ਤਲਵੰਡੀ ਸਾਬੋ : ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸ਼ੇਖਾਵਤ ਅੱਜ ਤਖ਼ਕ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਨਤਮਸਤਕ ਹੋਏ। ਜਾਣਕਾਰੀ ਮੁਤਾਬਕ ਕੇਂਦਰੀ ਮੰਤਰੀ ਪੰਜਾਬ ਵਿੱਚ ਲੋਕ ਸਭਾ ਹਲਕਿਆਂ ਦੇ ਇੰਚਾਰਜ ਹਨ ਤੇ ਉਹ 2 ਦਿਨਾਂ ਦੇ ਪੰਜਾਬ ਦੌਰੇ 'ਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਚਲਾਈ ਜਾ ਰਹੀ ਹਸਤਾਖ਼ਰ ਮੁਹਿੰਮ ਦਾ ਹਿੱਸਾ ਬਣਦੇ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ। ਇਕ ਮੌਕੇ ਪੰਜਾਬ ਦੇ ਕਈ ਭਾਜਪਾ ਆਗੂ ਵੀ ਹਾਜ਼ਰ ਸਨ
ਇਹ ਵੀ ਪੜ੍ਹੋ- ਇਨਸਾਨੀਅਤ ਸ਼ਰਮਸਾਰ : ਅੰਮ੍ਰਿਤਸਰ 'ਚ ਨਵ-ਜਨਮੇ ਬੱਚੇ ਨੂੰ ਲਿਫ਼ਾਫੇ 'ਚ ਪਾ ਕੇ ਗੰਦੇ ਨਾਲੇ 'ਚ ਸੁੱਟਿਆ
ਇਸ ਦੌਰਾਨ ਤਲਵੰਡੀ ਸਾਬੋ ਵਿਖੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਬੰਦੀ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ 'ਤੇ ਕੇਂਦਰ ਸਰਕਾਰ ਵੱਲੋਂ ਪਹਿਲਾਂ ਹੀ ਕੰਮ ਕੀਤਾ ਜਾ ਰਿਹਾ ਹੈ ਤੇ ਵਧੇਰੇ ਬੰਦੀ ਸਿੰਘਾਂ ਨੂੰ ਰਿਹਾਅ ਕੀਤਾ ਜਾ ਚੁੱਕਾ ਹੈ। ਕੇਂਦਰ ਸਰਕਾਰ ਵੱਲੋਂ ਕੁਝ ਦੀਆਂ ਸਜ਼ਾਵਾਂ ਵੀ ਮੁਆਫ਼ ਕੀਤੀਆਂ ਗਈਆਂ ਹਨ ਤੇ ਬਾਕੀਆਂ ਦੀ ਰਿਹਾਈ ਸਬੰਧੀ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ। ਕੇਂਦਰੀ ਮੰਤਰੀ ਨੇ ਅਰਵਿੰਦ ਕੇਜਰੀਵਾਲ ਸਬੰਧੀ ਕੀਤੇ ਸਵਾਲ 'ਤੇ ਟਿੱਪਣੀ ਕਰਨ ਤੋਂ ਗੁਰੇਜ਼ ਕੀਤਾ ਹੈ।
ਇਹ ਵੀ ਪੜ੍ਹੋ- ਤਰਨਤਾਰਨ 'ਚ ਵਾਪਰੇ ਭਿਆਨਕ ਹਾਦਸੇ ਨੇ ਘਰ 'ਚ ਪੁਆਏ ਵੈਣ, ਪਿਓ-ਪੁੱਤ ਦੀ ਇਕੱਠਿਆਂ ਹੋਈ ਦਰਦਨਾਕ ਮੌਤ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਪੰਜਾਬ 'ਚ ਮਿਡ-ਡੇਅ ਮੀਲ ਲੈਣ ਵਾਲੇ ਬੱਚਿਆਂ ਦੀਆਂ ਲੱਗਣਗੀਆਂ ਮੌਜਾਂ, ਵਿਭਾਗ ਨੇ ਜਾਰੀ ਕੀਤੇ ਹੁਕਮ
NEXT STORY