ਅਬੋਹਰ (ਸੁਨੀਲ ਭਾਰਦਵਾਜ)- ਅਬੋਹਰ ਦੇ ਸਥਾਨਕ ਮੁਹੱਲਾ ਸੁਭਾਸ਼ ਨਗਰ 'ਚ ਇਕ 50 ਸਾਲਾ ਔਰਤ ਨੇ ਮਾਨਸਿਕ ਤਣਾਅ ਕਾਰਨ ਖ਼ੁਦਕੁਸ਼ੀ ਕਰ ਲਈ। ਮ੍ਰਿਤਕਾ ਦੀ ਪਛਾਣ ਡੌਲੀ ਵਜੋਂ ਹੋਈ ਹੈ, ਜੋ ਸੁਭਾਸ਼ ਨਗਰ ਨੇੜੇ ਡੇਰਾ ਸੱਚਾ ਸੌਦਾ ਦੇ ਰਹਿਣ ਵਾਲੇ ਪੱਪੂ ਰਾਮ ਦੀ ਪਤਨੀ ਹੈ। ਪੁਲਸ ਨੇ ਲਾਸ਼ ਨੂੰ ਸਰਕਾਰੀ ਹਸਪਤਾਲ ਦੇ ਮੁਰਦਾਘਰ 'ਚ ਰੱਖਵਾ ਦਿੱਤਾ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ ਡੌਲੀ ਲੰਬੇ ਸਮੇਂ ਤੋਂ ਮਾਨਸਿਕ ਤਣਾਅ ਤੋਂ ਪੀੜਤ ਸੀ। ਪਰਿਵਾਰ ਅਨੁਸਾਰ ਬੱਚੇ ਨਾ ਹੋਣ ਕਾਰਨ ਉਹ ਬਹੁਤ ਪਰੇਸ਼ਾਨ ਸੀ ਅਤੇ ਇਸ ਦਾ ਇਲਾਜ ਕਰਵਾਇਆ ਜਾ ਰਿਆ ਸੀ ਪਰ ਕੋਈ ਫਾਇਦਾ ਨਹੀਂ ਹੋਇਆ। ਮ੍ਰਿਤਕ ਦੇ ਪਤੀ ਪੱਪੂ ਰਾਮ ਨੇ ਦੱਸਿਆ ਕਿ ਜਦੋਂ ਉਹ ਬੀਤੀ ਰਾਤ 8 ਵਜੇ ਦੇ ਕਰੀਬ ਘਰ ਪਹੁੰਚੇ ਤਾਂ ਉਨ੍ਹਾਂ ਨੇ ਡੌਲੀ ਨੂੰ ਮ੍ਰਿਤਕ ਪਾਇਆ। ਨੇੜਲੇ ਵਸਨੀਕਾਂ ਦੀ ਮਦਦ ਨਾਲ ਲਾਸ਼ ਨੂੰ ਰਾਤ 11 ਵਜੇ ਦੇ ਕਰੀਬ ਸਰਕਾਰੀ ਹਸਪਤਾਲ ਦੇ ਮੁਰਦਾਘਰ 'ਚ ਰੱਖਿਆ ਗਿਆ।
ਇਹ ਵੀ ਪੜ੍ਹੋ: ਬੱਚਿਆਂ ਨੂੰ ਜ਼ਰੂਰ ਵਿਖਾਓ Pinkoo TV ਦੀ ਇਹ ਖ਼ੂਬਸੂਰਤ ਵੀਡੀਓ! ਭੈਣ-ਭਰਾ ਦੇ ਰਿਸ਼ਤੇ 'ਚ ਆਵੇਗੀ ਮਿਠਾਸ
ਸਿਟੀ ਪੁਲਿਸ ਸਟੇਸ਼ਨ ਨੰਬਰ 2 ਦੇ ਇੰਚਾਰਜ ਦਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਦੀ ਇਕ ਟੀਮ ਮੌਕੇ ’ਤੇ ਪਹੁੰਚੀ ਹੈ ਅਤੇ ਜਾਂਚ ਕਰ ਰਹੀ ਹੈ। ਮੁੱਢਲੇ ਤੌਰ ’ਤੇ ਇਹ ਮਾਮਲਾ ਖ਼ੁਦਕੁਸ਼ੀ ਦਾ ਜਾਪਦਾ ਹੈ। ਪਰਿਵਾਰ ਦੇ ਬਿਆਨ ਦਰਜ ਕਰਨ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ। ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ: Punjab: ਖੇਤਾਂ 'ਚ ਪਲਟੀ JCB ਮਸ਼ੀਨ! ਹੇਠਾਂ ਦੱਬਣ ਕਾਰਨ ਨੌਜਵਾਨ ਦੀ ਹੋਈ ਦਰਦਨਾਕ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਫਰੀਦਕੋਟ 'ਚ ਲੱਗੀ ਭਿਆਨਕ ਅੱਗ! 250 ਏਕੜ ਜੰਗਲ ਸੜ ਕੇ ਸੁਆਹ
NEXT STORY