ਮੋਗਾ (ਗੋਪੀ ਰਾਊਕੇ, ਬਿੰਦਾ)- ਪੰਜਾਬ ’ਚ ਰਹਿੰਦਿਆਂ ਪੰਚਾਇਤੀ ਚੋਣਾਂ ਕਰਵਾਉਣ ਲਈ ਰਾਜ ਚੋਣ ਕਮਿਸ਼ਨ ਵੱਲੋਂ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਵਧੀਕ ਜ਼ਿਲਾ ਚੋਣਕਾਰ ਅਫਸਰ ਮੋਗਾ ਜਗਵਿੰਦਰਜੀਤ ਸਿੰਘ ਗਰੇਵਾਲ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ’ਚ 1 ਸਰਪੰਚ ਅਤੇ 46 ਪੰਚਾਂ ਦੀਆਂ ਸੀਟਾਂ ਖਾਲੀ ਹਨ, ਜਿਸ ਦੀਆਂ ਚੋਣਾਂ ਪੰਜਾਬ ਰਾਜ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਹੇਠ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਲਈ 14 ਜੁਲਾਈ ਦਿਨ ਸੋਮਵਾਰ ਤੋਂ ਨਾਮਜ਼ਦਗੀਆਂ ਲੈਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਰਹੀ ਹੈ, ਉਮੀਦਵਾਰਾਂ ਵੱਲੋਂ ਆਪਣੀਆਂ ਨਾਮਜ਼ਦਗੀਆਂ ਸਬੰਧਤ ਰਿਟਰਨਿੰਗ ਅਫਸਰਾਂ ਕੋਲ ਦਿੱਤੀਆਂ ਜਾਣਗੀਆਂ।
ਇਹ ਵੀ ਪੜ੍ਹੋ- ਸ੍ਰੀ ਹਰਿਮੰਦਰ ਸਾਹਿਬ ਦੇ ਰਸਤੇ 'ਤੇ ਸਥਿਤ ਦੁਕਾਨਦਾਰਾਂ ਲਈ ਜਾਰੀ ਹੋਏ ਵੱਡੇ ਹੁਕਮ
17 ਜੁਲਾਈ ਨੂੰ 3 ਵਜੇ ਤੱਕ ਨਾਮਜ਼ਦਗੀ ਪੱਤਰ ਪ੍ਰਾਪਤ ਕੀਤੇ ਜਾਣਗੇ। 18 ਜੁਲਾਈ ਨੂੰ ਨਾਮਜ਼ਦਗੀਆਂ ਦੀ ਪੜਤਾਲ ਕੀਤੀ ਜਾਵੇਗੀ ਅਤੇ 19 ਜੁਲਾਈ ਨੂੰ 3 ਵਜੇ ਤੱਕ ਨਾਮਜ਼ਦਗੀਆਂ ਵਾਪਿਸ ਲਈਆਂ ਜਾ ਸਕਣਗੀਆਂ। 27 ਜੁਲਾਈ ਨੂੰ ਸਵੇਰੇ 8 ਤੋਂ ਸ਼ਾਮ 4 ਵਜੇ ਤੱਕ ਵੋਟਿੰਗ ਪ੍ਰਕਿਰਿਆ ਕਰਵਾਈ ਜਾਵੇਗੀ। ਜਗਵਿੰਦਰਜੀਤ ਸਿੰਘ ਗਰੇਵਾਲ ਨੇ ਦੱਸਿਆ ਕਿ ਮੋਗਾ ’ਚ ਧਰਮਕੋਟ ਐਟ ਕੋਟ ਈਸੇ ਖਾਂ ਬਲਾਕ ਦੇ ਪਿੰਡ ਦੱਤਾ ਵਿਖੇ ਸਰਪੰਚ ਦੀਆਂ ਅਤੇ 46 ਪੰਚਾਂ ਦੀਆਂ ਵੋਟਾਂ ਕਰਵਾਈਆਂ ਜਾਣਗੀਆਂ। ਇਨ੍ਹਾਂ ’ਚ ਮੋਗਾ-1 ਬਲਾਕ ਦੇ 16, ਮੋਗਾ-2 ਬਲਾਕ ਦੇ 7, ਬਾਘਾ ਪੁਰਾਣਾ ਬਲਾਕ ਦੇ 6, ਧਰਮਕੋਟ ਐਟ ਕੋਟ ਈਸੇ ਖਾਂ ਬਲਾਕ ਦੇ 17 ਪੰਚਾਂ ਦੀ ਚੋਣ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਚਾਇਤ ਚੋਣਾਂ ਲਈ ਰਿਟਰਨਿੰਗ ਅਫਸਰ ਅਤੇ ਸਹਾਇਕ ਰਿਟਰਨਿੰਗ ਅਫਸਰ ਨਿਯੁਕਤ ਕਰ ਦਿੱਤੇ ਗਏ ਹਨ। ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਇਨ੍ਹਾਂ ਚੋਣਾਂ ਨੂੰ ਅਮਨ ਅਮਾਨ ਅਤੇ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਲਈ ਵਚਨਬੱਧ ਹੈ।
ਇਹ ਵੀ ਪੜ੍ਹੋ-ਘਰਵਾਲੀ 'ਤੇ 'ਦੋ ਪੈਗ ਵਾਲਾ' ਮਜ਼ਾਕ ਬਣਿਆ ਖ਼ਤਰਨਾਕ, 2 ਦੋਸਤਾਂ ਨੇ ਧੱਕੇ ਨਾਲ ਤੀਸਰੇ ਦੋਸਤ ਨੂੰ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
14 ਲੱਖ ਦੀ ਠੱਗੀ ਮਾਰਨ ਦੇ ਦੋਸ਼ ’ਚ 3 ਲੋਕਾਂ ਖ਼ਿਲਾਫ਼ ਪਰਚਾ ਦਰਜ
NEXT STORY