ਬਠਿੰਡਾ(ਵਰਮਾ) : ਵੀਰਵਾਰ ਨੂੰ ਪੁਲਸ ਚੌਕੀ ਵਰਧਮਾਨ ਵਿਖੇ ਤਾਇਨਾਤ ਹੈੱਡ ਕਾਂਸਟੇਬਲ ਵਿਨੋਦ ਕੁਮਾਰ ਦੀ ਰਿਸ਼ਵਤ ਲੈਂਦਿਆਂ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਗਈ । ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਸ ਅਧਿਕਾਰੀਆਂ ਨੇ ਉਕਤ ਕਾਂਸਟੇਬਲ ਨੂੰ ਲਾਈਨ ਹਾਜ਼ਰ ਕਰ ਦਿੱਤਾ। ਇਸ ਦੀ ਪੁਸ਼ਟੀ ਡੀ. ਐੱਸ. ਪੀ. ਸਿਟੀ ਵਿਸ਼ਵਜੀਤ ਸਿੰਘ ਨੇ ਕੀਤੀ।
ਇਹ ਵੀ ਪੜ੍ਹੋ- ਫਰੀਦਕੋਟ 'ਚ ਰੂਹ ਕੰਬਾਊ ਵਾਰਦਾਤ, ਪਤੀ ਨੇ ਕਹੀ ਮਾਰ ਕੀਤਾ ਪਤਨੀ ਦਾ ਕਤਲ
ਡੀ.ਐੱਸ.ਪੀ. ਸਿਟੀ ਵਿਸ਼ਵਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇਕ ਵੀਡੀਓ ਮਿਲੀ ਹੈ, ਜਿਸ ਵਿਚ ਕਾਂਸਟੇਬਲ ਵਿਨੋਦ ਕੁਮਾਰ ਇਕ ਵਿਅਕਤੀ ਤੋਂ ਰਿਸ਼ਵਤ ਲੈ ਰਿਹਾ ਹੈ। ਡੀ.ਐੱਸ.ਪੀ. ਨੇ ਦੱਸਿਆ ਕਿ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਪੁਲਸ ਮੁਲਾਜ਼ਮਾਂ ਨੂੰ ਰਿਸ਼ਵਤ ਦੇਣ ਵਾਲੇ ਵਿਅਕਤੀ ਨੂੰ ਵੀ ਜਾਂਚ ਵਿਚ ਸ਼ਾਮਲ ਕੀਤਾ ਜਾਵੇਗਾ। ਜੇਕਰ ਉਕਤ ਵਿਅਕਤੀ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਉਂਦਾ ਹੈ ਤਾਂ ਉਕਤ ਪੁਲਸ ਮੁਲਾਜ਼ਮਾਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।
ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
PGI ਦੀ ਨਿਊ OPD 'ਚ 7 ਪੀ. ਓ. ਐੱਸ. ਮਸ਼ੀਨਾਂ ਲੱਗਣਗੀਆਂ, ਮਰੀਜ਼ਾਂ ਨੂੰ ਲੰਬੀਆਂ ਲਾਈਨਾਂ ਤੋਂ ਮਿਲੇਗੀ ਰਾਹਤ
NEXT STORY