ਹਠੂਰ (ਸਰਬਜੀਤ ਭੱਟੀ) : ਬੀਤੀ ਰਾਤ ਡੱਲਾ ਤੋਂ ਜਗਰਾਉਂ ਰੋਡ 'ਤੇ ਵਾਪਰੇ ਭਿਆਨਕ ਹਾਦਸੇ ਦੌਰਾਨ ਕਾਰ 'ਚ ਸਵਾਰ ਇਕ ਨੌਜਵਾਨ ਦੀ ਦਰਦਨਾਕ ਮੌਤ ਹੋਣ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਨੌਜਵਾਨ ਗੁਰਪ੍ਰੀਤ ਸਿੰਘ (35) ਪੁੱਤਰ ਬਲਵੀਰ ਸਿੰਘ ਵਾਸੀ ਚਕਰ ਦੇਰ ਰਾਤ ਜਗਰਾਉਂ ਆਪਣੇ ਕੰਮ ਤੋਂ ਕਾਰ 'ਚ ਸਵਾਰ ਹੋ ਕੇ ਵਾਪਸ ਆਪਣੇ ਪਿੰਡ ਚਕਰ ਆ ਰਿਹਾ ਸੀ ਤਾਂ ਪਿੰਡ ਡੱਲਾ ਦੇ ਨਜ਼ਦੀਕ ਭਿਆਨਕ ਹਾਦਸਾ ਵਾਪਰ ਗਿਆ।
ਹਾਦਸੇ ਦਾ ਠੋਸ ਕਾਰਨ ਤਾਂ ਨਹੀਂ ਪਤਾ ਲੱਗ ਸਕਿਆ ਪਰ ਦੱਸਿਆ ਜਾ ਰਿਹਾ ਹੈ ਕਿ ਕਾਰ ਪਲਟਣ ਕਰਕੇ ਕਾਰ ਨੂੰ ਅੱਗ ਲੱਗ ਗਈ ਅਤੇ ਕਾਰ ਸਵਾਰ ਨੌਜਵਾਨ ਗੁਰਪ੍ਰੀਤ ਵੀ ਅੱਗ ਦੀ ਲਪੇਟ ਵਿਚ ਆਉਣ ਕਰਕੇ ਕਾਰ ਨਾਲ ਹੀ ਸੜ ਕੇ ਰਾਖ਼ ਹੋ ਗਿਆ। ਗੱਲਬਾਤ ਕਰਦਿਆਂ ਸਰਪੰਚ ਸੋਹਣ ਸਿੰਘ ਚਕਰ ਨੇ ਦੱਸਿਆ ਕਿ ਇਸ ਦਰਦਨਾਕ ਹਾਦਸੇ 'ਚ ਗੁਰਪ੍ਰੀਤ ਸਿੰਘ ਦੀ ਮੌਤ ਹੋ ਜਾਣ ਦੀ ਖ਼ਬਰ ਨਾਲ ਇਲਾਕੇ 'ਚ ਸੋਗ ਪਸਰ ਗਿਆ ਹੈ। ਮ੍ਰਿਤਕ ਗੁਰਪ੍ਰੀਤ ਸਿੰਘ ਆਪਣੇ ਪਿੱਛੇ ਦੋ ਬੱਚਿਆਂ ਅਤੇ ਪਤਨੀ ਨੂੰ ਰੋਂਦੇ ਵਿਲਕਦੇ ਛੱਡ ਗਿਆ। ਜਗਰਾਉਂ ਪੁਲਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰ ਲਿਆ ਹੈ ਅਤੇ ਪੁਲਸ ਇਸ ਘਟਨਾ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੁਰਾਣੀ ਪੈਨਸ਼ਨ ਬਹਾਲੀ ਲਈ ਮੁਲਾਜ਼ਮਾਂ ਨੇ ਖੋਲ੍ਹਿਆ ਮੋਰਚਾ; ਮੁੱਖ ਮੰਤਰੀ ਮਾਨ ਦਾ ਫੂਕਿਆ ਪੁਤਲਾ
NEXT STORY