ਜ਼ੀਰਾ (ਗੁਰਮੇਲ ਸੇਖਵਾਂ)-ਦੋ ਮੋਟਰਸਾਈਕਲਾਂ ਵਿਚਕਾਰ ਹੋਈ ਜ਼ਬਰਦਸਤ ਟੱਕਰ ’ਚ ਪੁੱਤ ਦੀ ਮੌਤ ਤੇ ਉਸ ਦੇ ਪਿਓ ਦੀ ਮੌਤ ਹੋਣ ਦੀ ਖ਼ਬਰ ਹੈ। ਇਸ ਸਬੰਧੀ ਥਾਣਾ ਮੱਖੂ ਦੀ ਪੁਲਸ ਨੇ ਦੋਸ਼ੀ ਮੋਟਰਸਾਈਕਲ ਚਾਲਕ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਦੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਪ੍ਰਗਟ ਸਿੰਘ ਨੇ ਦੱਸਿਆ ਕਿ ਮੁੱਦਈ ਕਸ਼ਮੀਰ ਸਿੰਘ ਪੁੱਤਰ ਹਜਾਰਾ ਸਿੰਘ ਵਾਸੀ ਜੱਲੂਵਾਲਾ ਨੇ ਦੋਸ਼ ਲਗਾਉਂਦਿਆਂ ਦੱਸਿਆ ਕਿ ਉਹ ਆਪਣੇ ਪੁੱਤ ਜਗਪ੍ਰੀਤ ਸਿੰਘ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਪਣੇ ਰਿਸ਼ਤੇਦਾਰੀ ਨੂੰ ਮਿਲਣ ਜਾ ਰਿਹਾ ਸੀ ਤੇ ਜਦ ਉਹ ਮੱਖੂ ਦੇ ਨੇੜੇ ਪਹੁੰਚੇ ਤਾਂ ਜਰਨੈਲ ਸਿੰਘ ਵਾਸੀ ਤਲਵੰਡੀ ਚੌਧਰੀਆਂ ਕਪੂਰਥਲਾ ਨੇ ਆਪਣਾ ਮੋਟਰਸਾਈਕਲ ਲਿਆ ਕੇ ਉਨ੍ਹਾਂ ਦੇ ਮੋਟਰਸਾਈਕਲ ’ਚ ਮਾਰਿਆ। ਇਸ ਹਾਦਸੇ ’ਚ ਉਹ ਦੋਵੇਂ ਪਿਓ-ਪੁੱਤ ਜ਼ਖ਼ਮੀ ਹੋ ਗਏ ਤੇ ਹਸਪਤਾਲ ’ਚ ਇਲਾਜ ਦੌਰਾਨ ਉਸ ਦੇ ਪੁੱਤ ਦੀ ਮੌਤ ਹੋ ਗਈ। ਪੁਲਸ ਵੱਲੋਂ ਨਾਮਜ਼ਦ ਜਰਨੈਲ ਸਿੰਘ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ
ਧਰੁਵ ਵਧਵਾ ਬਣੇ ਪੰਜਾਬ ਭਾਜਪਾ ਦੇ ਮੀਡੀਆ ਸੈੱਲ ਦੇ ਸਹਿ-ਕਨਵੀਨਰ
NEXT STORY