ਫਿਰੋਜ਼ਪੁਰ (ਕੁਮਾਰ)- ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਫਿਰੋਜ਼ਪੁਰ ਵਿਖੇ ਤਾਇਨਾਤ ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਇੰਸਪੈਕਟਰ ਅਮਿਤ ਕੁਮਾਰ ਕੱਕੜ ਨੂੰ 45,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਫਿਰੋਜ਼ਪੁਰ ਦੇ ਇਕ ਆੜ੍ਹਤੀ ਮੋਹਨ ਲਾਲ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਕਾਬੂ ਕੀਤਾ ਗਿਆ ਹੈ।
ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰ ਕੇ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਖਰੀਦੇ ਗਏ ਝੋਨੇ ਦੀਆਂ ਬੋਰੀਆਂ ਬਾਬਤ ਮਜ਼ਦੂਰੀ ਅਤੇ ਸਿਲਾਈ ਆਦਿ ਖਰਚਿਆਂ ਨਾਲ ਸਬੰਧਤ ਬਿੱਲ ਪਾਸ ਕਰਨ ਲਈ 2 ਰੁਪਏ ਪ੍ਰਤੀ ਬੋਰੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ ਪਰ ਸੌਦਾ 1.30 ਰੁਪਏ ਪ੍ਰਤੀ ਬੋਰੀ ’ਚ ਤੈਅ ਹੋਇਆ, ਜਿਸ ਦੀ ਰਕਮ 45,000 ਰੁਪਏ ਬਣਦੀ ਹੈ।
ਇਹ ਵੀ ਪੜ੍ਹੋ- MP ਮੀਤ ਹੇਅਰ ਨੇ ਸੰਸਦ 'ਚ ਚੁੱਕਿਆ ਕਿਸਾਨਾਂ ਦਾ ਮੁੱਦਾ, ਕਿਹਾ- '2 ਸੂਬਿਆਂ ਦੀ ਸਰਹੱਦ ਨੂੰ 'ਬਾਰਡਰ' ਬਣਾ ਦਿੱਤਾ...'
ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਮੁਲਜ਼ਮ ਇੰਸਪੈਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ’ਚ ਸ਼ਿਕਾਇਤਕਰਤਾ ਤੋਂ 45,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ ਅਤੇ ਰਿਸ਼ਵਤ ਦੀ ਰਕਮ ਵੀ ਬਰਾਮਦ ਕਰ ਲਈ।
ਇਸ ਸਬੰਧੀ ਮੁਲਜ਼ਮ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ- ਛੋਲਿਆਂ ਦੀ ਸਬਜ਼ੀ 'ਚੋਂ ਨਿਕਲਿਆ ਕੰਨ ਖਜੂਰਾ, ਦੁਕਾਨ ਵਾਲਾ ਕਹਿੰਦਾ- 'ਇਹ ਤਾਂ ਪਾਲਕ ਦੀ ਡੰਡੀ ਐ ਜੀ...'
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
AAP ਨੇ 50 ਇਲੈਕਟ੍ਰਿਕ ਬੱਸਾਂ ਤੇ CCTV ਕੈਮਰਿਆਂ ਸਣੇ ਪਟਿਆਲਾ ਲਈ 5 ਗਾਰੰਟੀਆਂ ਦਾ ਕੀਤਾ ਐਲਾਨ
NEXT STORY