ਬਠਿੰਡਾ (ਬਾਂਸਲ) : ਪੰਜਾਬ ’ਚ ਲਾਅ ਐਂਡ ਆਰਡਰ ਦੇ ਹਾਲਾਤ ਦਿਨੋਂ ਦਿਨ ਬਦਤਰ ਹੁੰਦੇ ਦਿਖਾਈ ਦੇ ਰਹੇ ਹਨ। ਨਿੱਤ ਨਵੇਂ ਦਿਨ ਕਤਲ ਜਾਂ ਕੋਈ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਉਂਦੀ ਰਹਿੰਦੀ ਹੈ ਅਜਿਹਾ ਹੀ ਇਕ ਮਾਮਲਾ ਬਠਿੰਡਾ ’ਚ ਸਾਹਮਣੇ ਆਇਆ ਹੈ ਜਿੱਥੇ ਤੇਜ਼ਥਾਰ ਹਥਿਆਰ ਨਾਲ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਜਾਣਕਾਰੀ ਬਠਿੰਡਾ ਦੇ ਬਸਤੀ ਇਲਾਕੇ ਨੇੜੇ ਪਟਿਆਲਾ ਫਾਟਕ ’ਤੇ ਇਕ ਨੌਜਵਾਨ ਦੀ ਲਾਸ਼ ਮਿਲੀ ਹੈ। ਮੌਕੇ ’ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਜਲਾਲਾਬਾਦ ’ਚ ਵਾਪਰਿਆ ਵੱਡਾ ਹਾਦਸਾ : ਮਿੰਨੀ ਬੱਸ ਪਲਟਣ ਨਾਲ 4 ਦੀ ਹੋਈ ਮੌਤ
ਜਾਣਕਾਰੀ ਦਿੰਦਿਆਂ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ਕਤੀ ਕੁਮਾਰ ਨਾਮ ਦੇ ਵਿਅਕਤੀ ਦੀ ਸ਼ਿਕਾਇਤ ਮਿਲੀ ਸੀ ਕਿ ਉਸਦੇ ਭਰਾ ਦਾ ਕਿਸੇ ਅਣਪਛਾਤੇ ਵਿਅਕਤੀਆਂ ਵਲੋਂ ਕਤਲ ਕਰ ਦਿੱਤੀ ਗਿਆ ਹੈ। ਮ੍ਰਿਤਕ ਦੇ ਭਰਾ ਦੇ ਬਿਆਨ ਦੇ ਆਧਾਰ ’ਤੇ ਅਣਪਛਾਤੇ ਵਿਅਕਤੀਆਂ ’ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਸ ਇਸ ਮਾਮਲੇ ਦੀ ਗਹਿਰਾਈ ਨਾਲ ਜਾਂਚ ਕਰ ਰਹੀ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਜਲਦੀ ਹੀ ਹਮਲਾਵਰਾਂ ਨੂੰ ਕਾਬੂ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ : ਭ੍ਰਿਸ਼ਟਾਚਾਰ ਦਾ ਕੇਸ ਦਰਜ ਹੋਣ ਤੋਂ ਬਾਅਦ ਸੰਗਰੂਰ ਦਾ SP ਰੈਂਕ ਦਾ ਅਧਿਕਾਰੀ ਫ਼ਰਾਰ, ASI ਗ੍ਰਿਫ਼ਤਾਰ
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ
ਮੋਹਾਲੀ ਬਲਾਸਟ ਮਾਮਲੇ ’ਚ ਵੱਡੀ ਖ਼ਬਰ, 12 ਵਿਅਕਤੀਆਂ ਨੂੰ ਲਿਆ ਗਿਆ ਹਿਰਾਸਤ ’ਚ
NEXT STORY