ਭੁੱਚੋ ਮੰਡੀ (ਨਾਗਪਾਲ)-ਨਜ਼ਦੀਕੀ ਪਿੰਡ ਤੁੰਗਵਾਲੀ ਦੀ ਅਨਾਜ ਮੰਡੀ ਵਿਚ ਕਣਕ ਦੀ ਭਾਰੀ ਆਮਦ ਹੋਣ ਦੇ ਬਾਵਜੂਦ ਸਰਕਾਰੀ ਖਰੀਦ ਸ਼ੁਰੂ ਨਾ ਕੀਤੇ ਜਾਣ 'ਤੇ ਕਿਸਾਨਾਂ ਨੇ ਇਕੱਠੇ ਹੋ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਦਾ ਦੀ ਅਗਵਾਈ ਵਿਚ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਖਰੀਦ ਤੁਰੰਤ ਸ਼ੁਰੂ ਕਰਨ ਦੀ ਮੰਗ ਕੀਤੀ। ਯੂਨੀਅਨ ਆਗੂ ਬੂਟਾ ਸਿੰਘ ਤੁੰਗਵਾਲੀ ਅਤੇ ਖੇਤਾਂ ਸਿੰਘ ਨੇ ਕਿਹਾ ਕਿ ਭਾਵੇਂ ਸਰਕਾਰ ਵੱਲੋਂ ਇਕ ਅਪ੍ਰੈਲ ਤੋਂ ਖਰੀਦ ਸ਼ੁਰੂ ਕਰਨ ਦੇ ਦਮਗਜੇ ਮਾਰੇ ਜਾ ਰਹੇ ਹਨ ਪਰ ਅਜੇ ਤੱਕ ਇਥੇ ਖਰੀਦ ਸ਼ੁਰੂ ਨਹੀਂ ਕੀਤੀ ਗਈ, ਜਿਸ ਕਰ ਕੇ ਕਈ ਦਿਨਾਂ ਤੋਂ ਮੰਡੀ ਵਿਚ ਕਣਕ ਦੀ ਫਸਲ ਲੈ ਕੇ ਬੈਠੇ ਕਿਸਾਨ ਪ੍ਰੇਸ਼ਾਨ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ ਅਨਾਜ ਮੰਡੀ ਵਿਚ ਹੋਰ ਜਿਣਸ ਲਾਹੁਣ ਲਈ ਜਗ੍ਹਾ ਨਹੀਂ ਅਤੇ ਮੌਸਮ ਦੀ ਖਰਾਬੀ ਕਾਰਨ ਫਸਲ ਦਾ ਨੁਕਸਾਨ ਹੋਣ ਦੀ ਸੰਭਾਵਨਾ ਬਣੀ ਹੋਈ ਹੈ ਪਰ ਸਰਕਾਰ ਵੱਲੋਂ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਇਸ ਮੌਕੇ ਕਿਸਾਨ ਆਗੂ ਹਾਕਮ ਸਿੰਘ, ਸੀਤਾ ਸਿੰਘ ਨੇ ਵੀ ਵਿਚਾਰ ਰੱਖੇ।
4 ਦਿਨਾਂ ਤੋਂ ਕਿਸਾਨ ਦਾਣਾ ਮੰਡੀ 'ਚ ਹੋ ਰਹੇ ਨੇ ਖੱਜਲ-ਖੁਆਰ
NEXT STORY