ਅਬੋਹਰ (ਸੁਨੀਲ)- ਸਥਾਨਕ ਦਿਆਲ ਨਗਰੀ ਗਲੀ ਨੰਬਰ-4 ਵਿਚ ਬੀਤੀ ਰਾਤ ਕੁਝ ਅਣਪਛਾਤੇ ਨੌਜਵਾਨਾਂ ਵੱਲੋਂ ਇੱਟਾਂ-ਰੋੜੇ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਕਾਰਨ ਲੋਕਾਂ ’ਚ ਡਰ ਦਾ ਮਾਹੌਲ ਪਾਇਆ ਜਾ ਰਿਹਾ ਹੈ। ਦਿਆਲ ਨਗਰੀ ਵਾਸੀ ਪੂਰਨ ਚੰਦ ਨੇ ਦੱਸਿਆ ਕਿ ਰਾਤ ਕਰੀਬ 11 ਵਜੇ 8-10 ਨੌਜਵਾਨ ਉਨ੍ਹਾਂ ਦੇ ਘਰ ਆਏ ਅਤੇ ਉਨ੍ਹਾਂ ਦੇ ਪੋਤਰੇ ਅਜੈ ਬਾਰੇ ਪੁੱਛਣ 'ਤੇ ਉਸ ਨੇ ਕਿਹਾ ਕਿ ਰਾਤ ਦਾ ਸਮਾਂ ਹੈ, ਤੁਸੀਂ ਸਵੇਰੇ ਆ ਕੇ ਗੱਲ ਕਰੋ।
ਇਹ ਸੁਣ ਕੇ ਉਹ ਨੌਜਵਾਨ ਗੁੱਸੇ ’ਚ ਆ ਗਏ ਅਤੇ ਉਨ੍ਹਾਂ ਨੇ ਉਸ ਦੇ ਘਰ ਦੇ ਅੰਦਰ ਅਤੇ ਬਾਹਰ ਇੱਟਾਂ-ਪੱਥਰ ਵਰ੍ਹਾਉਣੇ ਸ਼ੁਰੂ ਕਰ ਦਿੱਤੇ, ਜਿਸ ਤੋਂ ਬਾਅਦ ਆਸ-ਪਾਸ ਦੇ ਲੋਕ ਵੀ ਡਰ ਦੇ ਮਾਰੇ ਅੰਦਰ ਚਲੇ ਗਏ ਅਤੇ ਕਿਸੇ ਨੇ ਬਾਹਰ ਨਿਕਲਣ ਦੀ ਹਿੰਮਤ ਨਹੀਂ ਕੀਤੀ।
ਇਹ ਵੀ ਪੜ੍ਹੋ- ਕੋਲਕਾਤਾ ਰੇਪ ਤੇ ਕਤਲ ਮਾਮਲੇ 'ਚ ਮਹਿਲਾ ਡਾਕਟਰ ਦੇ ਮਾਪਿਆਂ ਦਾ ਵੱਡਾ ਬਿਆਨ, ਕੀਤੇ ਕਈ ਅਹਿਮ ਖੁਲਾਸੇ
ਇਹ ਨੌਜਵਾਨ ਕਾਫੀ ਦੇਰ ਤੱਕ ਇੱਟਾਂ-ਪੱਥਰ ਵਰ੍ਹਾਉਂਦੇ ਰਹੇ ਅਤੇ ਉਸ ਦੇ ਘਰ ’ਤੇ ਇੱਟਾਂ ਵੀ ਸੁੱਟੀਆਂ ਗਈਆਂ, ਜਿਨ੍ਹਾਂ ’ਚੋਂ ਇਕ ਇੱਟ ਛੱਤ ਤੋਂ ਦੇਖ ਰਹੇ ਉਸ ਦੇ ਪੋਤੇ ਅਜੈ ਦੇ ਜਾ ਵੱਜੀ, ਜਿਸ ਕਾਰਨ ਉਸ ਦੇ ਸਿਰ ’ਤੇ 7 ਟਾਂਕੇ ਲੱਗੇ ਅਤੇ ਉਸ ਨੂੰ ਹਸਪਤਾਲ ’ਚ ਦਾਖਲ ਕਰਵਾਇਆ ਗਿਆ। ਅਜੈ ਦੀ ਮਾਂ ਮਾਇਆ ਦੇਵੀ ਨੇ ਦੱਸਿਆ ਕਿ ਉਨ੍ਹਾਂ ਨੂੰ ਇਹ ਵੀ ਨਹੀਂ ਪਤਾ ਕਿ ਇਨ੍ਹਾਂ ਨੌਜਵਾਨਾਂ ਦੀ ਅਜੈ ਨਾਲ ਕੀ ਗੱਲ ਹੋਈ ਹੈ, ਜਿਸ ਤਰ੍ਹਾਂ ਇਨ੍ਹਾਂ ਨੌਜਵਾਨਾਂ ਨੇ ਆ ਕੇ ਇਹ ਗੁੰਡਾਗਰਦੀ ਕੀਤੀ ਹੈ, ਉਨ੍ਹਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ।
ਗਲੀ ਦੇ ਵਸਨੀਕ ਰਜਿੰਦਰ ਕੁਮਾਰ ਨੇ ਦੱਸਿਆ ਕਿ ਕੁਝ ਨੌਜਵਾਨਾਂ ਨੇ ਗੁੰਡਾਗਰਦੀ ਕੀਤੀ ਅਤੇ ਪੂਰੀ ਗਲੀ ’ਤੇ ਇੱਟਾਂ ਰੋੜੇ ਮਾਰੇ, ਜਿਸ ਨਾਲ ਕਿਸੇ ਦਾ ਵੀ ਜਾਨੀ ਨੁਕਸਾਨ ਹੋ ਸਕਦਾ ਸੀ। ਉਨ੍ਹਾਂ ਗੁੰਡਾ ਅਨਸਰਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਥਾਣਾ ਸਿਟੀ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ- ਸ਼ਗਨਾਂ ਵਾਲੇ ਦਿਨ ਬੁਝ ਗਿਆ ਘਰ ਦਾ ਚਿਰਾਗ, 'ਆ ਕੇ ਰੱਖੜੀ ਬੰਨ੍ਹਾਉਂਦਾ...' ਕਹਿ ਕੇ ਗਿਆ ਮੁੜ ਨਾ ਆਇਆ ਨੌਜਵਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪਹਿਲਾਂ ਇਕੱਠਿਆਂ ਬੈਠ ਕੇ ਪੀਤੀ ਸ਼ਰਾਬ, ਫ਼ਿਰ ਬਦਮਾਸ਼ ਬੁਲਾ ਕੇ ਬੇਸਬਾਲਾਂ ਨਾਲ ਕੁੱਟਿਆ ਨੌਜਵਾਨ
NEXT STORY