ਭੀਖੀ (ਤਾਇਲ)- ਬੀਤੀ ਸ਼ਾਮ ਨੇੜਲੇ ਪਿੰਡ ਹਮੀਰਗੜ੍ਹ ਢੈਪਈ ਦੇ ਇੱਕ ਮਜਦੂਰ ਨੌਜਵਾਨ ਨੂੰ ਟੋਕਾ ਮਸ਼ੀਨ ਤੋਂ ਕਰੰਟ ਲੱਗਣ ਨਾਲ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ 26 ਸਾਲਾਂ ਸਹਿਜਪਾਲ ਸਿੰਘ ਪੁੱਤਰ ਗੁਰਦਾਸ ਸਿੰਘ ਖੇਤੋਂ ਕੰਮ ਤੋਂ ਘਰ ਪਰਤਿਆ ਤਾਂ ਸ਼ਾਮੀ ਟੋਕਾ ਮਸ਼ੀਨ ‘ਤੇ ਪਸ਼ੂਆਂ ਲਈ ਹਰੇ ਚਾਰੇ ਦੀ ਕਟਾਈ ਕਰਨ ਲੱਗਿਆ ਤਾਂ ਅਚਾਨਕ ਮਸ਼ੀਨ ਦੀ ਬਿਜਲੀ ਮੋਟਰ ਤੋਂ ਉਸਨੂੰ ਜੋਰਦਾਰ ਕਰੰਟ ਲੱਗਿਆ ਜਿਸ ਨਾਲ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ। ਥਾਣਾ ਭੀਖੀ ਦੇ ਹੌਲਦਾਰ ਬਾਜਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਦੇ ਬਿਆਨਾਂ ‘ਤੇ ਬੀ.ਐਨ.ਐਸ. ਦੀ ਧਾਰਾ 194 ਤਹਿਤ ਕਾਰਵਾਈ ਕਰਕੇ ਲਾਸ਼ ਵਾਰਸਾਂ ਨੂੰ ਸੋਂਪ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਖ਼ਤਰੇ ਦੀ ਘੰਟੀ! ਰਾਵੀ ਦਰਿਆ 'ਚ ਪਾਣੀ ਛੱਡਣ ਕਾਰਣ ਅੱਧੀ ਦਰਜਨ ਪਿੰਡਾਂ 'ਤੇ ਆਈ ਵੱਡੀ ਆਫਤ
ਪਿੰਡ ਦੀ ਸਰਪੰਚ ਰਣਜੀਤ ਕੌਰ ਅਤੇ ਅਮਰਿੰਦਰ ਜੱਸੜ ਨੇ ਦੱਸਿਆ ਕਿ ਨੌਜਵਾਨ ਅਨੂਸੂਚਿਤ ਜਾਤੀ ਨਾਲ ਸਬੰਧਤ ਸੀ ਅਤੇ ਦਿਹਾੜੀ ਕਰਕੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰ ਰਿਹਾ ਸੀ, ਦੀ ਮੌਤ ਨਾਲ ਜਿਥੇ ਪਰਿਵਾਰ ਸਦਮੇ ਵਿੱਚ ਹੈ ਉਥੇ ਉਨਾਂ ਦੇ ਵਿੱਤੀ ਹਾਲਾਤ ਵੀ ਤਰਸਯੋਗ ਹਨ। ਉਨਾਂ ਸਰਕਾਰ ਤੋਂ ਮੰਗ ਕੀਤੀ ਕਿ ਮ੍ਰਿਤਕ ਨੌਜਵਾਨ ਦੇ ਪਰਿਵਾਰ ਨੂੰ ਤੁਰੰਤ ਮਾਲੀ ਮਦਦ ਕੀਤੀ ਜਾਵੇ। ਦੱਸਣਯੋਗ ਹੈ ਕਿ ਪਿੰਡ ਹਮੀਰਗੜ੍ਹ ਢੈਪਈ ਦੇ ਤਿੰਨ ਨੌਜਵਾਨ ਇਸੇ ਮਹੀਨੇ ਵੱਖ-ਵੱਖ ਹਾਦਸਿਆਂ ਵਿੱਚ ਮਾਰੇ ਗਏ ਹਨ ਜਿਸ ਕਾਰਨ ਪਿੰਡ ਵਿੱਚ ਗਮ ਦਾ ਮਾਹੌਲ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ ਜਾਰੀ, 2 ਜੁਲਾਈ ਤੱਕ ਮੀਂਹ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ, ਕੂੰਮਕਲਾਂ ਪੁਲਸ ਨੇ ਦਰਜ ਕੀਤਾ ਕੇਸ
NEXT STORY