ਫਿਰੋਜ਼ਪੁਰ (ਕੁਮਾਰ) : ਅੰਮ੍ਰਿਤਸਰ ਵਿਚ ਨਸ਼ੇ ’ਚ ਧੁੱਤ ਇਕ ਔਰਤ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਤੋਂ ਬਾਅਦ ਹੁਣ ਫਿਰੋਜ਼ਪੁਰ ਸ਼ਹਿਰ ਦੀ ਬਸਤੀ ਸ਼ੇਖਾਂ ਵਾਲੀ ਦੇ ਕੋਲ ਵੀ ਨਸ਼ੇ ’ਚ ਧੁੱਤ ਡਿੱਗਦੀ ਜਾ ਰਹੀ ਇਕ ਔਰਤ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਹੈ। ਵੀਡੀਓ ਬਣਾਉਣ ਵਾਲੇ ਨੇ ਸੱਤਾ ਵਿਚ ਰਹੀਆਂ ਸਰਕਾਰਾਂ ਦੇ ਨਾਲ-ਨਾਲ ਮੌਜੂਦਾ ਸਰਕਾਰ ਨੂੰ ਵੀ ਜੰਮ ਕੇ ਕੋਸਿਆ ਹੈ ਅਤੇ ਕਿਹਾ ਹੈ ਕਿ ਫਿਰੋਜ਼ਪੁਰ ’ਚ ਨੌਜਵਾਨਾਂ, ਪੁਰਸ਼ਾਂ ਦੇ ਨਾਲ-ਨਾਲ ਹੁਣ ਔਰਤਾਂ ਵੀ ਨਸ਼ੇ ਦੀ ਗ੍ਰਿਫ਼ਤ ’ਚ ਆਉਣ ਲੱਗੀਆਂ ਹਨ ਅਤੇ ਇਨ੍ਹਾਂ ਨੂੰ ਬਚਾਉਣ ਲਈ ਸਰਕਾਰ ਵੱਲੋ ਕੋਈ ਉਪਰਾਲਾ ਨਹੀਂ ਕੀਤਾ ਜਾ ਰਿਹਾ।
ਇਹ ਵੀ ਪੜ੍ਹੋ- ਵੱਡੇ-ਵੱਡੇ ਸੁਫ਼ਨੇ ਵਿਖਾ ਕੇ ਵਿਆਹ ਤੋਂ ਮੁੱਕਰ ਗਿਆ ਮੰਗੇਤਰ, ਅੰਤ ਕੁੜੀ ਨੇ ਉਹ ਕੀਤਾ ਜੋ ਸੋਚਿਆ ਨਾ ਸੀ
ਸਮੱਗਲਰਾਂ ਨੂੰ ਫੜ੍ਹਨ ਦੇ ਨਾਲ-ਨਾਲ ਸਰਕਾਰ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਨਸ਼ਿਆਂ ’ਚ ਡੁੱਬੀ ਨੌਜਵਾਨ ਪੀੜ੍ਹੀ, ਔਰਤਾਂ ਅਤੇ ਆਮ ਲੋਕਾਂ ਨੂੰ ਬਚਾਉਣ ਲਈ ਉਪਰਾਲੇ ਕਰੇ। ਫਿਰੋਜ਼ਪੁਰ ਸ਼ਹਿਰ ਦੇ ਸੇਵਾ ਮੁਕਤ ਬੈਂਕ ਅਧਿਕਾਰੀ ਅਤੇ ਐੱਨ. ਜੀ. ਓ. ਪ੍ਰੇਮ ਸ਼ਰਮਾ ਅਤੇ ਵੱਖ-ਵੱਖ ਸਮਾਜਿਕ, ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਨਸ਼ੇ ’ਚ ਡੁੱਬ ਚੁੱਕੀ ਨੌਜਵਾਨ ਪੀੜ੍ਹੀ ’ਚੋਂ 90 ਫ਼ੀਸਦੀ ਦੇ ਕਰੀਬ ਨੌਜਵਾਨ ਅੱਜ ਨਸ਼ਾ ਛੱਡਣ ਲਈ ਤਿਆਰ ਹਨ ਪਰ ਉਨ੍ਹਾਂ ਨੂੰ ਨਸ਼ਾ ਛੁਡਾਉਣ ਲਈ ਸਰਕਾਰ ਨੂੰ ਪੂਰੀ ਈਮਾਨਦਾਰੀ ਨਾਲ ਜ਼ਿਲ੍ਹਾ ਪੱਧਰ ’ਤੇ ਕਮੇਟੀਆਂ ਅਤੇ ਟੀਮਾਂ ਦਾ ਗਠਨ ਕਰ ਕੇ ਸਿਵਲ ਹਸਪਤਾਲਾਂ ’ਚ ਬਣਾਏ ਗਏ ਨਸ਼ਾ ਛੁਡਾਊ ਕੇਂਦਰਾਂ ’ਚ ਦਾਖ਼ਲ ਕਰਵਾ ਕੇ ਨਸ਼ਾ ਛੁਡਾਉਣ ਲਈ ਅੱਗੇ ਆਉਣਾ ਚਾਹੀਦਾ ਹੈ।
ਨੋਟ- ਇਸ ਖ਼ਬਰ ਸੰਬੰਧੀ ਆਪਣਾ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਖੰਨਾ 'ਚ ਪੰਜਾਬ ਪੁਲਸ ਦੇ ਹੌਲਦਾਰ ਨੂੰ ਦਿੱਤੀ ਦਰਦਨਾਕ ਮੌਤ, ਤਲਵਾਰਾਂ ਨਾਲ ਕੀਤਾ ਹਮਲਾ
NEXT STORY