ਫਿਰੋਜ਼ਪੁਰ (ਕੁਮਾਰ) : ਸਿੱਖ ਸਟੂਡੈਂਟਸ ਫੈਡਰੇਸ਼ਨ ਮਹਿਤਾ ਨੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਤੋਂ ਮੰਗ ਕੀਤੀ ਹੈ ਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ‘ਬੰਦੀ ਸਿੰਘਾਂ’ ਨੂੰ ਰਿਹਾਅ ਕਰਨ ਸਬੰਧੀ ਲੱਗੇ ਦੋਸ਼ਾਂ ਨੂੰ ਲੈ ਕੇ ਆਪਣੀ ਸਥਿਤੀ ਸਪੱਸ਼ਟ ਕਰਨ ਅਤੇ ਦੱਸਣ ਕਿ ਸਜ਼ਾ ਪੂਰੀ ਕਰ ਚੁੱਕੇ ਸਿੰਘਾਂ ਨੂੰ ਰਿਹਾਅ ਕਿਉਂ ਨਹੀਂ ਕੀਤਾ ਜਾ ਰਿਹਾ? ਫੈਡਰੇਸ਼ਨ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਭਾਈ ਜਸਪਾਲ ਸਿੰਘ, ਸੁਖਦੇਵ ਸਿੰਘ ਲਾਡਾ, ਗਗਨਦੀਪ ਸਿੰਘ ਚਾਵਲਾ ਅਤੇ ਜਰਨੈਲ ਸਿੰਘ ਗਾਬੜੀਆ ਆਦਿ ਨੇ ਕਿਹਾ ਕਿ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਅਤੇ ਹੋਰ ਬੰਦੀ ਸਿੰਘਾਂ ਦੀ ਰਿਹਾਈ ਵਿੱਚ ਰੁਕਾਵਟ ਪਾਉਣ ਦੇ ਕੇਜਰੀਵਾਲ ’ਤੇ ਜੋ ਦੋਸ਼ ਲੱਗ ਰਹੇ ਹਨ, ਉਨ੍ਹਾਂ ਨੂੰ ਲੈ ਕੇ ਸਿੱਖ ਕੌਮ ਵਿੱਚ ਰੋਸ ਦੀ ਲਹਿਰ ਹੈ ਅਤੇ ਅਰਵਿੰਦ ਕੇਜਰੀਵਾਲ ਦੱਸਣ ਕਿ ਸਜ਼ਾ ਪੂਰੀ ਕਰਨ ਦੇ ਬਾਵਜੂਦ ਦਿੱਲੀ ਸਰਕਾਰ ਜੇਲ੍ਹ ਵਿੱਚ ਬੰਦ ਸਜ਼ਾ ਪੂਰੀ ਕਰ ਚੁੱਕੇ ਸਿੰਘਾਂ ਦੀ ਰਿਹਾਈ ਲਈ ਸਹਿਮਤੀ ਕਿਉਂ ਨਹੀਂ ਦੇ ਰਹੀ।
ਇਹ ਵੀ ਪੜ੍ਹੋ : ਅੱਖਾਂ ’ਚ ਮਿਰਚਾਂ ਪਾ ਕੇ ਨੌਜਵਾਨ ਤੋਂ ਲੁੱਟਿਆ ਲੈਪਟਾਪ, ਮੋਬਾਇਲ ਅਤੇ ਨਕਦੀ
ਉਨ੍ਹਾਂ ਕਿਹਾ ਕਿ ਜੇਕਰ ਉਹ ਇਸ ਮੁੱਦੇ ਨੂੰ ਲੈ ਕੇ ਆਪਣੀ ਸਥਿਤੀ ਸਪੱਸ਼ਟ ਨਹੀਂ ਕਰਦੇ ਤਾਂ ਪੰਜਾਬ ਵਿਧਾਨ ਸਭਾ ਚੋਣਾਂ ’ਚ ਉਨ੍ਹਾਂ ਦਾ ਵੱਡਾ ਨੁਕਸਾਨ ਹੋ ਸਕਦਾ ਹੈ। ਫੈਡਰੇਸ਼ਨ ਦੇ ਅਹੁਦੇਦਾਰਾਂ ਨੇ ਕਿਹਾ ਕਿ ਦਿੱਲੀ ਅਤੇ ਕੇਂਦਰ ਸਰਕਾਰ ਸਜ਼ਾ ਪੂਰੀ ਕਰ ਚੁੱਕੇ ਕੈਦੀਆਂ ਨੂੰ ਪਹਿਲ ਦੇ ਆਧਾਰ ’ਤੇ ਬਿਨਾਂ ਕਿਸੇ ਦੇਰੀ ਤੋਂ ਰਿਹਾਅ ਕਰੇ। ਇਸ ਮੌਕੇ ਡਾ. ਗੁਰਮੀਤ ਸਿੰਘ ਸਿੱਧੂ, ਭਰਾ ਜਸਵੀਰ ਸਿੰਘ, ਅਮਰ ਸਿੰਘ, ਗੁਰਦਰਸ਼ਨ ਸਿੰਘ ਬੌਬੀ, ਪਰਮਵੀਰ ਸਿੰਘ ਸੋਢੀ, ਅਵਤਾਰ ਸਿੰਘ, ਗੁਰਮੇਲ ਸਿੰਘ ਅਤੇ ਜਸਵੀਰ ਸਿੰਘ ਆਦਿ ਹਾਜ਼ਰ ਸਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਸ਼੍ਰੋਮਣੀ ਅਕਾਲੀ ਦਲ ਵਲੋਂ ਲੰਬੀ ਹਲਕੇ ਤੋਂ ਕੌਣ ਉਤਰੇਗਾ ਚੋਣ ਮੈਦਾਨ ’ਚ
NEXT STORY