ਪਾਤੜਾਂ : ਪਾਤੜਾਂ ਵਿਖੇ ਲੰਘੀ ਰਾਤ ਇਕ ਵਿਅਕਤੀ ਨੇ ਗੋਲੀ ਮਾਰ ਕੇ ਆਟੋ ਵਿਚ ਸਵਾਰ ਇਕ ਮਹਿਲਾ ਦਾ ਕਰ ਦਿੱਤਾ। ਇਸ ਦੌਰਾਨ ਆਟੋਚਾਲਕ ਵੀ ਜ਼ਖਮੀ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਮਹਿਲਾ ਦੀ ਪਛਾਣ 35 ਸਾਲਾ ਦਿਲਪ੍ਰੀਤ ਕੌਰ ਵਜੋਂ ਹੋਈ ਹੈ, ਜਦਕਿ ਜ਼ਖਮੀ ਹੋਏ ਆਟੋ ਚਾਲਕ ਦਾ ਨਾਮ ਲਖਬੀਰ ਸਿੰਘ ਹੈ। ਘਟਨਾ ਦੌਰਾਨ ਜ਼ਖਮੀ ਆਟੋ ਚਾਲਕ ਨੂੰ ਸਰਕਾਰੀ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਦਾਖਲ ਕਰਵਾਇਆ ਗਿਆ। ਉਧਰ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਮੁਤਾਬਕ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਯਤਨ ਕੀਤੇ ਜਾ ਰਹੇ ਹਨ।
ਨਾਬਾਲਗ ਲੜਕੀ ਨਾਲ ਜਬਰ-ਜ਼ਨਾਹ ਦੇ ਦੋਸ਼ ਹੇਠ ਨਾਬਾਲਗ ਨੌਜਵਾਨ ਖ਼ਿਲਾਫ਼ ਮਾਮਲਾ ਦਰਜ
NEXT STORY