ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਬੁਲਾਰੇ ਤੇ ਸੀਨੀਅਰ ਆਗੂ ਯਾਦਵਿੰਦਰ ਸਿੰਘ ਬੁੱਟਰ ਵੱਲੋਂ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਵਿਖੇ ਪੰਜਾਬ ਭਾਜਪਾ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਸ ਕੇਵਲ ਸਿੰਘ ਢਿੱਲੋਂ ਨਾਲ ਵਿਸ਼ੇਸ਼ ਮੁਲਾਕਾਤ ਕਰ ਕੇ ਸ਼ੁੱਭ ਇੱਛਾਵਾਂ ਦਿੱਤੀਆਂ ਗਈਆਂ। ਇਸ ਦੌਰਾਨ ਭਾਜਪਾ ਆਗੂ ਯਾਦਵਿੰਦਰ ਸਿੰਘ ਬੁੱਟਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਾਰਟੀ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਦੇ ਰੋਡਮੈਪ ਅਤੇ ਪੰਜਾਬ ਦੇ ਕਿਸਾਨ, ਨੌਜਵਾਨ ਤੇ ਸੂਬੇ ਦੇ ਮੌਜੂਦਾ ਰਾਜਨੀਤਿਕ ਮੁੱਦਿਆਂ 'ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਇਸ ਗੱਲ 'ਤੇ ਸਹਿਮਤੀ ਬਣੀ ਕਿ ਪਾਰਟੀ ਦੇ ਹਰ ਵਰਕਰ ਨੂੰ ਸਰਗਰਮ ਕਰਕੇ ਪੰਜਾਬ ਭਾਜਪਾ ਨੂੰ ਹੋਰ ਮਜ਼ਬੂਤ ਅਤੇ ਲੋਕਮੁਖੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਨਵ ਨਿਯੁਕਤ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੂੰ ਨਵੀਂ ਜ਼ਿੰਮੇਵਾਰੀ ਮਿਲਣ 'ਤੇ ਹਾਰਦਿਕ ਵਧਾਈ ਤੇ ਸ਼ੁਭਕਾਮਨਾਵਾਂ ਦਿੰਦਾ ਹਾਂ। ਉਨ੍ਹਾਂ ਕਿਹਾ ਕਿ ਸਾਨੂੰ ਇਸ ਗਲ ਦਾ ਪੂਰਾ ਵਿਸ਼ਵਾਸ ਹੈ ਕਿ ਉਨ੍ਹਾਂ ਦੇ ਤਜ਼ਰਬੇ ਅਤੇ ਅਗਵਾਈ ਹੇਠ ਪੰਜਾਬ ਭਾਜਪਾ ਆਮ ਲੋਕਾਂ ਦੇ ਮਸਲੇ ਹੋਰ ਤਾਕਤ ਨਾਲ ਉਠਾਏਗੀ। ਉਨ੍ਹਾਂ ਕਿਹਾ ਕਿ ਮਾਨਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਜਨ-ਹਿਤੈਸ਼ੀ ਨੀਤੀਆਂ ਅਤੇ ਵਿਕਾਸ ਦੇ ਕੰਮਾਂ ਕਾਰਨ ਦੇਸ਼ ਦੁਨੀਆ 'ਚ ਨਵੀਂ ਪਛਾਣ ਬਣਾ ਰਿਹਾ ਹੈ। ਕਿਸਾਨ ਸਨਮਾਨ ਨਿਧੀ, ਆਯੁਸ਼ਮਾਨ ਭਾਰਤ, ਜਲ ਜੀਵਨ ਮਿਸ਼ਨ ਅਤੇ ਬੁਨਿਆਦੀ ਢਾਂਚੇ ਦੇ ਵੱਡੇ ਪ੍ਰੋਜੈਕਟਾਂ ਨੇ ਹਰ ਵਰਗ ਨੂੰ ਲਾਭ ਦਿੱਤਾ ਹੈ। ਇਨ੍ਹਾਂ ਉਪਲੱਬਧੀਆਂ ਨੂੰ ਘਰ-ਘਰ ਪਹੁੰਚਾਉਣਾ ਹੀ ਹੁਣ ਸਾਡਾ ਮੁੱਖ ਮਕਸਦ ਹੈ।
ਅੰਤ ਵਿਚ ਉਨ੍ਹਾਂ ਕਿਹਾ ਕਿ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਤੇ ਬਟਾਲਾ ਦੇ ਸਾਡੇ ਕਾਰਕੁਨਾਂ 'ਚ ਇਸ ਨਵੀਂ ਅਗਵਾਈ ਅਤੇ ਕੇਂਦਰ ਦੇ ਕੰਮਾਂ ਨੂੰ ਲੈ ਕੇ ਭਾਰੀ ਉਤਸ਼ਾਹ ਹੈ। ਅਸੀਂ ਸਭ ਮਿਲ ਕੇ 'ਵਿਕਸਿਤ ਪੰਜਾਬ, ਵਿਕਸਿਤ ਭਾਰਤ' ਦੇ ਸੰਕਲਪ ਨੂੰ ਜ਼ਮੀਨ 'ਤੇ ਉਤਾਰਨ ਲਈ ਵਚਨਬੱਧ ਹਾਂ। ਢਿੱਲੋਂ ਨਾਲ ਬੁੱਟਰ ਦੀ ਮੁਲਾਕਾਤ ਦੌਰਾਨ 'ਵਿਕਸਿਤ ਪੰਜਾਬ, ਵਿਕਸਤ ਭਾਰਤ 'ਤੇ ਜ਼ੋਰ ਦਿੱਤਾ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਬੂਥਗੜ੍ਹ 'ਚ ਪਿੰਡ ਵਾਸੀਆਂ ਨੇ ਰੇਤ ਮਾਫੀਆ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ
NEXT STORY