ਜਲੰਧਰ (ਵੈੱਬ ਡੈਸਕ) : ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ 'ਚ ਫਿਰੋਜ਼ਪੁਰ ਦਿਹਾਤੀ 77 ਨੰਬਰ ਹਲਕਾ ਹੈ। ਇਹ ਅਨੁਸੂਚਿਤ ਜਾਤੀਆਂ ਲਈ ਰਾਖਵਾਂ ਵਿਧਾਨ ਸਭਾ ਹਲਕਾ ਹੈ। 2008 ਦੀ ਮੁਰੱਬਾਬੰਦੀ ਦੌਰਾਨ ਇਹ ਨਵਾਂ ਹਲਕਾ ਹੋਂਦ 'ਚ ਆਇਆ। 2012 ਅਤੇ 2017 ਵਿੱਚ ਹੋਈਆਂ ਚੋਣਾਂ ਵਿੱਚ ਇਸ ਹਲਕੇ ਤੋਂ ਇਕ ਵਾਰ ਕਾਂਗਰਸ ਅਤੇ ਇਕ ਵਾਰ ਅਕਾਲੀ ਦਲ ਜੇਤੂ ਰਿਹਾ।
2012
ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਜੋਗਿੰਦਰ ਸਿੰਘ ਜਿੰਦੂ ਨੇ ਜਿੱਤ ਹਾਸਲ ਕੀਤੀ ਸੀ। ਜੋਗਿੰਦਰ ਸਿੰਘ ਜਿੰਦੂ ਨੇ 61830 ਵੋਟਾਂ ਹਾਸਲ ਕੀਤੀਆਂ ਤੇ ਕਾਂਗਰਸ ਦੀ ਉਮੀਦਵਾਰ ਸਤਿਕਾਰ ਕੌਰ ਨੂੰ 61668 ਵੋਟਾਂ ਮਿਲੀਆਂ। ਇਸ ਤਰ੍ਹਾਂ ਜੋਗਿੰਦਰ ਸਿੰਘ ਜਿੰਦੂ ਨੇ ਸਤਿਕਾਰ ਕੌਰ ਨੂੰ ਨੇੜਲੇ ਮੁਕਾਬਲੇ 'ਚ 162 ਵੋਟਾਂ ਦੇ ਫਰਕ ਨਾਲ ਹਰਾਇਆ ਸੀ।
2017
ਕਾਂਗਰਸ ਦੀ ਉਮੀਦਵਾਰ ਸਤਿਕਾਰ ਕੌਰ ਨੇ ਇਨ੍ਹਾਂ ਚੋਣਾਂ 'ਚ ਜਿੱਤ ਹਾਸਲ ਕੀਤੀ । ਸਤਿਕਾਰ ਕੌਰ ਨੂੰ 71037 ਤੇ ਸ਼੍ਰੋਮਣੀ ਅਕਾਲੀ ਦਲ ਦੇ ਜੋਗਿੰਦਰ ਸਿੰਘ ਜਿੰਦੂ ਨੂੰ 49657 ਵੋਟਾਂ ਮਿਲੀਆਂ ਸਨ। ਇਸ ਤਰ੍ਹਾਂ ਸਤਿਕਾਰ ਕੌਰ ਨੇ ਜੋਗਿੰਦਰ ਸਿੰਘ ਜਿੰਦੂ ਨੂੰ 21,380 ਵੋਟਾਂ ਦੇ ਵੱਡੇ ਫਰਕ ਨਾਲ ਹਰਾਇਆ ਸੀ। ਆਮ ਆਦਮੀ ਪਾਰਟੀ ਦੇ ਉਮੀਦਵਾਰ ਮੋਹਨ ਸਿੰਘ ਫਲੀਆਂਵਾਲਾ 32011 ਵੋਟਾਂ ਹਾਸਲ ਕਰਕੇ ਤੀਜੇ ਸਥਾਨ 'ਤੇ ਰਹੇ ਸਨ।

2022 ਵਿਧਾਨ ਸਭਾ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਜੋਗਿੰਦਰ ਸਿੰਘ ਜਿੰਦੂ ਮੁੜ ਚੋਣ ਮੈਦਾਨ ਵਿੱਚ ਹਨ ਪਰ ਕਾਂਗਰਸ ਨੇ ਸਤਿਕਾਰ ਕੌਰ ਦੀ ਟਿਕਟ ਕੱਟ ਦੇ ਆਮ ਆਦਮੀ ਪਾਰਟੀ ਦੀ ਉਮੀਦਵਾਰੀ ਛੱਡ ਕੇ ਕਾਂਗਰਸ ਵਿੱਚ ਆਏ ਆਸ਼ੂ ਬਾਂਗੜ ਨੂੰ ਟਿਕਟ ਦਿੱਤੀ ਹੈ, 'ਆਪ' ਵੱਲੋਂ ਰਜਨੀਸ਼ ਦਹੀਆ, ਸੰਯੁਕਤ ਸਮਾਜ ਮੋਰਚਾ ਵੱਲੋਂ ਮੋੜਾ ਸਿੰਘ ਅਣਜਾਣ ਅਤੇ ਪੰਜਾਬ ਲੋਕ ਕਾਂਗਰਸ ਵੱਲੋਂ ਜਸਵਿੰਦਰ ਸਿੰਘ ਚੋਣ ਮੈਦਾਨ 'ਚ ਹਨ।
2022 ਵਿਧਾਨ ਸਭਾ ਚੋਣਾਂ ਸਮੇਂ ਇਸ ਹਲਕੇ ਦੇ ਵੋਟਰਾਂ ਦੀ ਕੁੱਲ ਗਿਣਤੀ 195975 ਹੈ, ਜਿਨ੍ਹਾਂ 'ਚ 93003 ਪੁਰਸ਼, 102969 ਜਨਾਨੀਆਂ ਅਤੇ 3 ਥਰਡ ਜੈਂਡਰ ਵੋਟਰ ਹਨ।
ਜਾਣੋ ਕੀ ਹੈ ਹਲਕਾ ਫਿਰੋਜ਼ਪੁਰ ਸ਼ਹਿਰੀ ਸੀਟ ਦਾ ਪਿਛਲੇ 25 ਸਾਲ ਦਾ ਇਤਿਹਾਸ
NEXT STORY