ਬਠਿੰਡਾ,(ਸੁਖਵਿੰਦਰ) : ਪਟਿਆਲਾ ਫਾਟਕ ਨੇੜੇ ਭੇਤਭਰੀ ਹਾਲਤ 'ਚ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਕੋਲੋਂ ਇਕ ਸਰਿੰਜ ਅਤੇ ਗੋਲੀਆਂ ਦਾ ਖਾਲੀ ਪੱਤਾ ਵੀ ਮਿਲਿਆ ਹੈ, ਜਿਸ ਕਾਰਣ ਨੌਜਵਾਨ ਵੱਲੋਂ ਨਸ਼ੇ ਦੀ ਓਵਰਡੋਜ ਲੈਣ ਦਾ ਵੀ ਸ਼ੱਕ ਜਤਾਇਆ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਪਟਿਆਲਾ ਫਾਟਕ ਨਜ਼ਦੀਕ ਰੇਲਵੇ ਲਾਈਨਾਂ ਨੇੜੇ ਇਕ ਵਿਅਕਤੀ ਗੰਭੀਰ ਹਾਲਤ 'ਚ ਪਿਆ ਹੋਇਆ ਸੀ। ਉਕਤ ਵਿਅਕਤੀ ਕੋਲ ਇਕ ਮੋਟਰਸਾਈਕਲ ਵੀ ਖੜ੍ਹਾ ਸੀ। ਸੂਚਨਾ ਮਿਲਣ 'ਤੇ ਸਹਾਰਾ ਲਾਈਫ਼ ਸੇਵਿੰਗ ਬ੍ਰਿਗੇਡ ਦੇ ਵਰਕਰ ਸੰਦੀਪ ਗਿੱਲ, ਹਰਬੰਸ ਸਿੰਘ ਅਤੇ ਵਿੱਕੀ ਕੁਮਾਰ ਮੌਕੇ 'ਤੇ ਪਹੁੰਚੇ। ਉਕਤ ਨੌਜਵਾਨ ਗੰਭੀਰ ਹਾਲਤ ਵਿਚ ਬੇਸੁੱਧ ਪਿਆ ਹੋਇਆ ਸੀ ਅਤੇ ਉਸਦੇ ਮੁੰਹ 'ਚੋਂ ਝੱਗ ਨਿਕਲ ਰਹੀ ਸੀ। ਸੰਸਥਾ ਵਰਕਰਾਂ ਵੱਲੋਂ ਤੁਰੰਤ ਨੌਜਵਾਨ ਨੂੰ ਗੰਭੀਰ ਹਾਲਤ 'ਚ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ। ਮ੍ਰਿਤਕ ਦੀ ਸ਼ਨਾਖਤ ਮੋਹਿਤ ਬਾਂਸਲ ਵਾਸੀ ਬਠਿੰਡਾ ਵਜੋਂ ਹੋਈ ਹੈ। ਫਿਲਹਾਲ ਪੁਲਸ ਵੱਲੋਂ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।
ਫਰਜੀ ਏਜੰਟ ਦੇ ਧੋਖੇ ਦਾ ਸ਼ਿਕਾਰ ਹੋਇਆ ਧੂਰੀ ਦਾ ਨੌਜਵਾਨ ਵਤਨ ਪਰਤਿਆ
NEXT STORY