ਭਵਾਨੀਗੜ੍ਹ (ਕਾਂਸਲ) : ਸੀ.ਆਈ.ਏ. ਸਟਾਫ ਸੰਗਰੂਰ ਦੀ ਪੁਲਸ ਨੇ ਵੱਡੀ ਕਾਰਵਾਈ ਕਰਦਿਆਂ 130 ਗ੍ਰਾਮ ਹੈਰੋਇਨ ਸਮੇਤ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ ਪੁਲਸ ਨੇ ਇਹ ਕਾਰਵਾਈ ਪਿੰਡ ਰਾਮਪੁਰਾ ਨੂੰ ਜਾਂਦੀ ਸੜਕ ’ਤੇ ਕੀਤੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਸਬ-ਇੰਸਪੈਕਟਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਪਾਰਟੀ ਫੱਗੂਵਾਲਾ ਕੈਂਚੀਆਂ ਦੇ ਪੁਲ ਕੋਲੋਂ ਗਸ਼ਤ ਕਰਦੀ ਹੋਈ ਪਿੰਡ ਰਾਮਪੁਰਾ ਵੱਲ ਜਾ ਰਹੀ ਸੀ। ਇਸ ਦੌਰਾਨ ਸੜਕ ਕਿਨਾਰੇ ਖੜੀ ਇਕ ਕਾਰ 'ਚ ਦੋ ਵਿਅਕਤੀ ਸ਼ੱਕੀ ਹਾਲਤ 'ਚ ਬੈਠੇ ਨਜ਼ਰ ਆਏ।
ਪੁਲਸ ਵੱਲੋਂ ਕੀਤੀ ਪੁੱਛਗਿੱਛ ਦੌਰਾਨ ਉਨ੍ਹਾਂ ਦੀ ਪਹਿਚਾਣ ਸੁਖਜਿੰਦਰ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਦਾਰਾਪੁਰ ਜ਼ਿਲ੍ਹਾ ਮੋਗਾ ਤੇ ਵਰਿੰਦਰ ਸਿੰਘ ਪੁੱਤਰ ਬਲਕਰਨ ਸਿੰਘ ਵਾਸੀ ਘੜਸਾਣਾ ਜ਼ਿਲ੍ਹਾ ਗੰਗਾਨਗਰ (ਰਾਜਸਥਾਨ) ਵਜੋਂ ਹੋਈ। ਦੋਵੇਂ ਦੋਸ਼ੀ ਇਸ ਸਮੇਂ ਜੀ.ਬੀ.ਟੀ. ਕ੍ਰਿਸਟਲ ਨੇੜੇ ਟੋਲ ਪਲਾਜ਼ਾ ਖਰੜ (ਜ਼ਿਲ੍ਹਾ ਮੋਹਾਲੀ) ਨੇੜੇ ਇਕ ਕਿਰਾਏ ਦੇ ਕਮਰੇ 'ਚ ਰਹਿ ਰਹੇ ਸਨ।
ਤਲਾਸ਼ੀ ਦੌਰਾਨ ਪੁਲਸ ਨੇ ਕਾਰ ਵਿੱਚੋਂ 130 ਗ੍ਰਾਮ ਹੈਰੋਇਨ ਬਰਾਮਦ ਕੀਤੀ। ਪੁਲਸ ਨੇ ਦੋਵਾਂ ਨੂੰ ਮੌਕੇ ’ਤੇ ਹੀ ਗ੍ਰਿਫਤਾਰ ਕਰ ਲਿਆ ਅਤੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਫੱਗੂਵਾਲਾ ਕੈਂਚੀਆਂ ਵਿਖੇ ਮਿਲੀ ਨੌਜਵਾਨ ਦੀ ਭੇਦਭਰੇ ਹਾਲਾਤਾਂ 'ਚ ਲਾਸ਼
NEXT STORY