ਅਬੋਹਰ (ਸੁਨੀਲ)– ਸਥਾਨਕ ਸੂਰਜ ਨਗਰੀ ਗਲੀ ਨੰ. 3 ਦੇ ਰਹਿਣ ਵਾਲੇ 25 ਸਾਲਾ ਨੌਜਵਾਨ ਨੇ ਬੀਤੀ ਰਾਤ ਰੇਲ ਗੱਡੀ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਸੂਚਨਾ ਮਿਲਦੇ ਹੀ ਰੇਲਵੇ ਪੁਲਸ ਨੇ ਸੰਸਥਾ ਨਰ ਸੇਵਾ ਨਰਾਇਣ ਸੇਵਾ ਸੰਮਤੀ ਦੀ ਮਦਦ ਨਾਲ ਉਸ ਨੂੰ ਸਰਕਾਰੀ ਹਸਪਤਾਲ ਦੇ ਮੁਰਦਾਘਰ ’ਚ ਪਹੁੰਚਾਇਆ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ ਕਾਰਵਾਈ ਸ਼ੁਰੂ ਕਰ ਦਿੱਤੀ।
ਜਾਣਕਾਰੀ ਅਨੁਸਾਰ ਕਰੀਬ 25 ਸਾਲਾ ਅਨਿਲ ਪੁੱਤਰ ਇੰਦਰ ਸੈਨ ਕਥਿਤ ਤੌਰ ’ਤੇ ਸ਼ਰਾਬ ਪੀਣ ਦਾ ਆਦੀ ਸੀ ਅਤੇ ਬੀਤੀ ਰਾਤ ਕਰੀਬ 1:30 ਵਜੇ ਘਰ ਤੋਂ ਅਚਾਨਕ ਲਾਪਤਾ ਹੋ ਗਿਆ। ਸਵੇਰੇ ਉਸ ਦੀ ਲਾਸ਼ ਸੀਤੋ ਰੋਡ ਰੇਲਵੇ ਫਾਟਕ ਕੋਲ ਪਈ ਮਿਲੀ। ਪਤਾ ਲੱਗਾ ਹੈ ਕਿ ਅਨਿਲ ਨੇ ਸਵੇਰੇ ਹਰਿਦੁਆਰ ਜਾ ਰਹੀ ਰੇਲ ਗੱਡੀ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ।
ਇਹ ਵੀ ਪੜ੍ਹੋ- Welcome Home Champion ਸਾਬ੍ਹ ! ਪੰਜਾਬ ਪੁੱਜਣ 'ਤੇ ਅਰਸ਼ਦੀਪ ਸਿੰਘ ਦਾ ਹੋਇਆ ਸ਼ਾਨਦਾਰ ਸੁਆਗਤ
ਘਟਨਾ ਦੀ ਸੂਚਨਾ ਮਿਲਦੇ ਹੀ ਪਰਿਵਾਰਕ ਮੈਂਬਰਾਂ ਨੇ ਮੌਕੇ ’ਤੇ ਪਹੁੰਚ ਕੇ ਉਸ ਦੀ ਪਛਾਣ ਕੀਤੀ। ਪੁਲਸ ਨੇ ਨਰ ਸੇਵਾ ਸੰਸਥਾ ਦੇ ਮੈਂਬਰਾਂ ਬਿੱਟੂ ਨਰੂਲਾ, ਰਵੀ ਅਤੇ ਸੋਨੂੰ ਗਰੋਵਰ ਦੀ ਮਦਦ ਨਾਲ ਲਾਸ਼ ਨੂੰ ਸਰਕਾਰੀ ਹਸਪਤਾਲ ਪਹੁੰਚਾਇਆ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਅਨਿਲ ਨੇ ਦੋ ਮਹੀਨੇ ਪਹਿਲਾਂ ਵੀ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ ਸੀ।
ਇਹ ਵੀ ਪੜ੍ਹੋ- ਨਿੱਤ ਦੇ ਕਲੇਸ਼ ਤੋਂ ਤੰਗ ਆ ਕੇ ਔਰਤ ਨੇ ਚੁੱਕਿਆ ਖ਼ੌਫ਼ਨਾਕ ਕਦਮ, ਨਹਿਰ 'ਚ ਮਾਰ'ਤੀ ਛਾਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਧਾਗਾ ਬਣਾਉਣ ਵਾਲੀ ਫੈਕਟਰੀ 'ਚ ਲੱਗੀ ਭਿਆਨਕ ਅੱਗ, 1 ਕਰੋੜ ਦੇ ਕਰੀਬ ਰਾਅ ਮਟੀਰੀਅਲ ਸੜ ਕੇ ਹੋਇਆ ਸੁਆਹ
NEXT STORY