ਲੁਧਿਆਣਾ (ਰਾਜ)- ਪੁਲਸ ਨੇ ਇਕ ਸ਼ਾਤਿਰ ਚੋਰ ਨੂੰ ਗ੍ਰਿਫ਼ਤਾਰ ਕਰਨ ਵਿਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਕਾਬੂ ਕੀਤੇ ਮੁਲਜ਼ਮ ਦੀ ਪਛਾਣ 48 ਸਾਲਾ ਗੁਰਵਿੰਦਰ ਸਿੰਘ ਉਰਫ਼ ਗਿੰਦਾ (ਵਾਸੀ ਪਿੰਡ ਜੱਸੀਆਂ) ਵਜੋਂ ਹੋਈ ਹੈ। ਪੁਲਸ ਨੇ ਮੁਲਜ਼ਮ ਦੇ ਕਬਜ਼ੇ ਅਤੇ ਉਸ ਦੀ ਨਿਸ਼ਾਨਦੇਹੀ ''ਤੇ ਚੋਰੀ ਦੇ ਦੋ ਮੋਟਰਸਾਈਕਲ ਅਤੇ ਇਕ ਲੋਹੇ ਦਾ ਦਾਤ ਬਰਾਮਦ ਕੀਤਾ ਹੈ।
ਇੰਸਪੈਕਟਰ ਜਸਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਟੀਮ ਸ਼ੈਲਰ ਚੌਕ ਨੇੜੇ ਨਾਕੇਬੰਦੀ ਕਰਕੇ ਸ਼ੱਕੀ ਵਾਹਨਾਂ ਅਤੇ ਵਿਅਕਤੀਆਂ ਦੀ ਚੈਕਿੰਗ ਕਰ ਰਹੀ ਸੀ। ਇਸੇ ਦੌਰਾਨ ਮੁਖ਼ਬਰ ਖ਼ਾਸ ਨੇ ਸੂਚਨਾ ਦਿੱਤੀ ਕਿ ਸ਼ਾਤਰ ਚੋਰ ਗੁਰਵਿੰਦਰ ਸਿੰਘ ਚੋਰੀ ਦਾ ਮੋਟਰਸਾਈਕਲ ਵੇਚਣ ਦੀ ਫ਼ਿਰਾਕ ਵਿਚ ਘੁੰਮ ਰਿਹਾ ਹੈ। ਪੁਲਸ ਨੇ ਤੁਰੰਤ ਕਾਰਵਾਈ ਕਰਦਿਆਂ ਮੁਲਜ਼ਮ ਨੂੰ ਮੌਕੇ 'ਤੇ ਹੀ ਧਰ ਦਬੋਚਿਆ ਅਤੇ ਉਸ ਦੇ ਕਬਜ਼ੇ 'ਚੋਂ ਚੋਰੀ ਦਾ ਇਕ ਮੋਟਰਸਾਈਕਲ ਬਰਾਮਦ ਹੋਇਆ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ਜ਼ਿਲ੍ਹੇ 'ਚ 7 ਨਵੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! DC ਵੱਲੋਂ ਹੁਕਮ ਜਾਰੀ
ਗ੍ਰਿਫ਼ਤਾਰੀ ਤੋਂ ਬਾਅਦ ਪੁਲਸ ਨੇ ਮੁਲਜ਼ਮ ਗੁਰਵਿੰਦਰ ਉਰਫ਼ ਗਿੰਦਾ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ 2 ਦਿਨਾਂ ਦਾ ਪੁਲਸ ਰਿਮਾਂਡ ਹਾਸਲ ਕੀਤਾ। ਮੁਲਜ਼ਮ ਦੀ ਨਿਸ਼ਾਨਦੇਹੀ ’ਤੇ ਪੁਲਸ ਨੇ ਮਾਨ ਪੈਲੇਸ ਨੇੜੇ ਇੱਕ ਖਾਲੀ ਪਲਾਟ ''ਚੋਂ ਇੱਕ ਹੋਰ ਚੋਰੀ ਦਾ ਮੋਟਰਸਾਈਕਲ ਤੇ ਵਾਰਦਾਤ ਵਿਚ ਵਰਤਿਆ ਲੋਹੇ ਦਾ ਦਾਤ ਬਰਾਮਦ ਕੀਤਾ।
ਇਹ ਵੀ ਪੜ੍ਹੋ: ਜਲੰਧਰ: ਡਾ. ਮੀਨਾਕਸ਼ੀ ਸੂਦ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਪੋਸਟਮਾਰਟਮ ਰਿਪੋਰਟ 'ਚ ਵੱਡਾ ਖ਼ੁਲਾਸਾ
ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖ਼ਬਰ, ਵਿਭਾਗ ਦੀ ਵੱਡੀ ਭਵਿੱਖਬਾਣੀ ਜਾਰੀ
NEXT STORY