ਅਬੋਹਰ (ਸੁਨੀਲ) : ਬੀਤੀ ਦੇਰ ਰਾਤ ਸ੍ਰੀਗੰਗਾਨਗਰ-ਸੂਰਤਗੜ੍ਹ ਨੈਸ਼ਨਲ ਹਾਈਵੇ ’ਤੇ ਪਿੰਡ ਮਹੀਆਂਵਾਲਾ ਟੋਲ ਨਾਕੇ ਨੇੜੇ ਵਾਪਰੇ ਸੜਕ ਹਾਦਸੇ ’ਚ ਨਜ਼ਦੀਕੀ ਪਿੰਡ ਧਰਾਂਗਵਾਲਾ ਦੇ ਰਹਿਣ ਵਾਲੇ ਨੌਜਵਾਨ ਅਤੇ ਮਾਂ ਦੇ ਇਕਲੌਤੇ ਪੁੱਤਰ ਦੀ ਮੌਤ ਹੋ ਗਈ। ਜਦਕਿ ਇਸ ਹਾਦਸੇ 'ਚ ਉਸਦਾ ਸਾਥੀ ਟਰੈਕਟਰ ਚਾਲਕ ਗੰਭੀਰ ਜ਼ਖ਼ਮੀ ਹੋ ਗਿਆ। ਦੋਵੇਂ ਟਰੈਕਟਰ ’ਤੇ ਪਰਾਲੀ ਦੀਆਂ ਗੰਢਾਂ ਲੱਦ ਕੇ ਸੂਰਤਗੜ੍ਹ ਨੂੰ ਜਾ ਰਹੇ ਸਨ ਕਿ ਇਹ ਹਾਦਸਾ ਵਾਪਰ ਗਿਆ। ਇਸ ਦੌਰਾਨ ਥਾਣਾ ਚੂਨਾਗੜ੍ਹ ਦੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ- ਵਿਆਹਾਂ ਦੇ ਸੀਜ਼ਨ 'ਚ ਲਾੜਿਆਂ ਨੂੰ ਨਹੀਂ ਮਿਲ ਰਹੀਆਂ ਘੋੜੀਆਂ, ਕਈ ਮਹੀਨੇ ਪਹਿਲਾਂ ਹੀ ਹੋ ਜਾਂਦੀ ਹੈ ਬੁਕਿੰਗ
ਜਾਣਕਾਰੀ ਅਨੁਸਾਰ ਕਰੀਬ 18 ਸਾਲਾ ਧਰਮਪ੍ਰੀਤ ਪੁੱਤਰ ਇੰਦਰਜੀਤ ਵਾਸੀ ਪਿੰਡ ਧਰਾਂਗਵਾਲਾ ਟਰੈਕਟਰ ਚਾਲਕ ਸੰਦੀਪ ਕੁਮਾਰ ਪੁੱਤਰ ਜੱਗਾ ਸਿੰਘ ਨਾਲ ਪਰਾਲੀ ਦੀਆਂ ਗੰਢਾਂ ਲੱਦ ਕੇ ਸੂਰਤਗੜ੍ਹ ਨੂੰ ਜਾ ਰਹੇ ਸੀ। ਜਦੋਂ ਉਹ ਮਹੀਆਂਵਾਲਾ ਟੋਲ ਨਾਕੇ ਨੇੜੇ ਪਹੁੰਚੇ ਤਾਂ ਸ੍ਰੀਗੰਗਾਨਗਰ ਤੋਂ ਸੂਰਤਗੜ੍ਹ ਨੂੰ ਜਾ ਰਹੇ ਇੱਕ ਤੇਜ਼ ਰਫ਼ਤਾਰ ਘੋੜਾ ਟਰਾਲਾ ਨੇ ਟਰੈਕਟਰ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਵਿੱਚ ਧਰਮਪ੍ਰੀਤ ਪੁੱਤਰ ਇੰਦਰਜੀਤ ਦੀ ਮੌਤ ਹੋ ਗਈ, ਜਦੋਂ ਕਿ ਉਸ ਦਾ ਸਾਥੀ ਸੰਦੀਪ ਗੰਭੀਰ ਜ਼ਖ਼ਮੀ ਹੋ ਗਿਆ।
ਇਹ ਵੀ ਪੜ੍ਹੋ- ਕੇਂਦਰੀ ਜੇਲ੍ਹ 'ਚੋਂ ਤਲਾਸ਼ੀ ਦੌਰਾਨ ਸਿਮ ਸਣੇ ਬਰਾਮਦ ਹੋਏ 3 ਮੋਬਾਇਲ ਫ਼ੋਨ, ਮਾਮਲਾ ਦਰਜ
ਪਿੰਡ ਵਾਸੀਆਂ ਨੇ ਦੱਸਿਆ ਕਿ ਧਰਮਪ੍ਰੀਤ ਆਪਣੀ ਮਾਂ ਦਾ ਇਕਲੌਤਾ ਸਹਾਰਾ ਅਤੇ ਭੈਣ ਦਾ ਇਕਲੌਤਾ ਭਰਾ ਸੀ। ਜਿਸ ਰਾਹੀਂ ਘਰ ਦਾ ਸਾਰਾ ਖਰਚਾ ਚਲਾਇਆ ਜਾ ਰਿਹਾ ਸੀ। ਉਨ੍ਹਾਂ ਪ੍ਰਸ਼ਾਸਨ ਤੋਂ ਪੀੜਤ ਪਰਿਵਾਰ ਦੀ ਆਰਥਿਕ ਮਦਦ ਕਰਨ ਦੀ ਅਪੀਲ ਕੀਤੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਿਹਤ ਖੇਤਰ 'ਚ ਇੱਕ ਹੋਰ ਵੱਡਾ ਕਦਮ ਚੁੱਕਣ ਦੀ ਤਿਆਰੀ 'ਚ ਪੰਜਾਬ ਸਰਕਾਰ
NEXT STORY