ਗੁਰੂਹਰਸਹਾਏ (ਸੁਨੀਲ ਵਿੱਕੀ ਆਵਲਾ)- ਸੋਸ਼ਲ ਮੀਡੀਆ ਤੇ ਅੱਜ ਕਾਂਗਰਸ ਪਾਰਟੀ ਦੇ ਆਗੂ ਗੁਰਦੀਪ ਸਿੰਘ ਢਿੱਲੋਂ ਦੀ ਇਕ ਵੀਡੀਓ ਵਾਇਰਲ ਹੋਈ ਹੈ, ਜਿਸ ਵਿੱਚ ਉਹ ਕਿਸੇ ਵਿਅਕਤੀ ਦੇ ਮਾਮਲੇ ਨੂੰ ਨਿਪਟਾਉਣ ਲਈ ਡੀ. ਸੀ. ਦੇ ਨਾਮ 'ਤੇ ਪੈਸੇ ਲੈਣ-ਦੇਣ ਦੀ ਗੱਲ ਕਹਿ ਰਿਹਾ ਹੈ। ਗੁਰਦੀਪ ਸਿੰਘ ਢਿੱਲੋਂ ਨੇ ਕਿਹਾ ਕਿ ਉਸ ਦੀ ਵੀਡੀਓ ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਜਲੰਧਰ ਵਾਸੀਆਂ 'ਤੇ ਮੰਡਰਾਇਆ ਖ਼ਤਰਾ! ਇਸ ਬੀਮਾਰੀ ਦਾ ਵੱਧਣ ਲੱਗਾ ਪ੍ਰਕੋਪ, ਵਧ ਰਹੇ ਮਰੀਜ਼
ਇਹ ਵੀਡੀਓ ਦਾ ਪੂਰਾ ਹਿੱਸਾ ਨਹੀਂ ਹੈ, ਉਸ ਨੂੰ ਬਦਨਾਮ ਕਰਨ ਲਈ ਕਿਸੇ ਨੇ ਇਹ ਵੀਡੀਓ ਵਾਇਰਲ ਕੀਤੀ ਗਈ ਹੈ। ਸੋਸ਼ਲ ਮੀਡੀਆ 'ਤੇ ਅੱਜ ਪੰਜਾਬ ਦੇ ਕਾਂਗਰਸੀ ਆਗੂ ਗੁਰਦੀਪ ਸਿੰਘ ਢਿੱਲੋਂ ਦਾ ਡਿਪਟੀ ਕਮਿਸ਼ਨਰ ਦਫ਼ਤਰ ਦੇ ਅੰਦਰ ਡਿਪਟੀ ਕਮਿਸ਼ਨਰ ਦੇ ਨਾਮ 'ਤੇ ਪੈਸੇ ਦੀ ਮੰਗ ਕਰਦੇ ਹੋਏ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਕਿਸੇ ਦੇ ਮਾਮਲੇ ਨੂੰ ਨਿਪਟਾਉਣ ਲਈ ਇਕ ਧਿਰ ਨੂੰ ਡਿਪਟੀ ਕਮਿਸ਼ਨ ਨੂੰ ਦੇਣ ਲਈ 2 ਲੱਖ ਰੁਪਏ ਦੀ ਗੱਲ ਕਰ ਰਿਹਾ ਹੈ ਤਾਂ ਉੱਥੇ ਹੀ ਆਪਣਾ ਕੰਮ ਕਰਾਉਣ ਆਏ ਵਿਅਕਤੀ ਨੇ ਕਿਹਾ ਕਿ ਉਹ 40 ਜਾਂ 50 ਹਜ਼ਾਰ ਰੁਪਏ ਤੱਕ ਦੇ ਸਕਦੇ ਹਨ ਤਾਂ ਅੱਗੋਂ ਗੁਰਦੀਪ ਸਿੰਘ ਢਿੱਲੋਂ ਕਹਿ ਰਹੇ ਹਨ ਕਿ ਇਸ ਨਾਲ ਗੱਲ ਨਹੀਂ ਬਣਨੀ ਘੱਟ ਤੋਂ ਘੱਟ ਦੋ ਲੱਖ ਰੁਪਏ ਲੱਗੇਗਾ ਜਾਂ ਇਸ ਤੋਂ ਵੀ ਜ਼ਿਆਦਾ ਪੈਸੇ ਲੱਗਣਗੇ ਤਾਂ ਕੰਮ ਕਰਾਉਣ ਆਏ ਵਿਅਕਤੀ ਨੇ ਕਿਹਾ ਕਿ ਅਸੀਂ ਗੱਲ ਕਰਕੇ ਤੁਹਾਨੂੰ ਵਟਸਐਪ ਕਾਲ ਕਰਕੇ ਦੱਸ ਦੇਵਾਂਗੇ।
ਇਹ ਵੀ ਪੜ੍ਹੋ: ਬਿਆਸ ਦਰਿਆ ਕੋਲ ਪਹੁੰਚ ਸਾਬਕਾ ਮਹਿਲਾ ਪੰਚ ਨੇ ਪਹਿਲਾਂ ਕੀਤੀ ਅਰਦਾਸ, ਫਿਰ ਵੇਖਦੇ ਹੀ ਵੇਖਦੇ ਕਰ 'ਤਾ ਵੱਡਾ ਕਾਂਡ
ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਇਸ ਵੀਡੀਓ ਨੇ ਪੰਜਾਬ ਦੀ ਸਿਆਸਤ ਨੂੰ ਹਿਲਾ ਕੇ ਰੱਖ ਦਿੱਤਾ ਹੈ। ਕਾਂਗਰਸ ਪਾਰਟੀ ਤਾਂ ਪਹਿਲਾਂ ਹੀ ਪੰਜਾਬ ਅੰਦਰ ਨਾਂ ਦੇ ਬਰਾਬਰ ਹੈ ਇਸ ਸਬੰਧੀ ਗੁਰਦੀਪ ਢਿੱਲੋਂ ਨੇ ਕਿਹਾ ਕਿ ਇਹ ਪੁਰਾਣਾ ਹੈ ਵਾਇਰਲ ਹੋਇਆ ਵੀਡੀਓ ਉਨ੍ਹਾਂ ਨੇ ਕਿਸੇ ਨੂੰ ਪੈਸੇ ਲੈਣ ਦੇਣ ਦੀ ਕੋਈ ਗੱਲ ਨਹੀਂ ਕਹੀ ਵੀਡੀਓ ਦਾ ਕੁਝ ਹਿੱਸਾ ਹੀ ਵਾਇਰਲ ਕੀਤਾ ਗਿਆ ਹੈ। ਸਾਜਿਸ਼ ਪਾਰਟੀ ਦੇ ਅੰਦਰੋਂ ਹੀ ਕਿਸੇ ਨੇ ਉਸ ਦੇ ਖ਼ਿਲਾਫ਼ ਰਚੀ ਹੈ ਤਾਂ ਜੋ ਬਦਨਾਮ ਕੀਤਾ ਜਾ ਸਕੇ। ਸਾਡਾ ਅਖ਼ਬਾਰ ਇਸ ਗੱਲ ਦੀ ਪੁਸ਼ਟੀ ਨਹੀਂ ਕਰਦਾ ਕਿ ਸੋਸ਼ਲ ਮੀਡੀਆ 'ਤੇ ਗੁਰਦੀਪ ਸਿੰਘ ਢਿੱਲੋਂ ਦੀ ਪੈਸਿਆਂ ਦੇ ਲੈਣ-ਦੇਣ ਲਈ ਚੱਲੀ ਹੋਈ ਵਾਇਰਲ ਵੀਡੀਓ ਸੱਚੀ ਹੈ ਕਿ ਝੂਠੀ ਹੈ? ਭਰੋਸੇਯੋਗ ਸੂਤਰਾਂ ਤੋਂ ਇਸ ਗੱਲ ਦਾ ਵੀ ਪਤਾ ਲੱਗਾ ਹੈ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇ ਆਧਾਰ 'ਤੇ ਗੁਰਦੀਪ ਸਿੰਘ ਢਿੱਲੋਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ?
ਇਹ ਵੀ ਪੜ੍ਹੋ: ਪੰਜਾਬ 'ਚ ਲਗਾਤਾਰ 3 ਦਿਨ ਭਾਰੀ ਮੀਂਹ! ਘਰੋਂ ਨਿਕਲਣ ਤੋਂ ਪਹਿਲਾਂ ਰਹੋ ਸਾਵਧਾਨ, ਇਨ੍ਹਾਂ ਜ਼ਿਲ੍ਹਿਆਂ ਲਈ Alert
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਦੇ ਮੌਸਮ ਦੀ Latest Update, ਇਹ ਜ਼ਿਲ੍ਹੇ ਹੋ ਜਾਣ ਸਾਵਧਾਨ!
NEXT STORY