ ਕੀਤਾ ਹੈ ਜਿਨ੍ਹਾਂ ਕੋਲੋਂ ਚੋਰੀ ਦੀ ਬਾਈਕ ਅਤੇ ਇਕ ਟੂਲ ਦਾ ਸਾਮਾਨ ਬਰਾਮਦ ਹੋਇਆ ਹੈ। ਪੁੱਛਗਿੱਛ ਕਰਨ ਦੌਰਾਨ ਦੋਸ਼ੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਕੋਲ ਕੋਈ ਕੰਮ ਨਹੀਂ ਸੀ ਤਾਂ ਬਾਈਕ ਦੀ ਕਿਸ਼ਤ ਭਰਨ ਲਈ ਪੈਸੇ ਨਹੀਂ ਸੀ ਜਿਸ ਕਾਰਨ ਉਹ ਪਹਿਲੀ ਵਾਰ ਚੋਰੀ ਕਰਨ ਜਾ ਹੀ ਰਹੇ ਸੀ ਕਿ ਪੁਲਸ ਨੇ ਉਨ੍ਹਾਂ ਨੂੰ ਫੜ ਲਿਆ। ਫਿਲਹਾਲ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਜਾਣਕਾਰੀ ਦਿੰਦਿਆਂ ਏ.ਐੱਸ.ਆਈ. ਬੇਅੰਤ ਸਿੰਘ ਨੇ ਦੱਸਿਆ ਕਿ ਫੜੇ ਗਏ ਦੋਸ਼ੀ ਗੁਰਪ੍ਰੀਤ ਸਿੰਘ ਅਤੇ ਦਲਜੀਤ ਸਿੰਘ ਜੋ ਟ੍ਰਾਸਫਾਰਮ ਚੋਰੀ ਕਰਨ ਜਾ ਰਹੇ ਸੀ ਕਿ ਮੌਕੇ ’ਤੇ ਹੀ ਪੁਲਸ ਨੇ ਉਨ੍ਹਾਂ ਨੂੰ ਪਿੰਡ ਕਿਕਰਾਵਾਲਾ ਰੂਪਾ ਵਿਖੇ ਗ੍ਰਿਫਤਾਰ ਕਰ ਲਿਆ, ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ ਚੋਰੀ ਦੀ ਬਾਈਕ ਅਤੇ ਟੂਲ ਬਰਾਮਦ ਹੋਇਆ ਹੈ ਜਿਸ ਰਾਹੀਂ ਉਨ੍ਹਾਂ ਨੇ ਅਪਰਾਧ ਨੂੰ ਅੰਜਾਮ ਦੇਣਾ ਸੀ।
ਉਨ੍ਹਾਂ ਵਿਰੁੱਧ ਮੁਕੱਦਮਾ ਦਰਜ ਕਰ ਕੇ ਪੁੱਛ-ਗਿੱਛ ਕੀਤੀ ਜਾ ਰਹੀ ਹੈ। ਦੋਸ਼ੀਆਂ ਨੂੰ ਸਰਕਾਰੀ ਹਸਪਤਾਲ ਲਿਆਂਦਾ ਗਿਆ ਜਿੱਥੇ ਉਨ੍ਹਾਂ ਦਾ ਮੈਡੀਕਲ ਕਰਵਾ ਕੇ ਉਨ੍ਹਾਂ ਨੂੰ ਅਦਾਲਤ ’ਚ ਪੇਸ਼ ਕੀਤਾ ਜਾਵੇਗਾ। ਓਧਰ ਫੜੇ ਗਏ ਦੋਸ਼ੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਦਿਹਾੜੀ ਮਜ਼ਦੂਰੀ ਦਾ ਕੰਮ ਕਰਦਾ ਹੈ। ਹੁਣ ਕੰਮ ਨਹੀਂ ਮਿਲ ਰਿਹਾ ਸੀ ਅਤੇ ਬਾਈਕ ਦੇ ਲੋਨ ਕਾਰਨ ਕਿਸ਼ਤ ਨੂੰ ਅਦਾ ਕਰਨਾ ਸੀ ਜਿਸ ਕਾਰਨ ਉਹ ਪਹਿਲੀ ਵਾਰ ਵਾਰਦਾਤ ਨੂੰ ਅੰਜਾਮ ਦੇਣ ਲਈ ਗਏ ਪਰ ਫੜੇ ਗਏ।
ਜੰਗੀ ਵਿਧਵਾਵਾਂ ਤੇ ਜੇ.ਸੀ.ਓਜ਼. ਦੇ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਮੁਫ਼ਤ ਹੁਨਰ ਤੇ ਕਿੱਤਾਮੁਖੀ ਸਿਖਲਾਈ
NEXT STORY