ਚੰਡੀਗੜ੍ਹ- ਸ੍ਰੀ ਅਕਾਲ ਤਖ਼ਤ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਤਿੰਨੋਂ ਸਿੰਘ ਸਾਹਿਬ ਜਥੇਦਾਰਾਂ ਦੀ ਅਚਾਨਕ ਬਰਖਾਸਤਗੀ ਪਿੱਛੇ ਕਾਰਣ ਦੱਸੇ ਜਾਣ ਦੀ ਲੋੜ ਹੈ। ਰਾਜ ਸਭਾ ਮੈਂਬਰ ਅਤੇ ਵਿਸ਼ਵ ਪੰਜਾਬੀ ਸੰਸਥਾ ਦੇ ਅੰਤਰਰਾਸ਼ਟਰੀ ਪ੍ਰਧਾਨ ਵਿਕਰਮਜੀਤ ਸਿੰਘ ਸਾਹਨੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਆਪਣੀ ਇਸ ਕਾਰਵਾਈ ਦੇ ਜਾਇਜ ਹੋਣ ਦੇ ਸਬੂਤ ਦੇਣੇ ਚਾਹੀਦੇ ਹਨ ਕਿਉਂਕਿ ਭਾਰਤ ਅਤੇ ਵਿਸ਼ਵ ਭਰ ਦੀ ਸਿੱਖ ਸੰਗਤ ਇਸ ਦੇ ਸਹੀ ਹੋਣ ਦਾ ਜਵਾਬ ਮੰਗ ਰਹੀ ਹੈ।
ਸਾਹਨੀ ਨੇ ਅੱਗੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਿੱਖ ਧਰਮ ਦੀ ਸਰਵੋਤਮ ਸ਼ਕਤੀ ਹੋਣ ਦੇ ਨਾਤੇ ਜਥੇਦਾਰਾਂ ਦੀ ਚੋਣ ਅਤੇ ਬਰਖਾਸਤਗੀ ਲਈ ਇੱਕ ਪਾਰਦਰਸ਼ੀ ਅਤੇ ਸਖ਼ਤ ਪ੍ਰਕਿਰਿਆ ਸਥਾਪਤ ਕਰਕੇ ਕੌਮ ਦੀ ਅਗਵਾਈ ਕਰਨੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ, "ਸਿੱਖਾਂ ਦੀ ਮਿੰਨੀ ਪਾਰਲੀਮੈਂਟ" ਨੂੰ ਵੈਟੀਕਨ ਦੀ ਪਵਿੱਤਰ ਪ੍ਰਕਿਰਿਆ ਵਾਂਗ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸਾਰੇ ਤਖ਼ਤਾਂ ਦੀ ਮਰਿਆਦਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਲਈ ਵਿਸ਼ਵ ਭਰ ਦੀਆਂ ਸਿੱਖ ਜਥੇਬੰਦੀਆਂ, ਸਿੰਘ ਸਭਾਵਾਂ, ਸਿੱਖ ਸੰਤਾਂ ਅਤੇ ਗੁਰਦੁਆਰਿਆਂ ਨਾਲ ਮਸ਼ਵਰਾ ਕਰਨਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਜਥੇਦਾਰਾਂ ਦੀ ਨਿਯੁਕਤੀ ਅਤੇ ਹਟਾਉਣ ਬਾਰੇ ਸਖ਼ਤ ਪ੍ਰੋਟੋਕੋਲ ਦੀ ਪਾਲਣਾ ਕਰਨੀ ਸਮੇਂ ਦੀ ਲੋੜ ਹੈ, ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਰਪ੍ਰਸਤ ਵਜੋਂ ਇਨ੍ਹਾਂ ਅਹੁਦਿਆਂ ਦੇ ਸਤਿਕਾਰ ਅਤੇ ਪਵਿੱਤਰਤਾ ਦੀ ਸਾਂਭ ਸੰਭਾਲ ਯਕੀਨੀ ਬਣਾਉਣੀ ਚਾਹੀਦੀ ਹੈ।
ਗਿਆਨੀ ਰਘਬੀਰ ਸਿੰਘ ਨੂੰ ਜਥੇਦਾਰੀ ਤੋਂ ਹਟਾਉਣ ਨਾਲ ਸਿੱਖ ਸੰਗਤ ਦੇ ਮਨਾਂ ਨੂੰ ਪਹੁੰਚੀ ਠੇਸ : ਮਜੀਠੀਆ
NEXT STORY