ਬਰਨਾਲਾ (ਪੁਨੀਤ): ਬਰਨਾਲਾ ਦੇ ਸ਼ਹਿਣਾ ਦੀ ਸਾਬਕਾ ਸਰਪੰਚ ਦੇ ਪੁੱਤਰ ਸੁਖਵਿੰਦਰ ਸਿੰਘ ਕਲਕੱਤਾ ਦਾ ਗੋਲ਼ੀ ਮਾਰ ਕੇ ਕਤਲ ਕਰਨ ਵਾਲੇ ਦੋਸ਼ੀ ਜਿੰਦਰ ਸਿੰਘ ਪਿੰਡ ਸ਼ੇਹਾਨ ਨੇ ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਵੀਡੀਓ ਅਪਲੋਡ ਕੀਤੀ ਹੈ। ਦੋਸ਼ੀ ਨੇ ਵੀਡੀਓ 'ਚ ਕਿਹਾ ਕਿ ਉਸ ਨੂੰ ਬਹੁਤ ਸਮਝਾਇਆ ਕਿ ਹੱਟ ਜਾਂ ਪਰ ਉਹ ਨਹੀਂ ਮੰਨਿਆ। ਉਸ ਨੇ ਯਾਰੀ ਵਾਲੀ ਗੱਲ ਨਹੀਂ ਕੀਤੀ। ਦੱਸ ਦਈਏ ਕਿ ਸੁਖਵਿੰਦਰ ਸਿੰਘ ਪਿਛਲੇ ਲੰਮੇ ਸਮੇਂ ਤੋਂ ਕਾਂਗਰਸ ਦਾ ਹਿੱਸਾ ਸੀ, ਪਰ ਕੁਝ ਦੇਰ ਪਹਿਲਾਂ ਹੀ ਉਹ ਸਿਮਰਨਜੀਤ ਸਿੰਘ ਮਾਨ ਦੀ ਪਾਰਟੀ ਨਾਲ ਕੰਮ ਕਰ ਰਿਹਾ ਸੀ। ਫ਼ਿਲਹਾਲ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਸ ਮੌਕੇ 'ਤੇ ਪਹੁੰਚ ਗਈ ਹੈ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਹ ਘਟਨਾ ਪਿੰਡ ਦੇ ਬੱਸ ਸਟੈਂਡ 'ਚ ਪ੍ਰਪਾਰਟੀ ਡੀਲਰ ਦੀ ਦੁਕਾਨ ਵਿਚ ਵਾਪਰੀ ਹੈ।
ਜਾਣਕਾਰੀ ਅਨੁਸਾਰ ਇਹ ਘਟਨਾ ਸ਼ਹਿਣਾ ਬੱਸ ਸਟੈਂਡ 'ਤੇ ਸਥਿਤ ਇਕ ਪ੍ਰਾਪਰਟੀ ਡੀਲਰ ਦੀ ਦੁਕਾਨ ਵਿਚ ਵਾਪਰੀ। ਜਿਸ ਵੇਲੇ ਸੁਖਵਿੰਦਰ ਸਿੰਘ ਕਲਕੱਤਾ ਦੁਕਾਨ ਅੰਦਰ ਕੁਰਸੀ 'ਤੇ ਬੈਠਾ ਸੀ, ਉਸੇ ਵੇਲੇ ਹਮਲਾਵਰ ਅੰਦਰ ਦਾਖਲ ਹੋਇਆ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰ ਨੇ ਸੁਖਵਿੰਦਰ ਸਿੰਘ ਕਲਕੱਤਾ ਨੂੰ ਕੁਰਸੀ 'ਤੇ ਬੈਠੇ ਨੂੰ ਹੀ ਗੋਲੀਆਂ ਮਾਰ ਦਿੱਤੀਆਂ ਅਤੇ ਫ਼ਰਾਰ ਹੋ ਗਿਆ। ਗੰਭੀਰ ਸੱਟਾਂ ਕਾਰਨ ਸੁਖਵਿੰਦਰ ਸਿੰਘ ਕਲਕੱਤਾ ਦੀ ਮੌਕੇ 'ਤੇ ਹੀ ਮੌਤ ਹੋ ਗਈ। ਸੁਖਵਿੰਦਰ ਸਿੰਘ ਕਲਕੱਤਾ ਉਸ ਵੇਲੇ ਚਰਚਾ ਵਿੱਚ ਆਇਆ ਸੀ, ਜਦੋਂ ਪੰਚਾਇਤ ਦੀ ਪਿਛਲੀ ਟਰਮ ਦੌਰਾਨ ਉਸ ਦੀ ਮਾਤਾ ਪਿੰਡ ਸ਼ਹਿਣਾ ਦੀ ਸਰਪੰਚ ਬਣੀ ਸੀ।
ਯਾਰ ਕਰ ਗਿਆ ਯਾਰ-ਮਾਰ! ਦੋਸਤ ਘਰਵਾਲੀ ਨਾਲ ਜ਼ਬਰਦਸਤੀ ਬਣਾਏ ਸਰੀਰਕ ਸੰਬੰਧ
NEXT STORY