ਭਵਾਨੀਗੜ੍ਹ (ਕਾਂਸਲ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਬਲਾਕ ਭਵਾਨੀਗੜ੍ਹ ਇਕਾਈ ਵੱਲੋਂ ਪ੍ਰਧਾਨ ਬੇਅੰਤ ਸਿੰਘ ਬੱਬੂ ਦੀ ਅਗਵਾਈ ਹੇਠ ਪਿੰਡ ਬਟਰਿਆਣਾ ਵਿਖੇ ਇੱਕ ਪਾਣੀ ਵਾਲੀ ਟੈਂਕੀ 'ਤੇ ਚਿੱਪ ਵਾਲਾ ਮੀਟਰ ਲਾਉਣ ਲਈ ਆਏ ਪਾਵਰਕਾਮ ਦੇ ਕਰਮਚਾਰੀਆਂ ਦਾ ਘਿਰਾਓ ਕੀਤਾ ਗਿਆ।
ਇਸ ਮੌਕੇ ਬਲਾਕ ਆਗੂ ਹਰਜਿੰਦਰ ਸਿੰਘ ਘਰਾਚੋਂ ਅਤੇ ਸਤਵਿੰਦਰ ਸਿੰਘ ਘਰਾਚੋਂ ਨੇ ਕਿਹਾ ਕਿ ਇਸ ਜਗ੍ਹਾ ਪਹਿਲਾਂ ਵਾਲਾ ਜੋ ਮੀਟਰ ਸੀ, ਉਹ ਬਿਲਕੁਲ ਸਹੀ ਚੱਲ ਰਿਹਾ ਹੈ, ਇਸ ਕਰ ਕੇ ਇਹ ਨਵਾਂ ਮੀਟਰ ਨਹੀਂ ਲਾਉਣ ਦਿੱਤਾ ਜਾਵੇਗਾ। ਇਸ ਮੌਕੇ 'ਤੇ ਪਹੁੰਚੇ ਪਾਵਰਕਾਮ ਦਫ਼ਤਰ ਘਰਾਚੋਂ ਦੇ ਐੱਸ.ਡੀ.ਓ. ਰਘਬੀਰ ਸਿੰਘ ਤੇ ਹੋਰ ਮੁਲਾਜ਼ਮਾਂ ਨੇ ਜਦੋਂ ਸਮਾਰਟ ਮੀਟਰ ਪੱਟ ਕੇ ਪਹਿਲਾਂ ਵਾਲਾ ਮੀਟਰ ਚਲਾਇਆ ਤਾਂ ਉਹ ਬਿਲਕੁਲ ਸਹੀ ਚੱਲ ਰਿਹਾ ਸੀ।
ਇਹ ਵੀ ਪੜ੍ਹੋ- ਜਾਅਲੀ ਬਾਬੇ ਧਾਰਮਿਕ ਸਥਾਨ ਦੇ ਨਾਂ 'ਤੇ ਮੰਗ ਰਹੇ ਸੀ ਪੈਸੇ, ਲੋਕਾਂ ਨੇ ਫੜ ਕੇ ਦਰੱਖ਼ਤ ਨਾਲ ਬੰਨ੍ਹ ਕੇ ਕੀਤੀ 'ਸੇਵਾ'
ਕਿਸਾਨ ਆਗੂਆਂ ਨੇ ਦੱਸਿਆ ਕਿ ਬਿਜਲੀ ਮੁਲਾਜ਼ਮਾਂ ਵੱਲੋਂ ਇਹ ਵੀ ਭਰੋਸਾ ਦਿੱਤਾ ਗਿਆ ਕਿ ਇਹ ਮੀਟਰ ਬਿਲਕੁਲ ਸਹੀ ਹੈ, ਜਿਸ ਕਰ ਕੇ ਅਸੀਂ ਪੁਰਾਣੇ ਮੀਟਰ ਨੂੰ ਹੀ ਚਲਾਵਾਂਗੇ ਤਾਂ ਜਥੇਬੰਦੀ ਦੇ ਆਗੂਆਂ ਨੇ ਸਮੁੱਚੇ ਪਿੰਡ ਨੇ ਬਿਜਲੀ ਅਧਿਕਾਰੀਆਂ ਦਾ ਘਿਰਾਓ ਛੱਡਿਆ, ਜਿਸ ਤੋਂ ਬਾਅਦ ਬਿਜਲੀ ਅਧਿਕਾਰੀਆਂ ਨੂੰ ਜਾਣ ਦਿੱਤਾ ਗਿਆ। ਇਸ ਮੌਕੇ ਇਕਾਈ ਆਗੂ ਅਵਤਾਰ ਸਿੰਘ, ਹਰਜਿੰਦਰ ਸਿੰਘ ਤੇ ਦਰਬਾਰਾ ਸਿੰਘ ਸਮੇਤ ਹੋਰ ਵੀ ਵੱਡੀ ਗਿਣਤੀ ਵਿੱਚ ਮੌਜੂਦ ਕਿਸਾਨਾਂ ਤੇ ਮਜ਼ਦੂਰਾਂ ਨੇ ਕਿਹਾ ਕਿ ਉਹ ਨਵੇਂ ਚਿੱਪ ਵਾਲੇ ਮੀਟਰ ਕਿਸੇ ਵੀ ਕੀਮਤ 'ਤੇ ਲੱਗਣ ਨਹੀਂ ਦੇਣਗੇ।
ਇਹ ਵੀ ਪੜ੍ਹੋ- ਕਿਸੇ ਦੀ ਜਾਨ ਨਾਲੋਂ ਜ਼ਿਆਦਾ ਜ਼ਰੂਰੀ ਹੋ ਗਿਆ ਮੋਬਾਇਲ ! ਤੜਫਦੀ ਰਹੀ ਮਰੀਜ਼, ਫ਼ੋਨ 'ਤੇ ਰੁੱਝੀ ਰਹੀ ਨਰਸ, ਹੋ ਗਈ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਐਂਬੂਲੈਂਸ ਤੇ ਕਾਰ ਦੀ ਜ਼ਬਰਦਸਤ ਟੱਕਰ, ਐਂਬੂਲੈਂਸ ਸਵਾਰ ਮਰੀਜ਼ ਦੀ ਮੌਤ
NEXT STORY