ਮਲੋਟ (ਜੁਨੇਜਾ)- ਨਗਰ ਕੌਂਸਲ ਮਲੋਟ ਦੇ ਇਕ ਕੌਂਸਲਰ ਦਾ ਅਚਾਨਕ ਦਿਹਾਂਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਵਾਰਡ ਨੰਬਰ 18 ਦੇ ਕੌਂਸਲਰ ਅਤੇ ਸੀਨੀਅਰ ਕਾਂਗਰਸ ਆਗੂ ਓਮ ਪ੍ਰਕਾਸ਼ ਚੀਆਂ ਦਾ ਅਚਾਨਕ ਦਿਹਾਂਤ ਹੋ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਨਗਰ ਕੌਂਸਲ ਮਲੋਟ ਦੇ ਪ੍ਰਧਾਨ ਸ਼ੁਭਦੀਪ ਸਿੰਘ ਬਿੱਟੂ ਨੇ ਦੱਸਿਆ ਕਿ ਬੀਤੀ ਰਾਤ ਓਮ ਪ੍ਰਕਾਸ਼ ਚੀਆਂ ਨੂੰ ਅਚਾਨਕ ਤਕਲੀਫ਼ ਹੋਈ, ਜਿਸ ਤੋਂ ਬਾਅਦ ਹਸਪਤਾਲ ਪੁੱਜਣ ਸਾਰ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਓਮ ਪ੍ਰਕਾਸ਼ ਚੀਆਂ ਦੀ ਮੌਤ ਨਾਲ ਪਰਿਵਾਰ ਅਤੇ ਪਾਰਟੀ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।
ਇਹ ਵੀ ਪੜ੍ਹੋ- ਕੱਢ ਲਓ ਮੋਟੀਆਂ-ਮੋਟੀਆਂ ਜੈਕਟਾਂ, ਮੌਸਮ ਵਿਭਾਗ ਵੱਲੋਂ ਕੜਾਕੇ ਦੀ ਠੰਡ ਦੀ ਭਵਿੱਖਬਾਣੀ
ਨਗਰ ਕੌਂਸਲਰ ਓਮ ਪ੍ਰਕਾਸ਼ ਦੇ ਅੰਤਿਮ ਸੰਸਕਾਰ ਮੌਕੇ ਨਗਰ ਪ੍ਰਧਾਨ ਸ਼ੁਭਦੀਪ ਸਿੰਘ ਬਿੱਟੂ, ਬਲਾਕ ਕਾਂਗਰਸ ਦੇ ਪ੍ਰਧਾਨ ਸ਼ਿਵ ਕੁਮਾਰ ਸ਼ਿਵਾ, ਕਾਂਗਰਸ ਦੇ ਸੀਨੀਅਰ ਆਗੂ ਨੱਥੂ ਰਾਮ ਗਾਂਧੀ, ਐੱਸ. ਸੀ. ਜਤਿੰਦਰ ਅਹੂਜਾ, ਜ਼ਿਲ੍ਹਾ ਵਾਈਸ ਪ੍ਰਧਾਨ ਰਮੇਸ਼ ਕੁਮਾਰ ਜੁਨੇਜਾ, ਵਰਿੰਦਰ ਮੱਕੜ, ਐਡਵੋਕੇਟ ਜਸਪਾਲ ਸਿੰਘ ਔਲਖ, ਪ੍ਰੋ. ਬਲਜੀਤ ਸਿੰਘ ਗਿੱਲ, ਕੌਂਸਲਰ ਪੂਰਨ ਚੰਦ, ਲੀਲੂ ਰਾਮ, ਅਜੀਤ ਕੁਮਾਰ ਸਮੇਤ ਵੱਖ-ਵੱਖ ਪਾਰਟੀਆਂ ਦੇ ਆਗੂ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਕਰੀਬ ਸਾਲ ਪਹਿਲਾਂ ਅਕਾਲੀ ਦਲ ਦੇ ਕੌਂਸਲਰ ਰਾਮ ਸਿੰਘ ਦਾ ਦਿਹਾਂਤ ਹੋ ਗਿਆ ਸੀ, ਜਿਸ ਸਬੰਧੀ ਹੁਣ ਜ਼ਿਮਨੀ ਚੋਣ ਦਾ ਕੰਮ ਇਕ ਵਾਰ ਪੂਰਾ ਹੋ ਚੁੱਕਾ ਹੈ।
ਇਹ ਵੀ ਪੜ੍ਹੋ- ਮੁੜ ਦਹਿਲਿਆ ਪੰਜਾਬ, ਘਰ 'ਚ ਦਾਖ਼ਲ ਹੋ 'ਆਪ' ਵਰਕਰ 'ਤੇ ਚਲਾ ਦਿੱਤੀਆਂ ਗੋਲ਼ੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਏਪੀ ਢਿੱਲੋਂ ਦੇ ਸ਼ੋਅ ਨੂੰ ਲੈ ਕੇ ਵੱਡੀ ਖ਼ਬਰ, ਬਦਲੀ ਜਾ ਸਕਦੀ ਹੈ ਸ਼ੋਅ ਦੀ ਥਾਂ
NEXT STORY