ਅਬੋਹਰ (ਸੁਨੀਲ) – ਬੀਕਾਨੇਰ ਤੋਂ ਲੁਧਿਆਣਾ ਵਿਖੇ ਖਰਬੂਜੇ ਵੇਚ ਕੇ ਵਾਪਸ ਆ ਰਹੇ ਫਲ ਵਿਕ੍ਰੇਤਾ ਦੀ ਪਿਕਅੱਪ ਨੂੰ ਬੀਤੀ ਰਾਤ ਅਬੋਹਰ ਦੇ ਸੀਤੋ ਬਾਈਪਾਸ ’ਤੇ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਫਲ ਵਿਕ੍ਰੇਤਾ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਉਸ ਦਾ ਸਾਥੀ ਗੰਭੀਰ ਤੌਰ 'ਤੇ ਜ਼ਖ਼ਮੀ ਹੋ ਗਿਆ। ਇਸ ਹਾਦਸੇ ਵਿਚ ਚਾਲਕ ਵਾਲ-ਵਾਲ ਬਚ ਗਿਆ। ਮ੍ਰਿਤਕ ਦੀ ਲਾਸ਼ ਨੂੰ ਹਸਪਤਾਲ ਦੀ ਮੋਰਚਰੀ ’ਚ ਰਖਵਾਇਆ ਗਿਆ ਹੈ।
ਇਹ ਵੀ ਪੜ੍ਹੋ - ਰਿਕਾਰਡ ਤੇਜ਼ੀ ਤੋਂ ਬਾਅਦ ਹੇਠਾਂ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਅੱਜ ਦਾ ਨਵਾਂ ਰੇਟ
ਮਿਲੀ ਜਾਣਕਾਰੀ ਅਨੁਸਾਰ ਬਸ਼ੀਰ (70) ਪੁੱਤਰ ਅਬਦੁਲ ਵਾਸੀ ਝੁੰਝੁਨੂ ਬੀਕਾਨੇਰ ਅਤੇ ਉਸ ਦਾ ਸਾਥੀ ਮੁੰਨਾ ਲਾਲ ਬੀਕਾਨੇਰ ਤੋਂ ਖਰਬੂਜ਼ੇ ਲੈ ਕੇ ਪਿਕਅੱਪ ’ਚ ਲੁਧਿਆਣਾ ਗਏ ਹੋਏ ਸੀ। ਬੀਤੀ ਰਾਤ ਉਹ ਖਰਬੂਜ਼ੇ ਉਤਾਰ ਕੇ ਵਾਪਸ ਬੀਕਾਨੇਰ ਆ ਰਹੇ ਸਨ। ਜਦੋਂ ਉਨ੍ਹਾਂ ਦੀ ਗੱਡੀ ਸੀਤੋ ਬਾਈਪਾਸ ’ਤੇ ਪਹੁੰਚੀ ਤਾਂ ਕਿਸੇ ਵਾਹਨ ਨੇ ਉਨ੍ਹਾਂ ਦੀ ਪਿਕਅੱਪ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਪਿਕਅੱਪ ਦੇ ਪਰਖੱਚੇ ਉੱਡ ਗਏ ਅਤੇ ਬਸ਼ੀਰ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ - ਅਪ੍ਰੈਲ ਮਹੀਨੇ ਦੇ ਪਹਿਲੇ ਦਿਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਹੋਇਆ ਬਦਲਾਅ, ਜਾਣੋ ਨਵੇਂ ਰੇਟ
ਦੂਜੇ ਪਾਸੇ ਇਸ ਹਾਦਸੇ ਵਿਚ ਮੁੰਨਾ ਜ਼ਖ਼ਮੀ ਹੋ ਗਿਆ। ਪਿਕਅੱਪ ਚਾਲਕ ਨੇ ਖੁਦ ਆਸ-ਪਾਸ ਦੇ ਲੋਕਾਂ ਦੀ ਮਦਦ ਨਾਲ ਜ਼ਖ਼ਮੀ ਮੁੰਨਾ ਨੂੰ ਹਸਪਤਾਲ ਦਾਖਲ ਕਰਵਾਇਆ। ਇਸ ਤੋਂ ਬਾਅਦ ਘਟਨਾ ਦੀ ਸੂਚਨਾ ਮਿਲਣ ’ਤੇ ਥਾਣਾ ਨੰਬਰ 2 ਦੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ। ਮ੍ਰਿਤਕ ਫਲ ਵਿਕਰੇਤਾ ਦੀ ਲਾਸ਼ ਨੂੰ ਪੁਲਸ ਨੇ ਕਬਜ਼ੇ ਵਿਚ ਲੈ ਕੇ ਮੋਰਚਰੀ ਵਿਚ ਰੱਖਵਾ ਦਿੱਤਾ।
ਇਹ ਵੀ ਪੜ੍ਹੋ - ਦਾਦੇ ਨੇ 1994 'ਚ ਖਰੀਦੇ ਸੀ SBI ਦੇ 500 ਰੁਪਏ ਦੇ ਸ਼ੇਅਰ, ਹੁਣ ਕੀਮਤ ਜਾਣ ਪੋਤੇ ਦੇ ਉੱਡ ਗਏ ਹੋਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਲੇਰੀਆ ਤੋਂ ਬਚਾਅ ਲਈ ਸਿਹਤ ਵਿਭਾਗ ਸਰਗਰਮ, ਲਏ ਸੈਂਪਲ
NEXT STORY