ਸ਼ਹਿਣਾ (ਗਗਨ) : ਸ਼ਹਿਣਾ ਕਸਬੇ ’ਚ ਦਿਨ-ਦਿਹਾੜੇ ਇਕ ਵਿਧਵਾ ਔਰਤ ਦੀ ਰੇਹੜੀ ਤੋਂ 4 ਹਜ਼ਾਰ ਰੁਪਏ ਦੀ ਲੁੱਟ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਪੀੜਤਾ ਵਿਧਵਾ ਔਰਤ ਸੁਖਵਿੰਦਰ ਕੌਰ ਦੱਸਿਆ ਕਿ ਉਹ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾਉਣ ਲਈ ਸ਼ਹਿਣਾ ’ਚ ਰੇਹੜੀ ਲਾ ਕੇ ਚੂੜੀਆਂ ਅਤੇ ਹੋਰ ਸਮਾਨ ਵੇਚਣ ਦਾ ਕੰਮ ਕਰਦੀ ਹੈ। ਬੀਤੇ ਦਿਨ ਉਸ ਦੀ ਰੇਹੜੀ ਤੋਂ ਦਿਨ-ਦਿਹਾੜੇ 4 ਹਜ਼ਾਰ ਰੁਪਏ ਦੀ ਰਕਮ ਲੁੱਟ ਲਈ ਗਈ। ਉਸ ਨੇ ਦੱਸਿਆ ਕਿ ਇਹ ਰਕਮ ਉਸ ਲਈ ਬਹੁਤ ਵੱਡੀ ਸੀ ਕਿਉਂਕਿ ਉਸ ਨੇ ਆਪਣੇ ਘਰ ਦੀਆਂ ਕਿਸ਼ਤਾਂ ਭਰਨੀਆਂ ਸਨ। ਘਟਨਾ ਸਬੰਧੀ ਉਸ ਵੱਲੋਂ ਪੁਲਸ ਨੂੰ ਤੁਰੰਤ ਸੂਚਿਤ ਕਰ ਦਿੱਤਾ ਗਿਆ ਸੀ ਪਰ ਖ਼ਬਰ ਲਿਖੇ ਜਾਣ ਤੱਕ ਕੋਈ ਠੋਸ ਕਾਰਵਾਈ ਨਾ ਹੋਣ ਕਾਰਨ ਪੀੜਤ ਪਰਿਵਾਰ ਚਿੰਤਤ ਹੈ।
ਘਟਨਾ ਦਾ ਪਤਾ ਲੱਗਣ ’ਤੇ ਅਗਰਵਾਲ ਸਭਾ ਦੇ ਪ੍ਰਧਾਨ ਅਤੇ ਗੀਤਾ ਭਵਨ ਕਮੇਟੀ ਸ਼ਹਿਣਾ ਦੇ ਚੇਅਰਮੈਨ ਗਗਨਦੀਪ ਸਿੰਗਲਾ ਨੇ ਮਨੁੱਖਤਾ ਦੀ ਮਿਸਾਲ ਪੇਸ਼ ਕਰਦਿਆਂ ਪੀੜਤ ਵਿਧਵਾ ਔਰਤ ਦੀ ਮਦਦ ਲਈ ਤੁਰੰਤ 4 ਹਜ਼ਾਰ ਰੁਪਏ ਦੀ ਨਕਦ ਰਾਸ਼ੀ ਆਪਣੇ ਵੱਲੋਂ ਦਿੱਤੀ। ਉਨ੍ਹਾਂ ਕਿਹਾ ਕਿ ਇਹ ਰਕਮ ਔਰਤ ਨੇ ਆਪਣੇ ਘਰ ਦੀਆਂ ਕਿਸ਼ਤਾਂ ਭਰਨ ਲਈ ਰੱਖੀ ਹੋਈ ਸੀ ਅਤੇ ਇਕ ਗ਼ਰੀਬ ਵਿਧਵਾ ਦਾ ਇਸ ਤਰ੍ਹਾਂ ਦਿਨ ਦਿਹਾੜੇ ਲੁੱਟ ਦਾ ਸ਼ਿਕਾਰ ਹੋਣਾ ਬੇਹੱਦ ਦੁਖਦਾਈ ਅਤੇ ਚਿੰਤਾਜਨਕ ਹੈ। ਗਗਨਦੀਪ ਸਿੰਗਲਾ ਨੇ ਪੁਲਿਸ ਪ੍ਰਸ਼ਾਸਨ, ਖ਼ਾਸ ਕਰਕੇ ਐੱਸ.ਐੱਸ.ਪੀ. ਮੁਹੰਮਦ ਸਰਫ਼ਰਾਜ਼ ਆਲਮ ਨੂੰ ਅਪੀਲ ਕੀਤੀ ਕਿ ਸ਼ਹਿਣਾ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ ਅਤੇ ਇਲਾਕੇ ਵਿੱਚ ਲਗਾਤਾਰ ਵੱਧ ਰਹੀਆਂ ਚੋਰੀਆਂ, ਲੁੱਟਾਂ ਅਤੇ ਖੋਹ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੁਲਿਸ ਗਸ਼ਤ ਵਧਾਈ ਜਾਵੇ
ਪੰਜਾਬ : ਮੁਲਾਜ਼ਮਾਂ ਲਈ ਖ਼ਤਰੇ ਦੀ ਘੰਟੀ, ਅਧਿਕਾਰੀਆਂ ਨੂੰ ਜਾਰੀ ਹੋਏ ਹੁਕਮ
NEXT STORY