ਸ੍ਰੀ ਮੁਕਤਸਰ ਸਾਹਿਬ (ਪਵਨ, ਖੁਰਾਣਾ) - ਮੁਕਤੀਸਰ ਵੈੱਲਫੇਅਰ ਕਲੱਬ ਰਜਿ. ਦੀ ਟੀਮ ਵਲੋਂ ਪੰਜਾਬ ਕੇਸਰੀ ਗਰੁੱਪ ਦੇ ਮੁਖੀ ਸ਼੍ਰੀ ਵਿਜੇ ਚੋਪੜਾ ਜੀ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ। ਜਾਣਕਾਰੀ ਦਿੰਦਿਆਂ ਕਲੱਬ ਦੇ ਪ੍ਰਧਾਨ ਜਸਪ੍ਰੀਤ ਸਿੰਘ ਛਾਬੜਾ ਨੇ ਕਿਹਾ ਕਿ ਸ਼੍ਰੀ ਵਿਜੇ ਚੋਪੜਾ ਜੀ ਦੀ ਅਗਵਾਈ ਹੇਠ ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਜਲੰਧਰ ਵਲੋਂ ਹਰੇਕ ਸਾਲ ਪੰਜਾਬ 'ਚ ਧਾਰਮਿਕ ਆਯੋਜਨ ਕਰਨ ਵਾਲੀਆਂ ਸੰਸਥਾਵਾਂ ਨੂੰ ਸਨਮਾਨਤ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਪੰਜਾਬ ਕੇਸਰੀ ਪਰਿਵਾਰ ਵਲੋਂ ਸਮੇਂ-ਸਮੇਂ 'ਤੇ ਲੋੜਵੰਦਾਂ ਦੀ ਸਹਾਇਤਾ ਕੀਤੀ ਜਾਂਦੀ ਹੈ, ਉਥੇ ਹੀ ਜੰਮੂ ਕਸ਼ਮੀਰ ਦੇ ਪੀੜਤਾਂ ਨੂੰ ਰਾਹਤ ਸਮੱਗਰੀ ਭੇਜ ਕੇ ਸਮਾਜ ਪ੍ਰਤੀ ਬਣਦੀ ਜ਼ਿੰਮੇਵਾਰੀ ਨੂੰ ਬਾਖੂਬੀ ਨਿਭਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਜਦੋਂ ਵੀ ਕਦੇ ਦੇਸ਼ ਅਤੇ ਸੂਬੇ 'ਤੇ ਸੰਕਟ ਦੀ ਘੜੀ ਆਈ ਹੈ ਤਾਂ ਚੋਪੜਾ ਪਰਿਵਾਰ ਨੇ ਮੋਹਰੀ ਹੋ ਕੇ ਆਪਣਾ ਰੋਲ ਅਦਾ ਕੀਤਾ ਹੈ। ਸ਼੍ਰੀ ਚੋਪੜਾ ਜੀ ਦੀ ਸ਼ਰਧਾ ਅਤੇ ਭਾਵਨਾ ਨੂੰ ਦੇਖਦੇ ਹੋਏ ਹੀ ਅੱਜ ਸੰਸਥਾ ਵਲੋਂ ਉਨ੍ਹਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਤ ਕੀਤਾ ਗਿਆ। ਇਸ ਦੌਰਾਨ ਡਾ. ਵਿਜੇ ਬਜਾਜ ਅਤੇ ਰਾਜ ਭਠੇਜਾ ਮੇਲੂ ਨੇ ਕਿਹਾ ਕਿ ਅਸੀਂ ਪਿਛਲੇ ਲੰਮੇ ਸਮੇਂ ਤੋਂ ਪੰਜਾਬ ਕੇਸਰੀ, ਜਗ ਬਾਣੀ ਵੱਲੋਂ ਕਰਵਾਏ ਜਾ ਰਹੇ ਰਾਮ ਨੌਮੀ ਉਤਸਵ ਕਮੇਟੀ ਪ੍ਰੋਗਰਾਮ ਵਿਚ ਪਹੁੰਚਦੇ ਹਾਂ ਅਤੇ ਇਨ੍ਹਾਂ ਵੱਲੋਂ ਕੀਤੇ ਗਏ ਪ੍ਰਬੰਧ ਬਹੁਤ ਹੀ ਵਧੀਆ ਹੁੰਦੇ ਹਨ। ਸਾਡੀ ਟੀਮ ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਦਾ ਤਹਿ ਦਿਲੋਂ ਧੰਨਵਾਦ ਕਰਦੀ ਹੈ। ਇਸ ਮੌਕੇ ਅੰਕੁਸ਼ ਗਰੋਵਰ, ਲਾਲ ਚੰਦ, ਰਾਜਿੰਦਰ ਗੁਪਤਾ ਆਦਿ ਹਾਜ਼ਰ ਸਨ।
ਰੈਲੀ 'ਚ ਜਾਣ ਤੋਂ ਰੋਕਣ 'ਤੇ ਕਿਸਾਨਾਂ ਨੇ ਫੂਕਿਆ ਸਰਕਾਰ ਦਾ ਪੁਤਲਾ
NEXT STORY