ਭਵਾਨੀਗੜ੍ਹ (ਵਿਕਾਸ) - ਭਵਾਨੀਗੜ੍ਹ 'ਚ ਬੀਤੀ ਸ਼ਾਮ ਇਕ ਵਿਆਹੁਤਾ ਔਰਤ ਵਲੋਂ ਗਲ 'ਚ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਖਤਮ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ। ਮਾਮਲੇ ਦੀ ਜਾਂਚ ਕਰ ਰਹੇ ਏ.ਐੱਸ.ਆਈ. ਜਾਗਰ ਸਿੰਘ ਨੇ ਦੱਸਿਆ ਕਿ ਸੁਮਨਦੀਪ ਕੌਰ (30) ਪਤਨੀ ਹਰਜਿੰਦਰ ਸਿੰਘ ਵਾਸੀ ਰਵਿਦਾਸ ਕਾਲੋਨੀ ਭਵਾਨੀਗੜ੍ਹ ਨੇ ਸ਼ਨੀਵਾਰ ਦੇਰ ਸ਼ਾਮ ਆਪਣੇ ਘਰ 'ਚ ਲੱਗੇ ਪੱਖੇ ਨਾਲ ਲਟਕ ਕੇ ਫਾਹਾ ਲੈ ਲਿਆ। ਮ੍ਰਿਤਕ ਦਾ ਵਿਆਹ 9 ਸਾਲ ਪਹਿਲਾਂ ਹੋਇਆ ਸੀ ਅਤੇ ਉਸ ਦਾ 8 ਸਾਲ ਦਾ ਇਕ ਲੜਕਾ ਵੀ ਹੈ। ਪੁਲਸ ਨੇ ਮ੍ਰਿਤਕਾ ਦੇ ਪਿਤਾ ਸੌਦਾਗਰ ਸਿੰਘ ਵਾਸੀ ਫਰਵਾਹੀ ਦੇ ਬਿਆਨਾਂ ਦੇ ਆਧਾਰ 'ਤੇ ਅਗਲੇਰੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ।
ਫਿਰੋਜ਼ਪੁਰ ਦੇ ਐੱਸ. ਐੱਸ. ਪੀ. ਦੀ ਪੁਲਸ ਨੂੰ ਤਾੜਨਾ, ਹੋਵੇਗਾ ਸਖਤ ਐਕਸ਼ਨ (ਵੀਡੀਓ)
NEXT STORY