ਪਾਇਲ, (ਵਿਨਾਇਕ)- ਲੁਧਿਆਣਾ 'ਚ ਪੈਂਦੇ ਪਾਇਲ ਇਲਾਕੇ ਵਿੱਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਇੱਕ ਨੌਜਵਾਨ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਇਸ ਘਟਨਾ ਵਿੱਚ ਪੰਜਾਬ ਪੁਲਸ ਹੋਮਗਾਰਡ ਦੇ ਜਵਾਨ ਨਾਜ਼ਰ ਸਿੰਘ ਦੇ ਪੁੱਤਰ ਵੱਲੋਂ ਆਪਣੇ ਹੀ ਗੁਆਂਢੀ ਨੌਜਵਾਨ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਹਾਲਾਂਕਿ ਇਸ ਘਟਨਾ ਦੇ ਪਿੱਛੇ ਦੇ ਅਸਲ ਕਾਰਨਾਂ ਬਾਰੇ ਅਜੇ ਤੱਕ ਕੋਈ ਸਪੱਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ।
ਮੁਢੱਲੀ ਜਾਣਕਾਰੀ ਅਨੁਸਾਰ ਘਟਨਾ ਦੀ ਖ਼ਬਰ ਮਿਲਦਿਆਂ ਹੀ ਇਲਾਕੇ ਵਿੱਚ ਹਫੜਾ-ਦਫੜੀ ਮਚ ਗਈ ਅਤੇ ਸਥਾਨਕ ਲੋਕਾਂ ਦੀ ਭੀੜ ਇਕੱਠੀ ਹੋ ਗਈ। ਘਟਨਾ ਬਾਰੇ ਜਾਣਕਾਰੀ ਮਿਲਦੇ ਹੀ ਪਾਇਲ ਦੇ ਡੀ.ਐਸ.ਪੀ. ਜਸਵਿੰਦਰ ਸਿੰਘ ਖਹਿਰਾ ਅਤੇ ਥਾਣਾ ਪਾਇਲ ਦੇ ਐਸ.ਐਚ.ਓ. ਤਰਵਿੰਦਰ ਕੁਮਾਰ ਬੇਦੀ ਪੁਲਸ ਪਾਰਟੀ ਸਮੇਤ ਤੁਰੰਤ ਮੌਕੇ ’ਤੇ ਪਹੁੰਚ ਗਏ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।
ਪੁਲਸ ਅਧਿਕਾਰੀਆਂ ਨੇ ਮੌਕੇ ਦਾ ਜਾਇਜ਼ਾ ਲੈਂਦੇ ਹੋਏ ਸਬੂਤ ਇਕੱਠੇ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਵੱਲੋਂ ਘਟਨਾ ਨਾਲ ਸੰਬੰਧਿਤ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਕਤਲ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਸਕੇ।
ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਜਾਂਚ ਤੇਜ਼ੀ ਨਾਲ ਅੱਗੇ ਵਧਾਈ ਜਾ ਰਹੀ ਹੈ ਅਤੇ ਜਲਦ ਹੀ ਸਾਰੇ ਤੱਥ ਸਾਹਮਣੇ ਲਿਆਂਦੇ ਜਾਣਗੇ। ਇਸ ਘਟਨਾ ਨਾਲ ਇਲਾਕੇ ਵਿੱਚ ਸਹਿਮ ਦਾ ਮਾਹੌਲ ਬਣ ਗਿਆ ਹੈ ਅਤੇ ਲੋਕਾਂ ਵਿੱਚ ਵੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਪੁਲਸ ਵੱਲੋਂ ਕਿਹਾ ਗਿਆ ਹੈ ਕਿ ਤਫ਼ਤੀਸ਼ ਪੂਰੀ ਹੋਣ ਤੋਂ ਬਾਅਦ ਹੀ ਘਟਨਾ ਦੇ ਪਿੱਛੇ ਦੇ ਅਸਲ ਕਾਰਨਾਂ ਬਾਰੇ ਸਪੱਸ਼ਟ ਤੌਰ ’ਤੇ ਦੱਸਿਆ ਜਾ ਸਕੇਗਾ।
ਜਲਾਲਾਬਾਦ: ਪਤੀ-ਪਤਨੀ ਦਾ ਘਰੇਲੂ ਕਲੇਸ਼ ਕਾਰਨ ਖੂਨੀ ਟਕਰਾਅ, 2 ਔਰਤਾਂ ਸਮੇਤ 4 ਲੋਕ ਜ਼ਖ਼ਮੀ
NEXT STORY