ਜੈਤੋ (ਜਿੰਦਲ)- ਸੜਕ ਹਾਦਸੇ ’ਚ ਇਕ ਨੌਜਵਾਨ ਅਤੇ 2 ਔਰਤਾਂ ਦੇ ਜ਼ਖਮੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਚੜ੍ਹਦੀਕਲਾ ਵੈੱਲਫੇਅਰ ਸੇਵਾ ਸੋਸਾਇਟੀ ਜੈਤੋ ਦੇ ਐਮਰਜੈਂਸੀ ਫੋਨ ਨੰਬਰ ’ਤੇ ਕਿਸੇ ਰਾਹਗੀਰ ਨੇ ਫੋਨ ਕਰਕੇ ਸੂਚਨਾ ਦਿੱਤੀ ਕਿ ਜੈਤੋ ਵਿਖੇ ਸਰਕਾਰੀ ਆਈ. ਟੀ. ਆਈ. ਕੋਲ ਇਕ ਨੌਜਵਾਨ ਤੇਜ਼ ਰਫ਼ਤਾਰ ਮੋਟਰਸਾਈਕਲ ’ਤੇ ਆਪਣੇ ਘਰ ਵੱਲ ਆ ਰਿਹਾ ਸੀ ਤਾਂ ਅਚਾਨਕ ਸਰਕਾਰੀ ਆਈ. ਟੀ. ਆਈ. ਦੇ ਸਾਹਮਣੇ ਆ ਰਹੀਆਂ ਦੋ ਔਰਤਾਂ ਨਾਲ ਟਕਰਾ ਗਿਆ, ਜਿਸ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਅਤੇ ਦੋਵੇਂ ਔਰਤਾਂ ਗੰਭੀਰ ਜ਼ਖਮੀ ਹੋ ਗਈਆਂ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਚੜ੍ਹਦੀਕਲਾ ਵੈੱਲਫੇਅਰ ਸੇਵਾ ਸੋਸਾਇਟੀ ਜੈਤੋ ਦੇ ਮੁੱਖ ਸੇਵਾਦਾਰ ਮੀਤ ਸਿੰਘ ਮੀਤਾ, ਆਗੂ ਗੋਰਾ ਔਲਖ, ਲਲਿਤ ਸ਼ਰਮਾ ਉਰਫ਼ ਰਾਜੂ ਅਤੇ ਰਾਹੁਲ ਬਾਂਸਲ ਘਟਨਾ ਵਾਲੀ ਥਾਂ ’ਤੇ ਸਮੇਤ ਐਂਬੂਲੈਂਸ ਪਹੁੰਚੇ ਅਤੇ ਜ਼ਖਮੀਆਂ ਨੂੰ ਚੁੱਕ ਕੇ ਜੈਤੋ ਦੇ ਸਿਵਲ ਹਸਪਤਾਲ ਵਿਖੇ ਇਲਾਜ ਲਈ ਲਿਆਂਦਾ, ਜਿੱਥੇ ਮੌਜੂਦ ਡਾਕਟਰ ਨੇ ਮੁੱਢਲੀ ਸਹਾਇਤਾ ਦੇਣ ਉਪਰੰਤ ਫ਼ਰੀਦਕੋਟ ਦੇ ਸਿਵਲ ਹਸਪਤਾਲ ਵਿਖੇ ਇਲਾਜ ਲਈ ਰੈਫ਼ਰ ਕਰ ਦਿੱਤਾ। ਜ਼ਖਮੀਆਂ ਦੀ ਪਛਾਣ ਜਸਵਿੰਦਰ ਕੌਰ (52 ਸਾਲ) ਪਤਨੀ ਸੇਵਕ ਸਿੰਘ, ਬਲਜੀਤ ਕੌਰ (42 ਸਾਲ) ਪਤਨੀ ਮਲਕੀਤ ਸਿੰਘ ਅਤੇ ਸਾਹਿਬਪ੍ਰੀਤ ਸਿੰਘ (15 ਸਾਲ) ਸਪੁੱਤਰ ਗੁਰਮੀਤ ਸਿੰਘ ਸਮੂਹ ਵਾਸੀ ਟਿੱਬੀ ਸਾਹਿਬ ਰੋਡ ਜੈਤੋ ਵਜੋਂ ਹੋਈ ਹੈ।
ਲੁਧਿਆਣਾ ਵਿਚ ਅਦਾਲਤ ਤੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ! ਪੁਲਸ ਨੇ ਕੀਤੀ ਚੈਕਿੰਗ
NEXT STORY