ਜਲਾਲਾਬਾਦ (ਆਦਰਸ਼) : ਲੋਕਾਂ ਵਿਚ ਦਬੰਗ ਪੁਲਸ ਅਧਿਕਾਰੀ ਵਜੋਂ ਆਪਣਾ ਰੁਤਬਾ ਬਣਾਉਣ ਵਾਲੇ ਥਾਣਾ ਸਿਟੀ ਜਲਾਲਾਬਾਦ ਦੇ ਐੱਸ.ਐੱਚ.ਓ ਦੀ ਕਾਰਗੁਜ਼ਾਰੀ 'ਤੇ ਵਿਕਰਮ ਸਿੰਘ ਲਾਪਤਾ ਮਾਮਲੇ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਹੋ ਗਏ ਹਨ। ਪਿੰਡ ਢੰਡੀ ਖੁਰਦ ਵਾਸੀ ਨੌਜਵਾਨ ਵਿਕਰਮ ਸਿੰਘ ਨੂੰ ਲਾਪਤਾ ਹੋਏ ਕਰੀਬ 17 ਦਿਨ ਬੀਤ ਜਾਣ ਦੇ ਬਾਵਜੂਦ ਉਸ ਦਾ ਕੋਈ ਸੁਰਾਗ ਨਾ ਮਿਲਣ ਕਾਰਨ ਪਰਿਵਾਰਕ ਮੈਂਬਰਾਂ ਅਤੇ ਕਿਸਾਨ ਜਥੇਬੰਦੀਆਂ ਵਿਚ ਪੁਲਸ ਪ੍ਰਸ਼ਾਸਨ ਖ਼ਿਲਾਫ਼ ਭਾਰੀ ਰੋਸ ਪਾਇਆ ਜਾ ਰਿਹਾ ਹੈ। ਵਿਕਰਮ ਸਿੰਘ ਦੀ ਭਾਲ ਅਤੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਪਿਛਲੇ ਚਾਰ ਦਿਨਾਂ ਤੋਂ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਥਾਣਾ ਸਿਟੀ ਜਲਾਲਾਬਾਦ ਦੇ ਬਾਹਰ ਪੱਕਾ ਧਰਨਾ ਲਗਾਇਆ ਹੋਇਆ ਹੈ।
ਇਹ ਵੀ ਪੜ੍ਹੋ : ਜੇਕਰ ਤੁਹਾਡਾ ਫ਼ੋਨ ਹੋ ਜਾਵੇ ਚੋਰੀ ਤਾਂ ਤੁਰੰਤ ਕਰੋ ਇਹ ਕੰਮ; ਪੰਜਾਬ ਪੁਲਸ ਨੇ ਟ੍ਰੇਸ ਕੀਤੇ 1,00,00,000 ਰੁਪਏ ਦੇ ਫ਼ੋਨ
ਧਰਨੇ ਵਿੱਚ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਤੋਂ ਇਲਾਵਾ ਭਾਰਤੀ ਕਮਿਊਨਿਸਟ ਪਾਰਟੀ ਦੇ ਆਗੂਆਂ ਤੇ ਅਹੁਦੇਦਾਰ ਅਤੇ ਵਰਕਰ ਵੀ ਪਰਿਵਾਰ ਦੀ ਹਮਾਇਤ ਵਿਚ ਦਿਨ-ਰਾਤ ਡਟੇ ਹੋਏ ਹਨ। ਅੱਜ ਦੇ ਰੋਸ ਧਰਨੇ ਦੌਰਾਨ ਐਡਵੋਕੇਟ ਪਰਮਜੀਤ ਸਿੰਘ ਢਾਬਾ, ਸੁਰਿੰਦਰ ਸਿੰਘ ਢੰਡੀਆਂ, ਕਾਮਰੇਡ ਹੰਸ ਰਾਜ ਗੋਲਡਨ ਅਤੇ ਕਿਸਾਨ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਅਸ਼ੋਕ ਕੰਬੋਜ ਨੇ ਥਾਣਾ ਸਿਟੀ ਜਲਾਲਾਬਾਦ ਦੀ ਪੁਲਸ ਦੀ ਕਾਰਗੁਜ਼ਾਰੀ 'ਤੇ ਤਿੱਖੇ ਸਵਾਲ ਚੁੱਕੇ। ਆਗੂਆਂ ਨੇ ਕਿਹਾ ਕਿ 4 ਅਗਸਤ ਤੋਂ ਵਿਕਰਮ ਸਿੰਘ ਦੇ ਲਾਪਤਾ ਹੋਣ ਦੇ ਬਾਵਜੂਦ ਵੀ ਪੁਲਸ ਵੱਲੋਂ ਉਸ ਦੀ ਭਾਲ ਲਈ ਕੋਈ ਠੋਸ ਕਾਰਵਾਈ ਨਜ਼ਰ ਨਹੀਂ ਆਈ। ਉਨ੍ਹਾਂ ਦੋਸ਼ ਲਾਇਆ ਕਿ ਜਦੋਂ ਕਿਸਾਨ ਜਥੇਬੰਦੀਆਂ ਅਤੇ ਪਰਿਵਾਰ ਵੱਲੋਂ ਸੰਘਰਸ਼ ਸ਼ੁਰੂ ਕੀਤਾ ਗਿਆ ਤਾਂ ਪੁਲਸ ਪ੍ਰਸ਼ਾਸਨ ਹਰਕਤ ਵਿੱਚ ਆਇਆ। ਆਗੂਆਂ ਤੇ ਪਰਿਵਾਰਕ ਮੈਂਬਰਾਂ ਵੱਲੋਂ ਮਾਮਲੇ ਵਿਚ ਨਾਮਜ਼ਦ ਇੱਕ ਕਥਿਤ ਦੋਸ਼ੀ ਨੂੰ ਪੁਲਸ ਕੋਲ ਗ੍ਰਿਫ਼ਤਾਰ ਕਰਵਾਉਣ ਤੋਂ ਬਾਅਦ ਮਾਮਲੇ ਨੇ ਨਵਾਂ ਮੋੜ ਲਿਆ। ਉਨ੍ਹਾਂ ਦੱਸਿਆ ਕਿ ਪੁਲਸ ਪੁੱਛਗਿੱਛ ਦੌਰਾਨ ਕਥਿਤ ਦੋਸ਼ੀ ਵੱਲੋਂ ਵਿਕਰਮ ਸਿੰਘ ਦੀ ਲਾਸ਼ ਗੰਗ ਕਨਾਲ ਨਹਿਰ ਵਿਚ ਸੁੱਟਣ ਅਤੇ ਉਸ ਦਾ ਮੋਟਰਸਾਈਕਲ ਨਾਲ ਲੱਗਦੀ ਇੱਕ ਹੋਰ ਨਹਿਰ ਵਿਚ ਸੁੱਟਣ ਦੀ ਗੱਲ ਕਹੇ ਜਾਣ ਦਾ ਦਾਅਵਾ ਕੀਤਾ ਗਿਆ। ਇਸ ਤੋਂ ਬਾਅਦ ਪਰਿਵਾਰਕ ਮੈਂਬਰਾਂ, ਕਿਸਾਨ ਜਥੇਬੰਦੀਆਂ ਅਤੇ ਹੋਰ ਸਮਾਜਿਕ ਜਥੇਬੰਦੀਆਂ ਦੇ ਦਬਾਅ ਹੇਠ ਪੁਲਸ ਵੱਲੋਂ ਗੋਤਾਖੋਰਾਂ ਦੀ ਮਦਦ ਨਾਲ ਨਹਿਰ 'ਚੋਂ ਵਿਕਰਮ ਸਿੰਘ ਦਾ ਮੋਟਰਸਾਈਕਲ ਤਾਂ ਬਰਾਮਦ ਕਰ ਲਿਆ ਗਿਆ, ਪਰ ਨੌਜਵਾਨ ਦੀ ਕੋਈ ਉੱਘ-ਸੁੱਘ ਨਹੀਂ ਲਗਾਈ ਜਾ ਸਕੀ। ਇਸ ਕਾਰਨ ਪਰਿਵਾਰ ਦੀ ਚਿੰਤਾ ਹੋਰ ਵਧ ਗਈ ਹੈ ਅਤੇ ਧਰਨਾਕਾਰੀਆਂ ਵਿਚ ਪੁਲਸ ਦੀ ਕਾਰਗੁਜ਼ਾਰੀ ਪ੍ਰਤੀ ਰੋਸ ਵੱਧ ਦਾ ਜਾ ਰਿਹਾ ਹੈ।
ਇਹ ਵੀ ਪੜ੍ਹੋ : FDA ਦੀ ਵੱਡੀ ਕਾਰਵਾਈ: ਖਾਣ ਵਾਲਾ ਤੇਲ ਖੁੱਲ੍ਹਾ ਵੇਚਣ 'ਤੇ ਲੱਗੀ ਪਾਬੰਦੀ, ਹੋ ਸਕਦੀ ਹੈ 7 ਸਾਲ ਦੀ ਜੇਲ੍ਹ
ਧਰਨੇ ਦੌਰਾਨ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਪੰਜਾਬ ਪੁਲਸ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਵਿਕਰਮ ਸਿੰਘ ਮਾਮਲੇ ਵਿਚ ਕਥਿਤ ਲਾਪਰਵਾਹੀ ਵਰਤਣ ਦੇ ਦੋਸ਼ਾਂ ਦੀ ਨਿਰਪੱਖ ਜਾਂਚ ਕਰਵਾਈ ਜਾਵੇ। ਉਨ੍ਹਾਂ ਥਾਣਾ ਸਿਟੀ ਜਲਾਲਾਬਾਦ ਦੇ ਐੱਸ.ਐੱਚ.ਓ ਖ਼ਿਲਾਫ਼ ਕਾਰਵਾਈ ਅਤੇ ਮੁਅੱਤਲੀ ਦੀ ਮੰਗ ਕਰਦਿਆਂ ਕਿਹਾ ਕਿ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਜਾਵੇ। ਆਗੂਆਂ ਨੇ ਸਪਸ਼ਟ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਵਿਕਰਮ ਸਿੰਘ ਦਾ ਪਤਾ ਨਹੀਂ ਲੱਗਦਾ ਅਤੇ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲਦਾ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਪੁਲਸ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਵਿਕਰਮ ਸਿੰਘ ਦੀ ਭਾਲ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇ ਅਤੇ ਉਸ ਨੂੰ ਕਿਸੇ ਵੀ ਹਾਲਾਤ ਵਿੱਚ ਬਰਾਮਦ ਕਰਕੇ ਪਰਿਵਾਰ ਦੇ ਹਵਾਲੇ ਕੀਤਾ ਜਾਵੇ। ਇਸ ਮਾਮਲੇ ਸਬੰਧੀ ਥਾਣਾ ਸਿਟੀ ਜਲਾਲਾਬਾਦ ਦੇ ਐੱਸ.ਐੱਚ.ਓ ਮੋਹਿਤ ਧਵਨ ਨਾਲ ਸਰਕਾਰੀ ਨੰਬਰ 'ਤੇ ਸੰਪਰਕ ਕਰਨ ਦੀ ਕੋਸ਼ਿਸ਼ਾਂ ਕੀਤੀ ਗਈ ਤਾਂ ਉਨ੍ਹਾਂ ਨੇ ਫ਼ੋਨ ਨੂੰ ਚੁੱਕਣਾ ਵੀ ਮੁਨਾਸਬ ਨਹੀਂ ਸਮਝਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਮਾਣਹਾਨੀ ਮਾਮਲੇ ਸਬੰਧੀ ਸੁਖਬੀਰ ਬਾਦਲ ਦੀ ਪਟੀਸ਼ਨ ਸੁਪਰੀਮ ਕੋਰਟ ਵੱਲੋਂ ਖਾਰਜ
NEXT STORY