ਖਰੜ (ਰਣਬੀਰ)- ਇਥੋਂ ਦੀ ਲਾਂਡਰਾਂ ਰੋਡ ਉੱਤੇ ਕਿਸੇ ਤੇਜ਼ ਰਫ਼ਤਾਰ ਵਾਹਨ ਦੀ ਟੱਕਰ ਕਾਰਨ ਇਕ ਅਣਪਛਾਤੇ ਵਿਅਕਤੀ ਦੀ ਮੌਤ ਹੋ ਗਈ। ਪੁਲਸ ਵੱਲੋਂ ਮ੍ਰਿਤਕ ਦੀ ਪਛਾਣ ਪੁਖਤਾ ਕਰਨ ਲਈ ਉਸ ਦੀ ਲਾਸ਼ ਅਗਲੇ 72 ਘੰਟਿਆਂ ਲਈ ਸਿਵਲ ਹਸਪਤਾਲ ਖਰੜ ਮੌਰਚਰੀ ਚ ਰਖਵਾ ਦਿੱਤੀ ਗਈ ਹੈ। ਏ. ਐੱਸ. ਆਈ. ਹਰਮਿੰਦਰ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਰਾਤ ਦੇ ਸਮੇਂ ਕੋਈ ਅਣਪਛਾਤਾ ਤੇਜ਼ ਰਫ਼ਤਾਰ ਵਾਹਨ ਉਕਤ ਵਿਅਕਤੀ ਨੂੰ ਫੇਟ ਮਾਰਨ ਪਿੱਛੋਂ ਮੌਕੇ ਤੋਂ ਫ਼ਰਾਰ ਹੋ ਗਿਆ। ਇਸ ਦੌਰਾਨ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਉਸ ਨੇ ਮੌਕੇ 'ਤੇ ਹੀ ਦਮ ਤੋੜ ਦਿੱਤਾ।
ਸੂਚਨਾ ਮਿਲਦੇ ਹੀ ਪੁਲਸ ਵੱਲੋਂ ਮੌਕੇ 'ਤੇ ਪਹੁੰਚ ਕੇ ਇਸ ਦੀ ਜਾਂਚ ਸ਼ੁਰੂ ਕੀਤੀ ਗਈ ਹੈ। ਮ੍ਰਿਤਕ ਵੇਖਣ ਨੂੰ ਪ੍ਰਵਾਸੀ ਲੱਗ ਰਿਹਾ ਹੈ ਅਤੇ ਉਸ ਦੀ ਸ਼ਨਾਖਤ ਯਕੀਨੀ ਬਣਾਉਣ ਦੀ ਕਾਫ਼ੀ ਕੋਸ਼ਿਸ਼ ਕੀਤੀ ਗਈ ਪਰ ਉਸ ਨਾਲ ਲੋੜੀਂਦਾ ਕੋਈ ਦਸਤਾਵੇਜ਼ ਜਾਂ ਵਾਰਸ ਸਾਹਮਣੇ ਨਾ ਆਉਣ 'ਤੇ ਅਖੀਰ ਲਾਸ਼ ਨੂੰ ਸਿਵਲ ਹਸਪਤਾਲ ਖਰੜ ਸ਼ਿਫ਼ਟ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ : ਮੁਲਾਜ਼ਮਾਂ ਲਈ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਲਿਆ ਵੱਡਾ ਫ਼ੈਸਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਮਾਲ ਗੱਡੀ ਥੱਲੇ ਆਉਣ ਕਾਰਨ ਵਿਅਕਤੀ ਦੀ ਹੋਈ ਮੌਕੇ 'ਤੇ ਮੌਤ
NEXT STORY